ਪੰਜਾਬ ''ਚ ਹੋਈ ਵੱਡੀ ਵਾਰਦਾਤ ; ਕਿਸਾਨ ਆਗੂ ਦਾ ਗੋਲ਼ੀਆਂ ਮਾਰ ਕੇ ਕਤਲ

Monday, Sep 09, 2024 - 08:15 PM (IST)

ਜਲੰਧਰ- ਖੰਨਾ ਇਲਾਕੇ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਆਪ ਕਿਸਾਨ ਵਿੰਗ ਪ੍ਰਧਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। 

ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਤਰਲੋਚਨ ਸਿੰਘ ਡੀ.ਸੀ. ਖੇਤਾਂ ਤੋਂ ਵਾਪਸ ਆ ਰਹੇ ਸਨ, ਜਦੋਂ ਅਣਪਛਾਤੇ ਹਮਲਾਵਰਾਂ ਵੱਲੋਂ ਉਨ੍ਹਾਂ ਨੂੰ ਗੋਲ਼ੀਆ ਮਾਰ ਦਿੱਤੀਆਂ ਗਈਆਂ ਤੇ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਸ ਮਾਮਲੇ 'ਚ ਹਾਲੇ ਹੋਰ ਜਾਣਕਾਰੀ ਨਹੀਂ ਮਿਲ ਸਕੀ ਹੈ, ਹੋਰ ਜਾਣਕਾਰੀ ਮਿਲਣ 'ਤੇ ਖ਼ਬਰ ਅਪਡੇਟ ਕੀਤੀ ਜਾਵੇਗੀ....


Harpreet SIngh

Content Editor

Related News