ਪੰਜਾਬ ''ਚ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ, ਬੁਢਾਪੇ ਦਾ ਸਹਾਰਾ ਗੁਆਚਣ ''ਤੇ ਪਿਓ ਦਾ ਰੋ-ਰੋ ਬੁਰਾ ਹਾਲ
Wednesday, Nov 15, 2023 - 05:28 AM (IST)
ਮੋਗਾ (ਗੋਪੀ ਰਾਉਕੇ, ਕਸ਼ਿਸ਼ ਸਿੰਗਲਾ): ਮੋਗਾ ਵਿਚ ਦੇਰ ਰਾਤ ਇਕ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੁੱਢਲੀ ਜਾਣਕਾਰੀ ਮੁਤਾਬਕ ਮੋਗਾ ਦੇ ਰਤਨ ਸਿਨੇਮਾ ਨੇੜੇ ਦੋ ਗੁਟਾਂ ਵਿਚਾਲੇ ਹੋਏ ਵਿਵਾਦ ਵਿਚ ਤਕਰੀਬਨ 15 ਗੋਲ਼ੀਆਂ ਚੱਲੀਆਂ। ਇਸ ਦੌਰਾਨ 2 ਨੌਜਵਾਨਾਂ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਪਹੁੰਚਾਇਆ ਗਿਆ ਸੀ, ਜਿਸ 'ਚੋਂ ਇਕ ਨੂੰ ਗੰਭੀਰ ਹਾਲਤ ਵਿਚ ਨਿੱਜੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਸੀ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਤੋਂ ਬਿਹਾਰ ਜਾਣ ਵਾਲੀ ਰੇਲਗੱਡੀ ਹੋਈ ਰੱਦ, ਭੜਕੇ ਯਾਤਰੀਆਂ ਨੇ ਸਰਹਿੰਦ 'ਚ ਟਰੇਨ 'ਤੇ ਕੀਤਾ ਪਥਰਾਅ (ਵੀਡੀਓ)
ਮ੍ਰਿਤਕ ਨੌਜਵਾਨ ਦੀ ਪਛਾਣ ਵਿਕਾਸ ਜਿੰਦਲ (27) ਪੁੱਤਰ ਜਗਦੀਸ਼ ਕੁਮਾਰ ਵਾਸੀ ਮੋਗਾ ਵਜੋਂ ਹੋਈ ਹੈ। ਫ਼ਿਲਹਾਲ ਇਸ ਵਿਵਾਦ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ। ਜਵਾਨ ਦੀ ਪੁੱਤ ਦੀ ਮੌਤ ਦੀ ਖ਼ਬਰ ਸੁਣ ਬਜ਼ੁਰਗ ਪਿਓ ਦਾ ਰੋ-ਰੋ ਕੇ ਬੁਰਾ ਹਾਲ ਹੈ। ਮੁੱਢਲੀ ਜਾਣਕਾਰੀ ਮੁਤਾਬਕ ਬੁੱਧਵਾਰ ਰਾਤ ਨੂੰ 9 ਵਜੇ ਦੇ ਕਰੀਬ ਮੋਗਾ ਦੇ ਰਤਨ ਰਤਨ ਸਿਨੇਮਾ ਨੇੜੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਫੈਲ ਗਿਆ ਜਦੋਂ ਦੋ ਗੁਟਾਂ ਵਿਚਕਾਰ ਗੋਲ਼ੀਆ ਚੱਲਣ ਦਾ ਮਾਮਲਾ ਸਾਹਮਣੇ ਆਇਆ। ਰਾਤ ਦੇ ਵੇਲੇ ਗੋਲ਼ੀਆਂ ਚੱਲਣ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਫ਼ਾਇਰਿੰਗ ਵਿਚ 2 ਨੌਜਵਾਨ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਉੱਥੇ ਵਿਕਾਸ ਜਿੰਦਲ ਦੀ ਗੰਭੀਰ ਹਾਲਤ ਵੇਖਦਿਆਂ ਉਸ ਨੂੰ ਨਿੱਜੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਸੀ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਸੈਮੀਫ਼ਾਈਨਲ 'ਚ ਨਿਊਜ਼ੀਲੈਂਡ ਨੂੰ ਹਰਾਏ ਬਗੈਰ ਵੀ ਫ਼ਾਈਨਲ 'ਚ ਪਹੁੰਚ ਸਕਦੈ ਭਾਰਤ! ਜਾਣੋ ਕੀ ਹੈ ICC ਦਾ ਖ਼ਾਸ ਨਿਯਮ
ਮਿਲੀ ਜਾਣਕਾਰੀ ਅਨੁਸਾਰ ਦੋ ਗੁਟਾਂ ਵਿਚ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਇਕ ਜ਼ਖ਼ਮੀ ਨੂੰ ਪਹਿਲਾਂ ਮੌਕੇ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ ਅਤੇ ਉਸ ਤੋਂ ਬਾਅਦ ਉਸਨੂੰ ਇੱਕ ਪ੍ਰਾਈਵੇਟ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ। ਦੂਸਰੇ ਜ਼ਖ਼ਮੀ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਸਿਟੀ 2 ਦੇ ਮੁਖੀ ਪੁਲਸ ਪਾਰਟੀ ਸਮੇਤ ਸਿਵਲ ਹਸਪਤਾਲ ਪਹੁੰਚੇ ਅਤੇ ਜ਼ਖ਼ਮੀ ਨੌਜਵਾਨ ਨਾਲ ਗੱਲਬਾਤ ਕੀਤੀ। ਜ਼ਖ਼ਮੀ ਨੌਜਵਾਨ ਮੁਤਾਬਕ 15 ਤੋਂ ਵੱਧ ਗੋਲ਼ੀਆਂ ਚਲਾਈਆਂ ਗਈਆਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8