ਲੁਧਿਆਣਾ ''ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ! ਮਾਂ ਨੇ ਰੋ-ਰੋ ਦੱਸੀ ਸਾਰੀ ਗੱਲ
Thursday, Jun 05, 2025 - 03:39 PM (IST)

ਲੁਧਿਆਣਾ (ਗੌਤਮ): ਥਾਣਾ ਸਦਰ ਦੇ ਇਲਾਕੇ ’ਚ ਗਿੱਲ ਨਹਿਰ ਦੇ ਕੰਢੇ ਜ਼ਖਮੀ ਹਾਲਤ ’ਚ ਮਿਲੇ ਇਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਨੇ ਮ੍ਰਿਤਕ ਨੌਜਵਾਨ ਦੀ ਪਛਾਣ ਕਨ੍ਹੱਈਆ ਨਿਵਾਸੀ ਲਕਸ਼ਮੀ ਨਗਰ ਹੈਬੋਵਾਲ ਵਜੋਂ ਕੀਤੀ ਹੈ। ਮ੍ਰਿਤਕ ਨੌਜਵਾਨ ਦੀ ਮਾਂ ਮੀਨਾ ਦੇਵੀ ਦੇ ਬਿਆਨ ’ਤੇ ਪੁਲਸ ਨੇ ਅਣਪਛਾਤੇ ਲੋਕਾਂ ਵਿਰੁੱਧ ਕਤਲ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਮੀਨਾ ਦੇਵੀ ਨੇ ਕਿਹਾ ਕਿ ਉਸ ਦਾ ਪੁੱਤਰ ਇਕ ਆਰਕੀਟੈਕਟ ਕੋਲ ਕੰਮ ਕਰਦਾ ਸੀ। 26 ਮਈ ਨੂੰ ਉਹ ਹਰ ਰੋਜ਼ ਵਾਂਗ ਸਵੇਰੇ ਡਿਊਟੀ ’ਤੇ ਗਿਆ ਸੀ ਪਰ ਵਾਪਸ ਨਹੀਂ ਆਇਆ।
ਇਹ ਖ਼ਬਰ ਵੀ ਪੜ੍ਹੋ - 10 ਰੁਪਏ ਨਾਲ ਜਿੱਤ ਲਏ 11 ਲੱਖ ਰੁਪਏ! ਰਾਤੋ-ਰਾਤ ਬਦਲ ਗਈ ਪੰਜਾਬ ਦੇ ਵਿਅਕਤੀ ਦੀ ਕਿਸਮਤ
ਅਗਲੇ ਦਿਨ ਇਕ ਵਿਅਕਤੀ ਦਿਵਿਆਂਸ਼ ਗੁਪਤਾ ਨੇ ਫ਼ੋਨ ਕਰ ਕੇ ਦੱਸਿਆ ਕਿ ਉਸ ਨੇ ਤੁਹਾਡੇ ਪੁੱਤਰ ਨੂੰ ਜ਼ਖਮੀ ਹਾਲਤ ’ਚ ਡੀ. ਐੱਮ. ਸੀ. ’ਚ ਦਾਖਲ ਕਰਵਾਇਆ ਹੈ, ਜੋ ਗਿੱਲ ਨਹਿਰ ਦੇ ਕੰਢੇ ਪਿਆ ਸੀ। ਜਿਉਂ ਹੀ ਉਸ ਨੂੰ ਪਤਾ ਲੱਗਾ ਤਾਂ ਉਹ ਹਸਪਤਾਲ ਪਹੁੰਚਿਆ ਅਤੇ ਆਪਣੇ ਪੁੱਤਰ ਨੂੰ ਛੁੱਟੀ ਦਿਵਾ ਕੇ ਇਲਾਜ ਲਈ ਅੰਬਾਲਾ ਹਸਪਤਾਲ ’ਚ ਦਾਖਲ ਕਰਵਾਇਆ ਪਰ ਉਨ੍ਹਾਂ ਦੇ ਪੁੱਤਰ ਦੀ 1 ਜੂਨ ਨੂੰ ਇਲਾਜ ਦੌਰਾਨ ਮੌਤ ਹੋ ਗਈ।
ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਉਨ੍ਹਾਂ ਦੇ ਪੁੱਤਰ ਨੂੰ ਕੁਝ ਲੋਕਾਂ ਨੇ ਕੁੱਟਿਆ ਸੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸਬ-ਇੰਸਪੈਕਟਰ ਸੁਨੀਲ ਕੁਮਾਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਲੱਗੇਗਾ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8