ਭਰਾ ਨੇ ਤਵਾ ਮਾਰ ਕੇ ਕੀਤਾ ਭਰਾ ਦਾ ਕਤਲ

Tuesday, Sep 10, 2024 - 03:40 PM (IST)

ਫ਼ਤਹਿਗੜ੍ਹ ਸਾਹਿਬ (ਬਿਪਨ): ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਚ ਘਰ ਦੀ ਜ਼ਮੀਨ ਨੂੰ ਲੈ ਕੇ ਭਰਾ ਵੱਲੋਂ ਭਰਾ ਦਾ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿਚ ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲਸ ਵੱਲੋਂ ਕਤਲ ਕਰਨ ਵਾਲੇ ਭਰਾ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਐੱਸ.ਐੱਸ.ਪੀ. ਫ਼ਤਿਹਗੜ੍ਹ ਸਾਹਿਬ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਦਿੱਤੀ ਗਈ।

ਇਹ ਖ਼ਬਰ ਵੀ ਪੜ੍ਹੋ - ਬਾਜਵਾ ਤੋਂ ਵੱਖਰੇ ਹੋਏ ਵੜਿੰਗ ਦੇ ਸੁਰ! ਕਿਹਾ- ਲੜਾਂਗੇ 27 ਦੀਆਂ ਚੋਣਾਂ (ਵੀਡੀਓ)

ਇਸ ਮੌਕੇ ਗੱਲਬਾਤ ਕਰਦੇ ਹੋਏ ਐੱਸ.ਐੱਸ.ਪੀ. ਰਵਜੋਤ ਗਰੇਵਾਲ ਨੇ ਕਿਹਾ ਕਿ 25 ਅਗਸਤ ਨੂੰ ਗੌਰਵ ਕੁਮਾਰ ਵੱਲੋਂ ਆਪਣੇ ਵੱਡੇ ਭਰਾ ਲਲਨ ਰਾਮ ਦਾ ਜ਼ਮੀਨੀ ਵਿਵਾਦ ਨੂੰ ਲੈ ਕੇ ਕਤਲ ਕਰ ਦਿੱਤਾ ਗਿਆ ਸੀ। ਦੋਸ਼ੀ ਗੋਰਵ ਕੁਮਾਰ ਕਤਲ ਕਰਨ ਵਾਲੇ ਦਿਨ ਤੋਂ ਹੀ ਭਗੌੜਾ ਸੀ। ਉਸ ਨੂੰ ਪੁਲਸ ਵੱਲੋਂ ਦਿੱਲੀ ਦੇ ਅਨੰਦ ਵਿਹਾਰ ਤੋਂ ਗ੍ਰਿਫ਼ਤਾਰ ਕਰ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਵੱਲੋਂ ਆਪਣੇ ਭਰਾ ਦਾ ਤਵੇ ਮਾਰ ਕੇ ਕਤਲ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦੋਸ਼ੀ ਦਾ ਰਿਮਾਂਡ ਲੈ ਕੇ ਪੁਲਸ ਵੱਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News