ਮੋਹਾਲੀ ਦੇ ਹੋਟਲ 'ਚ ਖ਼ੌਫ਼ਨਾਕ ਵਾਰਦਾਤ, ਤੇਜ਼ਧਾਰ ਹਥਿਆਰ ਨਾਲ ਔਰਤ ਦਾ ਕਤਲ

06/20/2024 5:14:30 PM

ਮੋਹਾਲੀ (ਸੰਦੀਪ) : ਮੋਹਾਲੀ ਦੇ ਫੇਜ਼-1 ਸਥਿਤ ਇਕ ਹੋਟਲ 'ਚ ਇਕ ਔਰਤ ਦੀ ਲਾਸ਼ ਬਰਾਮਦ ਕੀਤੀ ਗਈ ਹੈ, ਜਿਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾ ਦੀ ਪਛਾਣ ਨਵਾਂਸ਼ਹਿਰ ਦੀ ਰਹਿਣ ਵਾਲੀ ਸੁਨੀਤਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਹੁਣ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਖ਼ਤ ਕੀਤੀ ਗਈ ਸੁਰੱਖਿਆ

ਪੁਲਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਸੁਨੀਤਾ, ਇਕ ਵਿਅਕਤੀ ਅਤੇ ਕਰੀਬ 5 ਸਾਲ ਦੇ ਬੱਚੇ ਨਾਲ ਬੁੱਧਵਾਰ ਰਾਤ ਨੂੰ ਹੋਟਲ ਦੇ ਕਮਰੇ 'ਚ ਰੁਕੀ ਸੀ। ਸਵੇਰ ਦੇ ਸਮੇਂ ਜਦੋਂ ਕਮਰੇ 'ਚੋਂ ਕੋਈ ਬਾਹਰ ਨਹੀਂ ਨਿਕਲਿਆ ਤਾਂ ਹੋਟਲ ਸਟਾਫ਼ ਨੇ ਚੈੱਕ ਕੀਤਾ ਅਤੇ ਦੇਖਿਆ ਕਿ ਸੁਨੀਤਾ ਦੀ ਲਾਸ਼ ਪਈ ਹੋਈ ਹੈ ਅਤੇ ਉਸ ਨਾਲ ਰਾਤ ਦੇ ਸਮੇਂ ਕਮਰੇ 'ਚ ਰੁਕਿਆ ਵਿਅਕਤੀ ਗਾਇਬ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਸਰਕਾਰੀ ਸਕੀਮਾਂ ਨਾਲ ਜੁੜੀ ਅਹਿਮ ਖ਼ਬਰ, ਜਾਰੀ ਹੋ ਗਏ ਸਖ਼ਤ ਹੁਕਮ

ਦੱਸਿਆ ਜਾ ਰਿਹਾ ਹੈ ਕਿ ਸੁਨੀਤਾ ਦੇ ਗਲੇ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ। ਪੁਲਸ ਅਧਿਕਾਰੀਆਂ ਦੇ ਮੁਤਾਬਕ ਗਾਇਬ ਹੋਏ ਵਿਅਕਤੀ ਦੀ ਪਛਾਣ ਵੀ ਕਰ ਲਈ ਗਈ ਹੈ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News