ਬੁਲੇਟ ਚੋਰੀ ਕਰਨ ਤੋਂ ਰੋਕਣ ''ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ! ਭਰਾ ਦੇ ਸਾਹਮਣੇ ਨਿਕਲੀ ਜਾਨ

Wednesday, Jul 10, 2024 - 10:13 AM (IST)

ਬੁਲੇਟ ਚੋਰੀ ਕਰਨ ਤੋਂ ਰੋਕਣ ''ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ! ਭਰਾ ਦੇ ਸਾਹਮਣੇ ਨਿਕਲੀ ਜਾਨ

ਸਿੱਧਵਾਂ ਬੇਟ (ਚਾਹਲ)- ਬੇਖੌਫ ਚੋਰਾਂ ਵੱਲੋਂ ਮੋਟਰਸਾਈਕਲ 'ਤੇ ਪਿੱਛਾ ਕਰ ਰਹੇ ਦੋ ਸਕੇ ਭਰਾਵਾਂ ਵਿਚੋਂ ਇਕ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤੇ ਜਾਣ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗਿੱਦੜਵਿੰਡੀ ਵਿਖੇ ਤੜਕੇ ਕਰੀਬ 4 ਵਜੇ ਦੋ ਅਣਪਛਾਤੇ ਚੋਰ ਬਾਹਰਲੀ ਕੰਧ ਟੱਪ ਕੇ ਘਰ 'ਚ ਦਾਖ਼ਲ ਹੋਏ ਅਤੇ ਬੁਲੇਟ ਮੋਟਰਸਾਈਕਲ ਲੈ ਕੇ ਫਰਾਰ ਹੋ ਗਏ। 

ਇਹ ਖ਼ਬਰ ਵੀ ਪੜ੍ਹੋ - ਦੁਬਈ 'ਚ ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ ਇਕਲੌਤਾ ਪੁੱਤ

ਇਸ ਦਾ ਪਤਾ ਲੱਗਣ 'ਤੇ ਘਰ ਦੇ ਮਾਲਕ ਦੋਵੇਂ ਸਕੇ ਭਰਾ ਸੁਖਵਿੰਦਰ ਸਿੰਘ ਅਤੇ ਅੰਗਰੇਜ਼ ਸਿੰਘ ਆਪਣਾ ਬੁਲੇਟ ਮੋਟਰਸਾਈਕਲ ਲੈ ਕੇ ਚੋਰਾਂ ਦਾ ਪਿੱਛਾ ਕਰਨ ਲੱਗੇ, ਜਦੋਂ ਉਹ ਪਿੱਛਾ ਕਰਦੇ ਹੋਏ ਕਸਬਾ ਹੰਬੜਾਂ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਦੀ ਆਪਸ 'ਚ ਝੜਪ ਹੋ ਗਈ ਤੇ ਚੋਰਾਂ 'ਚੋਂ ਮੋਟਰਸਾਈਕਲ ਦੇ ਪਿੱਛੇ ਬੈਠੇ ਇਕ ਚੋਰ ਨੇ ਮੋਟਰਾਸਾਈਕਲ 'ਤੇ ਪਿੱਛੇ ਬੈਠੇ ਭਰਾ ਸੁਖਵਿੰਦਰ ਸਿੰਘ ਦੇ ਸਿਰ ਵਿਚ ਮਾਰੂ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਚੋਰ ਘਟਨਾ ਸਥਾਨ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ।

ਇਹ ਖ਼ਬਰ ਵੀ ਪੜ੍ਹੋ - ਪਿਓ ਦੀ ਮੌਤ ਮਗਰੋਂ ਮਾਂ ਦਾ ਸਹਾਰਾ ਬਣਨ ਵਿਦੇਸ਼ ਜਾਣਾ ਚਾਹੁੰਦੀ ਸੀ ਧੀ! ਫ਼ਿਰ ਜੋ ਹੋਇਆ ਜਾਣ ਉੱਡ ਜਾਣਗੇ ਹੋਸ਼

 

ਮੋਟਰਸਾਈਕਲ ਚੋਰੀ ਕਰਨ ਤੋਂ ਪਹਿਲਾਂ ਗਲੀ ਵਿਚ ਘੁੰਮ ਰਹੇ ਇਨ੍ਹਾਂ ਦੋਵੇਂ ਚੋਰਾਂ ਦੀਆਂ ਤਸਵੀਰਾਂ ਗਲੀ ਵਿਚ ਲੱਗੇ ਇਕ ਘਰ ਦੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈਆਂ ਹਨ। ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸਪੈਕਟਰ ਜਸਵੀਰ ਸਿੰਘ ਤੂਰ ਤੇ ਫਿੰਗਰ ਪ੍ਰਿੰਟ ਮਾਹਰਾਂ ਦੀ ਟੀਮ ਵੱਲੋਂ ਨੌਜਵਾਨ ਦੇ ਕਤਲ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਚੋਰਾਂ ਦੀ ਪੈੜ ਨੱਪਣ ਲਈ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਸਵੀਰ ਸਿੰਘ ਤੂਰ ਨੇ ਦੱਸਿਆ ਕਿ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਤਫਸ਼ੀਸ਼ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News