ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Saturday, Jul 27, 2024 - 12:44 PM (IST)

ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਮੋਗਾ (ਗੋਪੀ/ਕਸ਼ਿਸ਼): ਮੋਗਾ ਤੋਂ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਤੋਂ ਦੇ ਜ਼ੀਰਾ ਰੋਡ 'ਤੇ ਕਿਰਾਏ ਦੇ ਕਮਰੇ ਵਿਚ ਰਹਿ ਰਹੇ ਇਕ 27 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਅਮਿਤ ਵਜੋਂ ਹੋਈ ਹੈ ਜੋ ਮੂਲ ਤੌਰ 'ਤੇ ਉੱਤਰ ਪ੍ਰਦੇਸ਼ ਦੇ ਮੁਜੱਫਰਨਗਰ ਦਾ ਰਹਿਣ ਵਾਲਾ ਹੈ ਤੇ ਕੁਝ ਦੇਰ ਪਹਿਲਾਂ ਹੀ ਇੱਥੇ ਕਿਰਾਏ ਦੇ ਕੁਆਰਟਰ ਵਿਚ ਰਹਿਣ ਆਇਆ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ  ਮੌਕੇ 'ਤੇ ਪਹੁੰਚੀ ਅਤੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ ਸਾਬਕਾ SHO 'ਤੇ ਹੋਈ ਫ਼ਾਇਰਿੰਗ! ਸ਼ਰੂਤੀ ਕਾਂਡ ਵਾਲੇ ਨਿਸ਼ਾਨ ਸਿੰਘ ਨਾਲ ਜੁੜੇ ਤਾਰ

ਜਾਣਕਾਰੀ ਮੁਤਾਬਕ ਅਮਿਤ ਦਾ ਕਤਲ ਉਸ ਦੇ ਨਾਲ ਹੀ ਕਿਰਾਏ 'ਤੇ ਰਹਿਣ ਵਾਲੇ ਨੌਜਵਾਨ ਕਮਲਜੀਤ ਨੇ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਵਿਚਾਲੇ ਸਵੇਰੇ ਬਹਿਸਬਾਜ਼ੀ ਹੋ ਗਈ ਸੀ ਤੇ ਇਸ ਮਗਰੋਂ ਕਮਲਜੀਤ ਨੇ ਅਮਿਤ ਦਾ ਕਤਲ ਕਰ ਦਿੱਤਾ। ਕੁਆਰਟਰ ਦੇ ਮਾਲਕ ਨੇ ਦੱਸਿਆ ਕਿ ਅਮਿਤ ਕੁਮਾਰ ਕੁਝ ਦਿਨ ਪਹਿਲਾਂ ਹੀ ਕੁਆਰਟਰ ਵਿਚ ਰਹਿਣ ਆਇਆ ਸੀ। ਕਮਲ ਵੀ ਇੱਥੇ ਹੀ ਰਹਿੰਦਾ ਸੀ। ਦੋਹਾਂ ਵਿਚਾਲੇ ਹੋਏ ਝਗੜੇ ਮਗਰੋਂ ਕਮਲ ਨੇ ਅਮਿਤ ਦਾ ਕਤਲ ਕਰ ਦਿੱਤਾ। 

ਇਹ ਖ਼ਬਰ ਵੀ ਪੜ੍ਹੋ - ਯੂਨੀਵਰਸਿਟੀ ਅੰਦਰ ਵਾਪਰੇ ਹਾਦਸੇ 'ਚ ਲਾਈਬ੍ਰੇਰੀਅਨ ਦੀ ਹੋਈ ਦਰਦਨਾਕ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼ (ਵੀਡੀਓ)

ਮੌਕੇ 'ਤੇ ਪਹੁੰਚੇ ਡੀ.ਐੱਸ.ਪੀ. ਵਰਿੰਦਰ ਸਿੰਘ ਨੇ ਦੱਸਿਆ ਕਿ ਅਮਿਤ ਯੂ.ਪੀ. ਦਾ ਰਹਿਣ ਵਾਲਾ ਹੈ ਤੇ ਉਸ ਦਾ ਕਮਲ ਨਾਲ ਮਾਮੂਲੀ ਝਗੜਾ ਹੋ ਗਿਆ ਸੀ, ਜਿਸ ਵਿਚ ਕਮਲ ਨੇ ਅਮਿਤ ਦਾ ਕਤਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਿਆਨ ਲੈ ਕੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਤੇ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਅਮਲ ਵਿਚ ਲਿਆਂਦੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News