ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਭਰੇ ਮੇਲੇ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Monday, Oct 14, 2024 - 12:53 PM (IST)

ਮੋਹਾਲੀ (ਸੰਦੀਪ): ਬਲੌਂਗੀ ਥਾਣਾ ਖੇਤਰ ’ਚ ਦੋਸਤਾਂ ਨਾਲ ਦੁਸਹਿਰਾ ਮੇਲਾ ਦੇਖਣ ਆਏ ਨੌਜਵਾਨ ’ਤੇ ਛੁਰੇ ਤੇ ਰਾਡ ਨਾਲ ਜਾਨਲੇਵਾ ਹਮਲਾ ਕਰ ਕੇ ਉਸ ਨੂੰ ਲਹੂ-ਲੁਹਾਨ ਕਰ ਦਿੱਤਾ। ਜ਼ਖ਼ਮੀ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੂਰਜ ਵਜੋਂ ਹੋਈ ਹੈ। ਬਲੌਂਗੀ ਥਾਣਾ ਪੁਲਸ ਨੇ 6 ਤੋਂ 7 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕੁਝ ਨੌਜਵਾਨਾਂ ਨੂੰ ਹਿਰਾਸਤ ’ਚ ਲਿਆ ਹੈ। ਮੁੱਢਲੀ ਜਾਂਚ ’ਚ ਪੁਲਸ ਨੂੰ ਵਾਰਦਾਤ ਨੂੰ ਅੰਜਾਮ ਦੇਣ ਦਾ ਮੁੱਖ ਕਾਰਨ ਰੰਜਿਸ਼ ਹੀ ਲੱਗ ਰਿਹਾ ਹੈ। ਪੁਲਸ ਅਪਰਾਧ ਕਰਨ ਦੇ ਕਾਰਨਾਂ ਤੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਪੁਲਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀ ਦਾ ਐਲਾਨ! ਸਕੂਲਾਂ-ਕਾਲਜਾਂ ਤੋਂ ਇਲਾਵਾ ਦੁਕਾਨਾਂ ਤੇ ਫੈਕਟਰੀਆਂ 'ਚ ਵੀ ਛੁੱਟੀ

ਦੋਸਤਾਂ ਨਾਲ ਆਇਆ ਸੀ ਮੇਲੇ ’ਚ, ਮੁਲਜ਼ਮਾਂ ਨੇ ਅਚਾਨਕ ਕੀਤਾ ਹਮਲਾ

ਜਾਣਕਾਰੀ ਦਿੰਦਿਆਂ ਮ੍ਰਿਤਕ ਸੂਰਜ ਦੇ ਭਰਾ ਸਚਿਨ ਨੇ ਦੱਸਿਆ ਕਿ ਸੂਰਜ ਕੁਝ ਦੋਸਤਾਂ ਤੇ ਸਾਥੀ ਲੜਕੀਆਂ ਨਾਲ ਬਲੌਂਗੀ ’ਚ ਦੁਸਹਿਰਾ ਮੇਲਾ ਦੇਖਣ ਗਿਆ ਸੀ। ਉਹ ਆਪਣੇ ਦੋਸਤਾਂ ਨਾਲ ਝੂਲੇ ਲੈਣ ਲੱਗ ਪਿਆ। ਜਿਵੇਂ ਹੀ ਉਹ ਝੂਲੇ ਤੋਂ ਹੇਠਾਂ ਉਤਰਿਆ ਤਾਂ ਅਚਾਨਕ ਉੱਥੇ ਮੌਜੂਦ ਕੁਝ ਨੌਜਵਾਨਾਂ ਨੇ ਉਸ ’ਤੇ ਰਾਡ ਤੇ ਛੁਰੇ ਨਾਲ ਹਮਲਾ ਕਰ ਦਿੱਤਾ। ਸੂਰਜ ਨੂੰ ਬੁਰੀ ਤਰ੍ਹਾਂ ਲਹੂ-ਲੁਹਾਣ ਕਰ ਕੇ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਜਦਕਿ ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਤੁਰੰਤ ਫੇਜ਼-6 ਦੇ ਹਸਪਤਾਲ ਪਹੁੰਚਾਇਆ। ਜਿੱਥੇ ਉਸ ਦੀ ਹਾਲਤ ਵਿਗੜਦੀ ਦੇਖ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ। ਹਸਪਤਾਲ ’ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਾਸੀ Alert! ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

ਸੋਚੀ-ਸਮਝੀ ਸਾਜਿਸ਼ ਤਹਿਤ ਦਿੱਤਾ ਵਾਰਦਾਤ ਨੂੰ ਅੰਜਾਮ

ਮ੍ਰਿਤਕ ਦੇ ਭਰਾ ਸਚਿਨ ਨੇ ਦੱਸਿਆ ਕਿ ਜਿਸ ਤਰੀਕੇ ਨਾਲ ਮੁਲਜ਼ਮਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ, ਉਸ ਨੂੰ ਦੇਖ ਕੇ ਲੱਗਦਾ ਹੈ ਕਿ ਮੁਲਜ਼ਮਾਂ ਨੇ ਸੋਚੀ-ਸਮਝੀ ਸਾਜਿਸ਼ ਤਹਿਤ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਸ ਨੇ ਪੁਲਸ ਤੋਂ ਮੰਗ ਕੀਤੀ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News