ਸੁਨਾਮ ਵਿਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ! ਸੜਕ ''ਤੇ ਸੁੱਟੀ ਲਾਸ਼

Monday, Aug 10, 2026 - 02:52 PM (IST)

ਸੁਨਾਮ ਵਿਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ! ਸੜਕ ''ਤੇ ਸੁੱਟੀ ਲਾਸ਼

ਸੁਨਾਮ ਊਧਮ ਸਿੰਘ ਵਾਲਾ (ਬਾਂਸਲ): ਸੁਨਾਮ ਦੇ ਪੀਰ ਬੰਨਾ ਬਨੋਈ ਰੋਡ ’ਤੇ ਇਕ ਨੌਜਵਾਨ ਰਾਹੁਲ ਕੁਮਾਰ ਦੀ8/* ਲਾਸ਼ ਖ਼ੂਨ ਨਾਲ ਲੱਥਪੱਥ ਪਈ ਹੋਈ ਸੀ, ਜਿਸ ਨੂੰ ਲੈ ਕੇ ਸਾਰੇ ਸ਼ਹਿਰ ਵਿਚ ਹੜਕੰਪ ਮੱਚ ਗਿਆ। ਪ੍ਰਸ਼ਾਸਨ ਵੱਲੋਂ ਲਾਸ਼ ਨੂੰ ਸਿਵਲ ਹਸਪਤਾਲ ਵਿਚ ਪਹੁੰਚਾਇਆ ਗਿਆ।

ਇਸ ਸਬੰਧੀ ਥਾਣਾ ਮੁਖੀ ਪ੍ਰਤੀਕ ਜਿੰਦਲ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਰਾਹੁਲ ਕੁਮਾਰ ਦੇ ਪਿਤਾ ਨੇ ਸੂਚਨਾ ਦਿੱਤੀ ਸੀ ਕਿ ਰਾਹੁਲ ਕੁਮਾਰ ਖ਼ੂਨ ਨਾਲ ਲੱਥਪੱਥ ਪੀਰ ਬੰਨਾ ਬਨੋਈ ਰੋਡ ’ਤੇ ਪਿਆ ਹੈ। ਇਸ ਤੋਂ ਬਾਅਦ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਸਮੇਤ ਹੋਰ ਸਰੋਤਾਂ ਤੋਂ ਜਾਣਕਾਰੀ ਪ੍ਰਾਪਤ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਮੁਢਲੇ ਤੌਰ ’ਤੇ ਪਤਾ ਲੱਗਿਆ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੈ। ਪੁਲਸ ਵੱਲੋਂ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


author

Anmol Tagra

Content Editor

Related News