ਚਾਰ ਮੈਂਬਰਾਂ ਦੀ ਹੱਤਿਆ ਕਰਨ ਵਾਲੇ ਹੌਲਦਾਰ ਨੂੰ ਭੇਜਿਆ ਜੁਡੀਸ਼ੀਅਲ ਹਿਰਾਸਤ 'ਚ

02/20/2020 11:01:11 AM

ਮੋਗਾ (ਸੰਦੀਪ): ਜੁਡੀਸ਼ੀਅਲ ਮੈਜਿਸਟ੍ਰੇਟ ਸੀਨੀਅਰ ਡਵੀਜ਼ਨ ਮੈਡਮ ਦਲਜੀਤ ਕੌਰ ਦੀ ਅਦਾਲਤ ਨੇ ਧਰਮਕੋਟ ਦੇ ਨਜ਼ਦੀਕੀ ਪਿੰਡ ਸੈਦ ਜਲਾਲਪੁਰ 'ਚ ਪਤਨੀ ਸਮੇਤ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਦੀ ਸਰਕਾਰੀ ਏ ਕੇ 47 ਰਾਈਫਲ ਨਾਲ ਹੱਤਿਆ ਕਰਨ ਵਾਲੇ ਨੂੰ ਦੋ ਦਿਨ ਦੇ ਪੁਲਸ ਰਿਮਾਂਡ ਦੇ ਬਾਅਦ 14 ਦਿਨ ਦੇ ਲਈ ਜੁਡੀਸ਼ੀਅਲ ਹਿਰਾਸਤ 'ਚ ਭੇਜ ਦਿੱਤਾ ਹੈ।

ਇਸ ਮਾਮਲੇ 'ਚ ਪੁਲਸ ਵੱਲੋਂ ਦੋਸ਼ੀ ਪੰਜਾਬ ਪੁਲਸ ਦੇ ਸਥਾਨਕ ਪੁਲਸ ਲਾਈਨ 'ਚ ਤਾਇਨਾਤ ਹੌਲਦਾਰ ਕੁਲਵਿੰਦਰ ਸਿੰਘ ਨੂੰ ਪਹਿਲਾਂ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿਸ 'ਤੇ ਅਦਾਲਤ ਵੱਲੋਂ ਉਸ ਨੂੰ ਦੋ ਦਿਨ ਦੇ ਪੁਲਸ ਰਿਮਾਂਡ 'ਤੇ ਭੇਜਿਆ ਗਿਆ ਸੀ। ਇਸ ਉਪਰੰਤ ਅੱਜ 2 ਦਿਨ ਦਾ ਸਮਾਂ ਪੂਰਾ ਹੋਣ ਦੇ ਬਾਅਦ ਪੁਲਸ ਵੱਲੋਂ ਕੁਲਵਿੰਦਰ ਸਿੰਘ ਦਾ ਸਿਵਲ ਹਸਪਤਾਲ ਮੋਗਾ ਤੋਂ ਮੈਡੀਕਲ ਕਰਵਾ ਕੇ ਉਸ ਨੂੰ ਸਬੰਧਤ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 14 ਦਿਨ ਲਈ ਜੁਡੀਸ਼ੀਅਲ ਹਿਰਾਸਤ 'ਚ ਭੇਜ ਦਿੱਤਾ।


Shyna

Content Editor

Related News