ਪੰਜਾਬ ''ਚ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
Thursday, Aug 29, 2024 - 06:53 PM (IST)
ਕਪੂਰਥਲਾ (ਓਬਰਾਏ)- ਕਪੂਰਥਲਾ ਵਿਖੇ ਪਿੰਡ ਬਿਸ਼ਨਪੁਰ ਜੱਟਾਂ ਨੇੜੇ ਲੱਖਣ ਕਲਾਂ ਰੋਡ 'ਤੇ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪੁਲਸ ਮੁਖੀ ਵਤਸਲਾ ਗੁਪਤਾ ਭਾਰੀ ਪੁਲਸ ਫੋਰਸ ਅਤੇ ਫੋਰੈਂਸਿਕ ਟੀਮ ਸਮੇਤ ਮੌਕੇ 'ਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜ਼ਿਲ੍ਹਾ ਪੁਲਸ ਮੁਖੀ ਵਤਸਲਾ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ 'ਤੇ ਸੂਚਨਾ ਮਿਲੀ ਸੀ ਕਿ ਬਿਸ਼ਨਪੁਰ ਜੱਟਾਂ ਕੋਲ ਇਕ ਵਿਅਕਤੀ ਦੀ ਲਾਸ਼ ਪਈ ਹੈ। ਜਿਸ 'ਤੇ ਉਹ ਮੌਕੇ 'ਤੇ ਪਹੁੰਚੇ ਤਾਂ ਜਾਂਚ ਕਰਨ 'ਤੇ ਪਤਾ ਲੱਗਾ ਕਿ ਉਸ ਦੇ ਸਿਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਖੇਡਦੇ-ਖੇਡਦੇ ਵਾਪਰ ਗਿਆ ਵੱਡਾ ਹਾਦਸਾ, 5 ਸਾਲਾ ਬੱਚੇ ਦੀ ਤੜਫ਼-ਤੜਫ਼ ਕੇ ਹੋਈ ਮੌਤ
ਮ੍ਰਿਤਕ ਦੀ ਪਛਾਣ ਜਿਸ ਉਂਕਾਰ ਸਿੰਘ ਉਰਫ਼ ਕਾਕੀ (50) ਪੁੱਤਰ ਤਾਰਾ ਚੰਦ ਵਾਸੀ ਬਿਸ਼ਨਪੁਰ ਜੱਟਾਂ ਵਜੋਂ ਹੋਈ ਹੈ। ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਨੇੜੇ ਲੱਗੇ ਸੀ. ਸੀ. ਟੀ. ਵੀ. ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ। ਜਲਦੀ ਹੀ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਂਕਾਰ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰੱਖਵਾ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਹਰਦੀਪ ਸਿੰਘ ਡਿੰਪੀ ਢਿੱਲੋਂ 'ਆਪ' 'ਚ ਸ਼ਾਮਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ