ਲੁਧਿਆਣਾ ''ਚ ਬੇਰਹਿਮੀ ਨਾਲ ਕਤਲ! ਬੋਰੀ ''ਚ ਪਾ ਕੇ ਖੇਤਾਂ ''ਚ ਸੁੱਟੀ ਲਾਸ਼
Thursday, Oct 30, 2025 - 11:07 AM (IST)
ਲੁਧਿਆਣਾ (ਅਨਿਲ): ਸਲੇਮ ਟਾਬਰੀ ਥਾਣੇ ਦੇ ਕਾਸਾਬਾਦ ਪਿੰਡ ਵਿਚ ਇਕ ਅਣਪਛਾਤੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਅਤੇ ਉਸ ਦੀ ਲਾਸ਼ ਨੂੰ ਬੋਰੀ ਵਿਚ ਪਾ ਕੇ ਖੇਤਾਂ ਵਿਚ ਸੁੱਟ ਦਿੱਤੀ ਗਈ। ਪੁਲਸ ਨੇ ਬੁੱਧਵਾਰ ਨੂੰ ਲਾਸ਼ ਬਰਾਮਦ ਕੀਤੀ। ਇਸ ਤੋਂ ਬਾਅਦ ਪੁਲਸ ਨੇ ਮਾਮਲੇ ਵਿਚ ਕਾਰਵਾਈ ਕਰਦਿਆਂ ਮ੍ਰਿਤਕ ਦੀ ਪਛਾਣ ਸੂਰਜ ਕੁਮਾਰ ਉਰਫ਼ ਮਨੀਸ਼ ਕੁਮਾਰ ਵਜੋਂ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਸੂਬੇ 'ਚ ਘੁੰਮ ਰਹੇ ਨੇ 2 ਅੱਤਵਾਦੀ
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਇੰਸਪੈਕਟਰ ਹਰਸ਼ਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੂਰਜ ਦੇ ਭਰਾ ਅਸ਼ਵਨੀ ਕੁਮਾਰ, ਜੋ ਕਿ ਕੈਲਾਸ਼ ਨਗਰ ਦਾ ਰਹਿਣ ਵਾਲਾ ਹੈ, ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
