ਸ਼ਰੀਕੇਬਾਜ਼ੀ ਨੇ ਤਿੰਨ ਭੈਣਾਂ ਤੋਂ ਖੋਹ ਲਿਆ ਇਕਲੌਤਾ ਭਰਾ! ਚਚੇਰੇ ਭਰਾਵਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
Saturday, Aug 05, 2023 - 10:06 PM (IST)
ਮੋਰਿੰਡਾ (ਧੀਮਾਨ)- ਬੀਤੀ ਦੇਰ ਰਾਤ ਸਰਕਾਰੀ ਹਸਪਤਾਲ ਮੋਰਿੰਡਾ ਦੇ ਨੇੜਲੇ ਰੇਲਵੇ ਫਾਟਕ ਨੇੜੇ ਵਾਰਡ ਨੰਬਰ-8 ਵਿਚ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮੋਰਿੰਡਾ ਪੁਲਸ ਨੇ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਕਤਲ ਨੌਜਵਾਨ ਦੇ ਚਚੇਰੇ ਭਰਾਵਾਂ ਨੇ ਹੀ ਕੀਤਾ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪੁਲਸ ਨੇ 8 ਘੰਟਿਆਂ 'ਚ ਗੁੱਥੀ ਸੁਲਝਾਉਂਦਿਆਂ ਕੀਤੇ ਵੱਡੇ ਖ਼ੁਲਾਸੇ
ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਮਨਜੀਤ ਸਿੰਘ ਔਲਖ ਅਤੇ ਪੁਲਸ ਥਾਣਾ ਸਿਟੀ ਮੋਰਿੰਡਾ ਦੇ ਐੱਸ. ਐੱਚ. ਓ. ਇੰਸਪੈਕਟਰ ਸੁਨੀਲ ਕੁਮਾਰ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ। ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਪਿਤਾ ਕਰਮਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਰਮਜੀਤ ਸਿੰਘ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦੇ ਇਕਲੌਤੇ ਪੁੱਤਰ ਅਤੇ ਤਿੰਨ ਭੈਣਾਂ ਦੇ ਭਰਾ ਸਤਨਾਮ ਸਿੰਘ ਉਰਫ ਸੱਤੂ (30) ਨਾਲ ਉਸ ਦੇ (ਸੱਤੂ ਦੇ) ਚਚੇਰੇ ਭਰਾ ਜਸਪ੍ਰੀਤ ਸਿੰਘ ਉਰਫ ਸੰਨੀ ਦੀ ਕਿਸੇ ਗੱਲ ਤੋਂ ਕਿਹਾ-ਸੁਣੀ ਹੋ ਗਈ, ਜਿਸ ’ਤੇ ਜਸਪ੍ਰੀਤ ਉਰਫ਼ ਸੰਨੀ, ਲਖਵਿੰਦਰ ਸਿੰਘ ਉਰਫ ਲੱਖੀ ਅਤੇ ਉਨ੍ਹਾਂ ਦੇ ਪਿਤਾ ਬਲਜਿੰਦਰ ਸਿੰਘ ਨੇ ਸਤਨਾਮ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਗੁਰਪਤਵੰਤ ਸਿੰਘ ਪੰਨੂ ਨੇ ਰਚੀ ਮੁਸਲਮਾਨਾਂ ਨੂੰ ਭੜਕਾਉਣ ਦੀ ਸਾਜ਼ਿਸ਼, 15 ਅਗਸਤ ਨੂੰ ਲੈ ਕੇ ਕਹੀ ਇਹ ਗੱਲ
ਉਨ੍ਹਾਂ ਦੱਸਿਆ ਕਿ ਸਤਨਾਮ ਸਿੰਘ ਨੂੰ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਸਿਟੀ ਪੁਲਸ ਨੇ ਸਤਨਾਮ ਸਿੰਘ ਉਰਫ ਸੱਤੂ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੂਪਨਗਰ ਵਿਖੇ ਭੇਜ ਦਿੱਤੀ। ਐੱਸ. ਐੱਚ. ਓ. ਸੁਨੀਲ ਕੁਮਾਰ ਨੇ ਦੱਸਿਆ ਕਿ ਸਿਟੀ ਮੋਰਿੰਡਾ ਪੁਲਸ ਨੇ ਮ੍ਰਿਤਕ ਦੇ ਪਿਤਾ ਕਰਮਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8