ਪੰਜਾਬ 'ਚ ਵੱਡੀ ਵਾਰਦਾਤ! ਘਰ 'ਚ ਵੜ ਕੇ ਪਿਓ ਦੇ ਸਾਹਮਣੇ ਵੱਢ 'ਤਾ ਜਵਾਨ ਪੁੱਤ

Saturday, Sep 07, 2024 - 04:32 PM (IST)

ਪੰਜਾਬ 'ਚ ਵੱਡੀ ਵਾਰਦਾਤ! ਘਰ 'ਚ ਵੜ ਕੇ ਪਿਓ ਦੇ ਸਾਹਮਣੇ ਵੱਢ 'ਤਾ ਜਵਾਨ ਪੁੱਤ

ਲੁਧਿਆਣਾ (ਜ.ਬ.)- ਪਿੰਡ ਸੁਨੇਤ ਵਿਖੇ ਇਕ ਪਰਿਵਾਰ ’ਤੇ ਹਥਿਆਰਬੰਦ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਨੌਜਵਾਨ ਦਾ ਕਤਲ ਕਰ ਦਿੱਤਾ, ਜਦੋਂਕਿ 2 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਦਾ ਨਾਂ ਗੁਰਵਿੰਦਰ ਸਿੰਘ ਹੈ, ਜਦਕਿ ਜ਼ਖ਼ਮੀਆਂ ’ਚ ਕਾਲਾ ਸਿੰਘ ਅਤੇ ਵੀਰਪਾਲ ਸਿੰਘ ਸ਼ਾਮਲ ਹਨ। ਇਸ ਮਾਮਲੇ ’ਚ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਕਾਲਾ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮ ਸ਼ੰਮੀ, ਹਰਦੀਪ ਸਿੰਘ, ਗਗਨਦੀਪ ਸਿੰਘ, ਕਾਲਾ ਸਿੰਘ ਅਤੇ ਜੱਗਾ ਖਿਲਾਫ ਕਤਲ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ - ਹਵਸ 'ਚ ਅੰਨ੍ਹੇ ਪਿਓ ਨੇ ਆਪਣੀ 10 ਸਾਲਾ ਧੀ ਨੂੰ ਵੀ ਨਾ ਬਖਸ਼ਿਆ, ਹਾਲਤ ਵੇਖ ਮਾਂ ਦੇ ਉੱਡੇ ਹੋਸ਼

ਪੁਲਸ ਸ਼ਿਕਾਇਤ ’ਚ ਕਾਲਾ ਸਿੰਘ ਨੇ ਦੱਸਿਆ ਹੈ ਕਿ ਉਸ ਦਾ ਲੜਕਾ ਕੁਲਦੀਪ ਸਿੰਘ ਘਰ ਤੋਂ ਕੁਝ ਦੂਰੀ ’ਤੇ ਆਪਣੇ ਇਕ ਦੋਸਤ ਨਾਲ ਗੱਲ ਕਰ ਰਿਹਾ ਸੀ। ਇਸੇ ਦੌਰਾਨ ਹਥਿਆਰਬੰਦ ਮੁਲਜ਼ਮ ਆ ਗਏ, ਜਿਨ੍ਹਾਂ ਨੇ ਰੰਜਿਸ਼ਨ ਉਸ ਦੇ ਲੜਕੇ ’ਤੇ ਹਮਲਾ ਕਰ ਦਿੱਤਾ। ਉਸ ਨੇ ਮੌਕੇ ’ਤੇ ਪਹੁੰਚ ਕੇ ਲੜਾਈ ਖਤਮ ਕਰਵਾਈ ਅਤੇ ਆਪਣੇ ਬੇਟੇ ਨਾਲ ਘਰ ਪੁੱਜਾ ਪਰ ਮੁਲਜ਼ਮ ਵੀ ਉਨ੍ਹਾਂ ਦਾ ਪਿੱਛਾ ਕਰ ਕੇ ਉਥੇ ਪਹੁੰਚ ਗਏ।

ਮੁਲਜ਼ਮਾਂ ਨੇ ਘਰ ’ਚ ਦਾਖ਼ਲ ਹੋ ਕੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਉਸ ’ਤੇ ਅਤੇ ਉਸ ਦੇ ਪੁੱਤਰਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਬੇਟੇ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਸੀ. ਐੱਮ. ਸੀ. ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੇ ਲੜਕੇ ਗੁਰਵਿੰਦਰ ਸਿੰਘ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦਾ Goa 'ਚ ਐਕਸ਼ਨ! DGP ਨੇ ਕੀਤਾ ਖ਼ੁਲਾਸਾ

ਦੂਜੇ ਪਾਸੇ ਥਾਣਾ ਸਰਾਭਾ ਨਗਰ ਦੇ ਐੱਸ. ਐੱਚ. ਓ. ਇੰਸ. ਪਵਨ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਇਸ ਮਾਮਲੇ ’ਚ ਸ਼ੰਮੀ, ਹਰਦੀਪ ਸਿੰਘ, ਗਗਨਦੀਪ ਸਿੰਘ, ਕਾਲਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂਕਿ ਜੱਗਾ ਹਾਲੇ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News