ਪੰਜਾਬ ''ਚ ਵੱਡੀ ਵਾਰਦਾਤ! ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Monday, Jul 22, 2024 - 11:00 AM (IST)

ਪੰਜਾਬ ''ਚ ਵੱਡੀ ਵਾਰਦਾਤ! ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਬੁਢਲਾਡਾ (ਬਾਂਸਲ): ਨੇੜਲੇ ਪਿੰਡ ਫੁਲੂਵਾਲਾ ਡੋਗਰਾ ‘ਚ ਘਰ ਬਾਹਰ ਸੁੱਤੇ ਪਏ ਵਿਅਕਤੀ ਦਾ  ਤੇਜ਼ਧਾਰ ਹਥਿਆਰ ਨਾਲ ਕਤਲ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈਂਦੇ ਕਤਲ ਦੀ ਗੁੱਥੀ ਸੁਲਝਾਉਣ ਲਈ ਉੱਚ ਅਧਿਕਾਰੀਆਂ ਅਤੇ ਥਾਣਾ ਪੁਲਿਸ ਪਾਰਟੀ ਨੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਇੱਥੇ ਦੱਸਣਯੋਗ ਹੈ ਕਿ ਕੁੱਝ ਮਹੀਨੇ ਪਹਿਲਾਂ ਵੀ ਪਿੰਡ ਅਹਿਮਦਪੁਰ ‘ਚ ਦੋਹਰਾ ਕਤਲ ਕਾਂਡ ਹੋਇਆ ਸੀ ਅਤੇ ਅਜੇ ਉਸ ਦੀ ਗੁੱਥੀ ਨਹੀਂ ਸੁਲਝੀ ਹੈ। ਪਰ ਹੁਣ ਘਰ ਬਾਹਰ ਸੁੱਤੇ ਪਏ ਵਿਅਕਤੀ ਦਾ ਕਤਲ ਹੋ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪਿਓ ਨੇ ਦਿਹਾੜੀਆਂ ਲਾ ਕੇ ਕੈਨੇਡਾ ਭੇਜੀ ਸੀ ਧੀ, ਕੁਝ ਮਹੀਨਿਆਂ 'ਚ ਹੀ ਵਾਪਰ ਗਿਆ ਭਾਣਾ

ਜਾਣਕਾਰੀ ਅਨੁਸਾਰ ਮ੍ਰਿਤਕ ਲਾਭ ਸਿੰਘ LIC ਜਗਰਾਓਂ ‘ਚ ਬਤੌਰ ਕੈਸ਼ੀਅਰ ਨੌਕਰੀ ਕਰਦਾ ਸੀ। 31 ਜੁਲਾਈ ਨੂੰ ਸੇਵਾਮੁਕਤ ਹੋਣਾ ਸੀ ਅਤੇ ਪਰਿਵਾਰਕ ਮੈਂਬਰ ਘਰ 'ਚ ਵਿਦਾਇਗੀ ਸਮਾਰੋਹ ਦੀਆਂ ਤਿਆਰੀਆਂ ਵਿਚ ਲੱਗੇ ਹੋਏ ਸਨ। ਰਾਤ ਸਮੇਂ ਲਾਭ ਸਿੰਘ ਜਦੋਂ ਘਰ ਦੇ ਬਾਹਰ ਸੁੱਤਾ ਪਿਆ ਸੀ ਤਾਂ ਕਿਸੇ ਵੱਲੋਂ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ। ਇਸ ਦਾ ਪਤਾ ਲੱਗਣ ’ਤੇ ਐੱਸ.ਪੀ. ਮਨਮੋਹਨ ਸਿੰਘ, ਡੀ.ਐੱਸ.ਪੀ. ਮਨਜੀਤ ਸਿੰਘ, ਐੱਸ.ਐੱਚ.ਓ. ਭਗਵੰਤ ਸਿੰਘ ਤੇ ਹੋਰ ਪੁਲਸ ਮੁਲਾਜ਼ਮ ਮੌਕੇ ’ਤੇ ਪਹੁੰਚੇ ਹੋਏ ਸਨ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News