ਪੰਜਾਬ ਦੀ ਸੱਥ ’ਚ ਖ਼ੂਨੀ ਵਾਰਦਾਤ! ਸ਼ਰੇਆਮ ਕੀਤਾ ਨੌਜਵਾਨ ਦਾ ਕਤਲ

Monday, May 27, 2024 - 08:15 AM (IST)

ਪੰਜਾਬ ਦੀ ਸੱਥ ’ਚ ਖ਼ੂਨੀ ਵਾਰਦਾਤ! ਸ਼ਰੇਆਮ ਕੀਤਾ ਨੌਜਵਾਨ ਦਾ ਕਤਲ

ਧਨੌਲਾ (ਰਾਈਆ)- ਐਤਵਾਰ ਨੂੰ ਜ਼ਿਲ੍ਹੇ ਦੇ ਪਿੰਡ ਕਾਲੇਕੇ ’ਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਪਿੰਡ ਦੇ ਚੌਕ ’ਚ ਰੰਜਿਸ਼ਨ 15-20 ਹਮਲਾਵਰਾਂ ਨੇ 2 ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਇਕ ਨੂੰ ਮੌਤ ਦੇ ਘਾਟ ਉਤਾਰ ਦਿੱਤਾ, ਜਦੋਂ ਕਿ ਦੂਸਰੇ ਨੂੰ ਜ਼ਖ਼ਮੀ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਨਸ਼ੇ ਦੇ ਖ਼ਾਤਮੇ ਲਈ ਆਪਣੇ ਆਲੇ-ਦੁਆਲੇ ਅੱਗ ਬਾਲ ਕੇ ਤਪੱਸਿਆ ਕਰ ਰਹੇ ਬਾਬੇ ਨਾਲ ਵਾਪਰੀ ਅਣਹੋਣੀ

ਜਾਣਕਾਰੀ ਅਨੁਸਾਰ ਪਿੰਡ ਕਾਲੇਕੇ ਵਿਖੇ ਰੁਪਿੰਦਰ ਸ਼ਰਮਾ (23) ਪੁੱਤਰ ਰਾਜ ਕੁਮਾਰ ਤੇ ਜਸਪਾਲ ਸਿੰਘ ਵਾਸੀ ਕਾਲੇਕੇ ਪਿੰਡ ਦੀ ਸੱਥ ਪੀ. ਐੱਨ. ਬੀ. ਬੈਂਕ ਨਜ਼ਦੀਕ ਬੈਠੇ ਸਨ, ਜਿਥੇ 15-20 ਹਮਲਾਵਰਾਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ, ਜਿਸ ਨਾਲ ਰੁਪਿੰਦਰ ਸ਼ਰਮਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਕੇ ਡਿੱਗ ਪਿਆ, ਜਦ ਕਿ ਦੂਸਰੇ ਸਾਥੀ ਦੇ ਹੱਥ ’ਚ ਗੋਲ਼ੀ ਆਰ-ਪਾਰ ਹੋ ਗਈ। 

ਇਹ ਖ਼ਬਰ ਵੀ ਪੜ੍ਹੋ - ਹੰਸ ਰਾਜ ਹੰਸ ਦੇ ਭਾਵੁਕ ਹੋ ਕੇ ਦਿੱਤੇ ਬਿਆਨ ਮਗਰੋਂ Live ਆ ਗਏ ਕਿਸਾਨ ਆਗੂ ਡੱਲੇਵਾਲ, ਆਖੀਆਂ ਇਹ ਗੱਲਾਂ (ਵੀਡੀਓ)

ਉਪਰੰਤ ਪਿੰਡ ’ਚ ਰੌਲਾ ਪੈਣ ’ਤੇ ਉਕਤ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਫੌਰੀ ਐਂਬੂਲੈਂਸ ਰਾਹੀਂ ਇਲਾਜ ਲਈ ਸਰਕਾਰੀ ਹਸਪਤਾਲ ਧਨੌਲਾ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਰੁਪਿੰਦਰ ਸ਼ਰਮਾ ਨੂੰ ਮ੍ਰਿਤਕ ਕਰਾਰ ਦੇ ਦਿੱਤਾ, ਜਦੋਂਕਿ ਜ਼ਖ਼ਮੀ ਜਸਪਾਲ ਸਿੰਘ ਦਾ ਇਲਾਜ ਚੱਲ ਰਿਹਾ ਹੈ। ਹਸਪਤਾਲ ਵੱਲੋਂ ਧਨੌਲਾ ਪੁਲਸ ਨੂੰ ਇਸ ਘਟਨਾ ਦੀ ਸੂਚਨਾ ਦੇਣ ਤੋਂ ਬਾਅਦ ਨੌਜਵਾਨ ਦੀ ਲਾਸ਼ ਨੂੰ ਪਲਸ ਹਵਾਲੇ ਕਰ ਦਿੱਤੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News