ਫਗਵਾੜਾ ਦੇ ਪੌਸ਼ ਇਲਾਕੇ ''ਚ ਫ਼ੈਲੀ ਸਨਸਨੀ, ਕੋਠੀ ''ਚੋਂ ਭੇਤਭਰੀ ਹਾਲਤ ''ਚ ਮਿਲੀ ਪਿਓ-ਧੀ ਦੀ ਲਾਸ਼

09/27/2023 2:42:04 AM

ਫਗਵਾੜਾ (ਜਲੋਟਾ)- ਫਗਵਾੜਾ ਦੇ ਪੌਸ਼ ਅਰਬਨ ਅਸਟੇਟ ਇਲਾਕੇ 'ਚ ਇਕ ਕੋਠੀ 'ਚੋਂ ਭੇਦਭਰੇ ਹਾਲਾਤ 'ਚ ਪਿਓ-ਧੀ ਦੀਆਂ ਲਾਸ਼ਾਂ ਬਰਾਮਦ ਹੋਣ ਦੀ ਸਨਸਨੀਖੇਜ਼ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਕੋਠੀ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਕੋਠੀ ਤੋਂ ਬਦਬੂ ਆ ਰਹੀ ਸੀ, ਜਿਸ ਦੀ ਸੂਚਨਾ ਫਗਵਾੜਾ ਪੁਲਸ ਨੂੰ ਦਿੱਤੀ ਗਈ ਜਿਸ ਤੋਂ ਮੌਕੇ ਤੇ ਪੁੱਜੀ ਪੁਲਸ ਨੇ ਜਦ ਕੋਠੀ 'ਚ ਜਾ ਕੇ ਵੇਖਿਆ ਤਾਂ ਪਿਓ-ਧੀ ਦੀਆਂ ਲਾਸ਼ਾਂ ਉੱਥੇ ਪਈਆਂ ਹੋਈਆਂ ਸਨ। ਦੋਵਾਂ ਦੀ ਮੌਤ ਦਾ ਕਾਰਨ ਕੀ ਰਿਹਾ ਜਾਂ ਉਨ੍ਹਾਂ ਦੀ ਮੌਤ ਕਿਵੇਂ ਹੋਈ ਹੈ, ਇਹ ਵੱਡੀ ਪਹੇਲੀ ਬਣਿਆ ਹੋਇਆ ਹੈ ਅਤੇ ਇਲਾਕੇ 'ਚ ਰਹਿ ਰਹੇ ਲੋਕਾਂ ਵੱਲੋਂ ਕਈ ਤਰ੍ਹਾਂ ਦੀਆਂ ਗੱਲਾਂ ਆਖੀਆਂ ਜਾ ਰਹੀਆਂ ਹਨ।

ਇਹ ਖ਼ਬਰ ਵੀ ਪੜ੍ਹੋ - ਖੁਸ਼ੀਆਂ ਨੂੰ ਲੱਗੀ ਸਿਓਂਕ! ਧੀ ਦੇ ਵਿਆਹ ਲਈ ਬੈਂਕ 'ਚ ਰੱਖੇ ਲੱਖਾਂ ਰੁਪਏ ਕਢਵਾਉਣ ਗਈ ਮਾਂ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

ਜਗ ਬਾਣੀ ਨਾਲ ਮਾਮਲੇ ਦੀ ਪੁਸ਼ਟੀ ਕਰਦਿਆਂ ਐੱਸ. ਪੀ. ਫਗਵਾੜਾ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਮਰੀਕ ਚੁੰਬਰ ਅਤੇ ਰਾਜ ਰਾਣੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਦੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਪਿਓ-ਧੀ ਲੰਬੇ ਸਮੇਂ ਤੋਂ ਅਰਬਨ ਅਸਟੇਟ 'ਚ ਸਥਿਤ ਕੋਠੀ 'ਚ ਰਹਿ ਰਹੇ ਸਨ। ਐਸ.ਪੀ. ਸ੍ਰੀ ਗਿੱਲ ਨੇ ਦੱਸਿਆ ਕਿ ਕੋਠੀ ਦੀ ਚੈਕਿੰਗ ਕਰਨ 'ਤੇ ਕੋਈ ਲੁੱਟ-ਖੋਹ ਆਦਿ ਹੋਈ ਨਹੀਂ ਜਾਪ ਰਹੀ ਹੈ। ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਦੋਵਾਂ ਦੀ ਮੌਤ ਦਾ ਅਸਲ ਕਾਰਨ ਕੀ ਰਿਹਾ ਹੈ। ਉਨ੍ਹਾਂ ਕਿਹਾ ਕੀ ਪੁਲਸ ਨੂੰ ਮੌਕੇ ਤੋਂ ਕਿਸੇ ਵੀ ਤਰ੍ਹਾਂ ਦਾ ਕੋਈ ਲਿਖਿਤੀ ਨੋਟ ਆਦਿ ਵੀ ਨਹੀਂ ਬਰਾਮਦ ਹੋਇਆ।

ਇਹ ਖ਼ਬਰ ਵੀ ਪੜ੍ਹੋ - ਕੈਨੇਡਾ-ਭਾਰਤ ਵਿਵਾਦ ਵਿਚਾਲੇ ਆਸਟ੍ਰੇਲੀਆ ਤੇ ਅਮਰੀਕਾ ਨੇ ਪੰਜਾਬੀਆਂ ਲਈ ਜਾਰੀ ਕੀਤੀਆਂ ਹਦਾਇਤਾਂ

ਇਸ ਦੌਰਾਨ ਮ੍ਰਿਤਕਾ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੇ ਦੱਸਿਆ ਕਿ ਰਾਜ ਰਾਣੀ ਵਿਆਹੀ ਹੋਈ ਹੈ ਪਰ ਵਿਆਹ ਤੋਂ ਬਾਅਦ ਉਸ ਦੇ ਕੋਈ ਬੱਚਾ ਨਹੀਂ ਹੋਇਆ ਸੀ। ਉਹ ਆਪਣੇ ਪਿਤਾ ਅਮਰੀਕ ਚੁੰਬਰ ਨਾਲ ਅਰਬਨ ਅਸਟੇਟ ਵਿਖੇ ਇਸੇ ਕੋਠੀ 'ਚ ਰਹਿ ਰਹੀ ਸੀ। ਉਸ ਦੀ ਮਾਂ ਇਸੇ ਕੋਠੀ ਦੇ ਨਾਲ ਰਹਿੰਦੀ ਹੈ, ਜਿਸ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਮ੍ਰਿਤਕ ਅਮਰੀਕ ਚੁੰਬਰ ਦਾ ਪੁੱਤਰ ਅਤੇ ਦੂਜੀ ਧੀ ਵਿਦੇਸ਼ 'ਚ ਰਹਿੰਦੇ ਹਨ। ਖ਼ਬਰ ਲਿਖੇ ਜਾਣ ਤਕ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਾਮਲਾ ਲੋਕਾਂ 'ਚ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੁਲਸ ਵੱਲੋਂ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News