ਫਗਵਾੜਾ ’ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ’ਚ ਬੇਅਦਬੀ ਕਰਨ ਆਏ ਨੌਜਵਾਨ ਦਾ ਕਤਲ

Tuesday, Jan 16, 2024 - 07:09 PM (IST)

ਫਗਵਾੜਾ ’ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ’ਚ ਬੇਅਦਬੀ ਕਰਨ ਆਏ ਨੌਜਵਾਨ ਦਾ ਕਤਲ

ਫਗਵਾੜਾ : ਫਗਵਾੜਾ ਸ਼ਹਿਰ ਦੇ ਬੇਹੱਦ ਰੁਝੇਵਿਆਂ ਵਾਲੇ ਇਲਾਕੇ ਸਰਾਫਾ ਬਾਜ਼ਾਰ ਦੇ ਗੁਰਦੁਆਰਾ ਸਾਹਿਬ ’ਚ ਇਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਫਗਵਾੜਾ ਪੁਲਸ ਦੇ ਉੱਚ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਹਨ। ਸੂਤਰਾਂ ਮੁਤਾਬਕ ਉਕਤ ਨੌਜਵਾਨ ’ਤੇ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਕਰਨ ਦੇ ਇਰਾਦੇ ਨਾਲ ਦਾਖਲ ਹੋਣ ਦਾ ਦੋਸ਼ ਲਗਾਇਆ ਜਾ ਰਿਹਾ ਹੈ ਜਿਸ ਦਾ ਦੇਰ ਰਾਤ ਨਿਹੰਗ ਸਿੰਘ ਵਲੋਂ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਲਾਸ਼ ਗੁਰਦੁਆਰਾ ਸਾਹਿਬ ਦੇ ਅੰਦਰ ਪਈ ਹੋਈ ਮਿਲੀ ਜਦਕਿ ਕਤਲ ਕਰਨ ਵਾਲਾ ਨਿਹੰਗ ਸਿੰਘ ਵੀ ਗੁਰਦੁਆਰਾ ਸਾਹਿਬ ਵਿਚ ਮੌਜੂਦ ਸੀ। 

ਇਹ ਵੀ ਪੜ੍ਹੋ : ਬਿਜਲੀ ਦੇ ਮੀਟਰ ’ਤੇ ਵਾਧੂ ਲੋਡ ਪਾਉਣ ਵਾਲਿਆਂ ਲਈ ਖ਼ਤਰੇ ਦੀ ਘੰਟੀ, ਕਾਰਵਾਈ ਦੀ ਤਿਆਰੀ ’ਚ ਪਾਵਰਕਾਮ

ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਐੱਸ. ਐੱਸ. ਪੀ. ਜਲੰਧਰ, ਐੱਸ. ਐੱਸ. ਪੀ.  ਕਪੂਰਥਲਾ, ਐੱਸ. ਪੀ. ਫਗਵਾੜਾ ਦੇ ਡੀ. ਐੱਸ. ਪੀ. ਤੋਂ ਇਲਾਵਾ ਵੱਡੀ ਗਿਣਤੀ ਵਿਚ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਇਸ ਪਿੰਡ ਵਿਚ ਫੈਲੀ ਅਣਜਾਣ ਬੀਮਾਰੀ, ਦਹਿਸ਼ਤ ’ਚ ਆਏ ਲੋਕ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News