ਅਹਾਤੇ ''ਚ ਸ਼ਰਾਬ ਪੀ ਕੇ ਆਪਸ ''ਚ ਲੜ ਪਏ ਦੋਸਤ! ਕਰ ''ਤਾ ਕਤਲ

Friday, Sep 06, 2024 - 04:19 PM (IST)

ਫ਼ਤਹਿਗੜ੍ਹ ਸਾਹਿਬ (ਬਿਪਨ): ਬਸੀ ਪਠਾਣਾ 'ਚ ਅਹਾਤੇ 'ਚ ਸ਼ਰਾਬ ਪੀ ਰਹੇ ਦੋ ਦੋਸਤਾਂ ਵਿਚਾਲੇ ਝਗੜਾ ਹੋ ਗਿਆ। ਇਸ 'ਚੋਂ ਇਕ ਨੇ ਦੂਜੇ 'ਤੇ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਜਸਪ੍ਰੀਤ ਸਿੰਘ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਹੈ। ਕਾਤਲ ਸੁਖਦੇਵ ਸਿੰਘ ਵਾਸੀ ਪਿੰਡ ਅਲਾਈਆਂ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਡੋਲੀ ਤੋਂ ਪਹਿਲਾਂ ਉੱਠੀ ਅਰਥੀ! ਵਿਆਹ ਵਾਲੀ ਕੁੜੀ ਨਾਲ ਵਾਪਰ ਗਈ ਅਣਹੋਣੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਰਾਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਦੀ ਸੁਖਦੇਵ ਸਿੰਘ ਨਾਲ ਲੜਾਈ ਹੋਈ ਸੀ ਅਤੇ ਸੁਖਦੇਵ ਨੇ ਉਸ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਖ਼ਬਰ ਵੀ ਪੜ੍ਹੋ - 3 ਬੱਚਿਆਂ ਦੀ ਮਾਂ ਦੇ ਕਤਲਕਾਂਡ 'ਚ ਪੰਜਾਬ ਪੁਲਸ ਦਾ ਵੱਡਾ ਖ਼ੁਲਾਸਾ

ਡੀ.ਐੱਸ.ਪੀ. ਨੇ ਦੱਸਿਆ ਕਿ ਮ੍ਰਿਤਕ ਅਤੇ ਕਾਤਲ ਦੋਵੇਂ ਇਕ-ਦੂਜੇ ਨੂੰ ਜਾਣਦੇ ਸਨ। ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਜਸਪ੍ਰੀਤ ਸੁਖਦੇਵ ਕੋਲੋਂ ਕੁਝ ਪੈਸੇ ਲੈਣਾ ਚਾਹੁੰਦਾ ਸੀ। ਇਸ ਕਾਰਨ ਸ਼ਰਾਬ ਪੀ ਕੇ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਨੇ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕਰ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News