ਮੋਗਾ ਪੁਲਸ ਨੇ 12 ਘੰਟਿਆਂ ''ਚ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ
Sunday, May 04, 2025 - 03:43 PM (IST)

ਮੋਗਾ (ਕਸ਼ਿਸ਼ ਸਿੰਗਲਾ): ਮੋਗਾ ਪੁਲਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਕਤਲ ਦੇ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ 12 ਘੰਟਿਆਂ ਵਿਚ ਗ੍ਰਿਫ਼ਤਾਰ ਕਰ ਲਿਆ। ਜਾਣਕਾਰੀ ਮੁਤਾਬਕ ਤਿੰਨ ਪ੍ਰਵਾਸੀ ਮਜ਼ਦੂਰ ਪੰਜਾਬ ਵਿਚ ਕਣਕ ਦੀ ਵਾਢੀ ਲਈ ਆਏ ਸਨ ਅਤੇ ਦੋ ਸਾਥੀਆਂ ਵੱਲੋਂ ਆਪਣੇ ਤੀਸਰੇ ਸਾਥੀ ਦਾ ਕਤਲ ਕਰ ਦਿੱਤਾ ਗਿਆ। ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਦੋਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਹਨੇਰੀ-ਤੂਫ਼ਾਨ ਦੇ ਨਾਲ ਹੋਵੇਗੀ ਬਾਰਿਸ਼! ਇਨ੍ਹਾਂ ਜ਼ਿਲ੍ਹਿਆਂ ਲਈ Orange Alert ਜਾਰੀ
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਨਿਹਾਲ ਸਿੰਘ ਵਾਲਾ ਅਨਵਰ ਅਲੀ ਨੇ ਕਿਹਾ ਕਿ ਸਾਨੂੰ ਗੁਰਮੀਤ ਸਿੰਘ ਪਿੰਡ ਘੋਲੀਆ ਖੁਰਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਮੋਟਰ 'ਤੇ ਤਿੰਨ ਪ੍ਰਵਾਸੀ ਮਜ਼ਦੂਰ ਵਿਜੇ ਕੁਮਾਰ, ਰਾਮ ਮਹੇਸ਼ ਅਤੇ ਰਾਮ ਸ਼ਰਨ ਰਹਿੰਦੇ ਸਨ। ਇਹ ਤਿੰਨੋ ਮੂਲ ਤੌਰ 'ਤੇ ਬਿਹਾਰ ਦੇ ਰਹਿਣ ਵਾਲੇ ਹਨ। 30 ਤਾਰੀਖ਼ ਦੀ ਰਾਤ ਨੂੰ ਵਿਜੇ ਕੁਮਾਰ ਦਾ ਉਨ੍ਹਾਂ ਦੇ ਸਾਥੀਆਂ ਵੱਲੋਂ ਕਤਲ ਕੀਤਾ ਗਿਆ। ਥਾਣਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਪੂਰਨ ਸਿੰਘ ਵੱਲੋਂ ਕਾਰਵਾਈ ਕਰਦੇ ਹੋਏ ਵਿਜੇ ਕੁਮਾਰ ਦੇ ਕਾਤਲ ਮਹੇਸ਼ ਰਾਮ ਅਤੇ ਰਾਮ ਸਰਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁੱਛਗਿੱਛ ਲਈ ਹੋਰ ਰਿਮਾਂਡ ਲਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8