ਜ਼ਮੀਨੀ ਵਿਵਾਦ ਦੇ ਚੱਲਦਿਆਂ ਵਿਅਕਤੀ ਦਾ ਕਤਲ

Thursday, May 27, 2021 - 07:59 PM (IST)

ਜ਼ਮੀਨੀ ਵਿਵਾਦ ਦੇ ਚੱਲਦਿਆਂ ਵਿਅਕਤੀ ਦਾ ਕਤਲ

ਸ੍ਰੀ ਮੁਕਤਸਰ ਸਾਹਿਬ (ਲਖਵੀਰ ਸ਼ਰਮਾ, ਪਵਨ ਤਨੇਜਾ, ਰਿਣੀ) : ਪਿੰਡ ਮੱਲ੍ਹਣ ਦੇ ਕੋਠੇ ਅਮਨਗੜ੍ਹ ’ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਮਾਮੂਲੀ ਗੱਲ ’ਤੇ ਇੱਕ ਵਿਅਕਤੀ ਦਾ ਕਤਲ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ। ਮ੍ਰਿਤਕ ਛਿੰਦਾ ਸਿੰਘ ਦੀ ਪਤਨੀ ਛਿੰਦਰ ਕੌਰ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸਦਾ ਪਤੀ ਛਿੰਦਾ ਸਿੰਘ (50) ਪੁੱਤਰ ਮਾਨ ਸਿੰਘ ਜਦ ਅੱਜ ਸਵੇਰੇ ਆਪਣੇ ਖੇਤ ’ਚ ਗਿਆ ਤਾਂ ਖੇਤ ਦੇ ਗੁਆਂਢੀ ਸੁਰਜੀਤ ਸਿੰਘ, ਗੁਰਜੀਤ ਸਿੰਘ ਪੁੱਤਰ ਮੁਖਿਤਆਰ ਸਿੰਘ, ਮੁਖਿਤਆਰ ਸਿੰਘ ਪੁੱਤਰ ਸੰਤਾ ਸਿੰਘ, ਸੰਦੀਪ ਸਿੰਘ ਪੁੱਤਰ ਸੁਰਜੀਤ ਸਿੰਘ, ਜੀਤਾ ਸਿੰਘ ਪੁੱਤਰ ਦਿਆਲ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸੂਬਾ ਸਿੰਘ ਨਾਲ ਲੜਾਈ ਝਗੜਾ ਹੋ ਗਿਆ। ਇਸ ਦੌਰਾਨ ਉਨ੍ਹਾਂ ਉਕਤ ਸਾਰੇ ਵਿਅਕਤੀਆਂ ਨੇ ਮਿਲ ਕੇ ਮੇਰੇ ਪਤੀ ਦੀ ਕੁੱਟਮਾਰ ਕਰਦਿਆਂ ਮੇਰੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਅੱਗੇ ਦੱਸਿਆ ਕਿ ਸਾਡੇ ਖੇਤ ਦੇ ਗੁਆਂਢੀ ਪੁਰਾਣੀ ਰੰਜਿਸ਼ ਅਧੀਨ ਲੜਾਈ ਝਗੜਾ ਕਰਦੇ ਰਹਿੰਦੇ ਸਨ, ਜੋ ਅੱਜ ਵਧਕੇ ਖੂਨੀ ਲੜਾਈ ਤੱਕ ਪਹੁੰਚ ਗਿਆ। 

ਇਹ ਵੀ ਪੜ੍ਹੋ : ਦੋਰਾਹਾ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ , ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਉਧਰ ਦੂਜੇ ਪਾਸੇ ਘਟਨਾ ਦਾ ਪਤਾ ਲੱਗਦਿਆਂ ਹੀ ਮੌਕੇ ’ਤੇ ਪਹੁੰਚ ਕੇ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਗਿੱਦੜਬਾਹਾ ਦੇ ਸਿਵਲ ਹਸਪਤਾਲ ਵਿਖੇ ਪਹੁੰਚਾ ਦਿੱਤਾ। ਇਸ ਸਬੰਧੀ ਥਾਣਾ ਕੋਟਭਾਈ ਦੇ ਐੱਸ. ਐੱਚ. ਓ. ਨਵਪ੍ਰੀਤ ਸਿੰਘ ਨੇ ਦੱਸਿਆ ਕਿ ਮਿ੍ਰਤਕ ਦੀ ਪਤਨੀ ਛਿੰਦਰ ਕੌਰ ਦੇ ਬਿਆਨਾਂ ’ਤੇ ਉਕਤ ਛੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਕਥਿਤ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :  ਸ਼ੱਕੀ ਹਾਲਾਤ ’ਚ ਕੁੜੀ ਨੇ ਨਿਗਲਿਆ ਜ਼ਹਿਰ, ਮੌਤ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


author

Anuradha

Content Editor

Related News