ਕਪੂਰਥਲਾ ’ਚ ਵੱਡੀ ਵਾਰਦਾਤ, ਮੰਦਰ ’ਚ ਸੇਵਾ ਕਰ ਰਹੀ 26 ਸਾਲਾ ਕੁੜੀ ਦਾ ਕਤਲ

Tuesday, Dec 19, 2023 - 06:31 PM (IST)

ਕਪੂਰਥਲਾ ’ਚ ਵੱਡੀ ਵਾਰਦਾਤ, ਮੰਦਰ ’ਚ ਸੇਵਾ ਕਰ ਰਹੀ 26 ਸਾਲਾ ਕੁੜੀ ਦਾ ਕਤਲ

ਕਪੂਰਥਲਾ (ਚੰਦਰ ਮੜ੍ਹੀਆ) : ਕਪੂਰਥਲਾ ਦੇ ਪਿੰਡ ਸਿੱਧਵਾਂ ਦੋਨਾ ’ਚ ਇਕ ਮੰਦਰ ਦੀ ਮੁੱਖ ਸੇਵਾਦਾਰ ਕੁੜੀ ’ਤੇ ਉਸੇ ਪਿੰਡ ਦੇ ਹੀ ਇਕ ਨੌਜਵਾਨ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਦਰ ਦੇ ਐੱਸ. ਐੱਚ. ਓ. ਨੇ ਮੌਕੇ ’ਤੇ ਪਹੁੰਚ ਕੇ ਕੁੜੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ। ਇਸ ਦੀ ਪੁਸ਼ਟੀ ਕਰਦਿਆਂ ਐੱਸ. ਐੱਚ. ਓ. ਸੋਨਮਦੀਪ ਕੌਰ ਨੇ ਦੱਸਿਆ ਕਿ ਕਾਤਲ ਖ਼ਿਲਾਫ਼ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਜੇਲ੍ਹ ’ਚ ਹੋਈਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਇੰਟਰਵਿਊਆਂ ਨੂੰ ਲੈ ਕੇ ਵੱਡਾ ਖੁਲਾਸਾ

ਮ੍ਰਿਤਕ ਲੜਕੀ ਦੀ ਪਛਾਣ ਸਰਿਤਾ ਦੇਵੀ (26 ਸਾਲ) ਪਤਨੀ ਰਾਕੇਸ਼ ਕੁਮਾਰ ਵਾਸੀ ਸਿੱਧਵਾਂ, ਦੋਵੇਂ ਮੂਲ ਵਾਸੀ ਬਿਹਾਰ ਵਜੋਂ ਹੋਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੇਵਾਦਾਰ ਔਰਤ ਦੋਸ਼ੀ ਨੂੰ ਸ਼ਰਾਬ ਪੀ ਕੇ ਮੰਦਰ ਆਉਣ ਤੋਂ ਰੋਕਦੀ ਸੀ। ਇਸ ਕਾਰਨ ਉਸ ਨੇ ਉਕਤ ’ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੇ ਪਤੀ ਰਾਕੇਸ਼ ਕੁਮਾਰ ਨੇ ਪੁਲਸ ਨੂੰ ਦੱਸਿਆ ਕਿ ਉਹ ਇਕ ਰੈਸਟੋਰੈਂਟ ਵਿਚ ਕੰਮ ਕਰਦਾ ਹੈ। ਦੇਰ ਸ਼ਾਮ ਕਿਸੇ ਨੇ ਉਸ ਨੂੰ ਸੂਚਨਾ ਦਿੱਤੀ ਕਿ ਉਸ ਦੀ ਪਤਨੀ ਸਰਿਤਾ ਮੰਦਰ ਵਿਚ ਸੇਵਾ ਕਰ ਰਹੀ ਹੈ। ਇਸ ਦੌਰਾਨ ਪਿੰਡ ਦੇ ਹੀ ਇਕ ਨੌਜਵਾਨ ਨੇ ਉਸ ’ਤੇ ਦਾਤਰ ਅਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ। ਜ਼ਖਮੀ ਔਰਤ ਨੂੰ ਪਿੰਡ ਵਾਸੀਆਂ ਦੀ ਮਦਦ ਨਾਲ ਕਪੂਰਥਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਲੰਡਨ ’ਚ ਲਾਪਤਾ ਹੋਏ ਜਲੰਧਰ ਦੇ ਗੁਰਸ਼ਮਨ ਸਿੰਘ ਦੀ ਮਿਲੀ ਲਾਸ਼, ਪਰਿਵਾਰ ’ਚ ਮਚਿਆ ਕੋਹਰਾਮ

ਸ਼ਿਕਾਇਤਕਰਤਾ ਰਾਕੇਸ਼ ਕੁਮਾਰ ਨੇ ਇਹ ਵੀ ਦੱਸਿਆ ਕਿ ਉਸ ਦੀ ਪਤਨੀ 5 ਸਾਲਾਂ ਤੋਂ ਸਿੱਧਵਾਂ ਦੋਨਾ ਦੇ ਮਾਤਾ ਸ਼੍ਰੀ ਸਲੋਨੀ ਦੇਵੀ ਮੰਦਰ ਵਿਚ ਮੁੱਖ ਸੇਵਾਦਾਰ ਵਜੋਂ ਸੇਵਾ ਕਰ ਰਹੀ ਸੀ। ਹਮਲਾ ਕਰਨ ਵਾਲਾ ਨੌਜਵਾਨ ਇਸੇ ਪਿੰਡ ਦਾ ਵਸਨੀਕ ਹੈ ਅਤੇ ਪਤਨੀ ਦਾ ਕਤਲ ਕਰਨ ਤੋਂ ਬਾਅਦ ਕਾਤਲ ਮੌਕੇ ਤੋਂ ਫ਼ਰਾਰ ਹੋ ਗਿਆ। ਉਸ ਨੇ ਦੱਸਿਆ ਕਿ ਉਕਤ ਨੌਜਵਾਨ ਅਕਸਰ ਸ਼ਰਾਬ ਪੀ ਕੇ ਮੰਦਰ ਆਉਂਦਾ ਸੀ ਅਤੇ ਉਸ ਦੀ ਪਤਨੀ ਉਸ ਨੂੰ ਹਮੇਸ਼ਾ ਸ਼ਰਾਬ ਪੀ ਕੇ ਮੰਦਰ ਆਉਣ ਤੋਂ ਰੋਕਦੀ ਸੀ। ਇਸ ਕਾਰਨ ਉਕਤ ਨੌਜਵਾਨ ਨੇ ਉਸ ਦਾ ਪਤਨੀ ਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਜਲੰਧਰ ਵਾਸੀਆਂ ਲਈ ਵੱਡੀ ਖ਼ਬਰ, ਕੇਂਦਰ ਸਰਕਾਰ ਲਗਾਉਣ ਜਾ ਰਹੀ ਇਹ ਵੱਡਾ ਪ੍ਰਾਜੈਕਟ

ਸਦਰ ਥਾਣੇ ਦੀ ਐੱਸ. ਐੱਚ. ਓ. ਸੋਨਮਦੀਪ ਕੌਰ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਪਤੀ ਰਾਕੇਸ਼ ਕੁਮਾਰ ਦੀ ਸ਼ਿਕਾਇਤ ’ਤੇ ਮੁਲਜ਼ਮ ਹਰਨੇਕ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਸਿੱਧਵਾਂ ਦੋਨਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕਰਜ਼ਾ ਚੁੱਕ ਕੇ ਅਮਰੀਕਾ ਗਏ ਸਹਿਜੋ ਮਾਜਰਾ ਦੇ ਕੇਹਰ ਸਿੰਘ ਦੀ ਅਚਾਨਕ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News