ਅੰਮ੍ਰਿਤਸਰ ਦੇ ਪੌਸ਼ ਇਲਾਕੇ ’ਚ ਵੱਡੀ ਵਾਰਦਾਤ, ਘਰ ਅੰਦਰ ਦਾਖਲ ਹੋ ਕੇ ਕੀਤਾ ਮਹਿਲਾ ਦਾ ਕਤਲ

Wednesday, Nov 30, 2022 - 06:32 PM (IST)

ਅੰਮ੍ਰਿਤਸਰ (ਗੁਰਿੰਦਰ ਸਾਗਰ) : ਅੰਮ੍ਰਿਤਸਰ ਦੇ ਪੌਸ਼ ਇਲਾਕੇ ਰਣਜੀਤ ਐਵਨਿਊ ਦੇ ਸੀ ਬਲਾਕ ਵਿਚ ਤੇਜ਼ਧਾਰ ਹਥਿਆਰਾਂ ਇਕ ਔਰਤ ਦਾ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਇਸ ਵਾਰਦਾਤ ਨੂੰ ਘਰ ਦੇ ਅੰਦਰ ਦਾਖਲ ਹੋ ਕੇ ਅੰਜਾਮ ਦਿੱਤਾ ਗਿਆ ਹੈ। ਵਾਰਦਾਤ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਇਹ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਜਾਪ ਰਿਹਾ ਹੈ, ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਔਰਤ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਦੇ ਜ਼ਖਮ ਮਿਲੇ ਹਨ। 

ਇਹ ਵੀ ਪੜ੍ਹੋ : ਬੀ. ਐੱਸ. ਐੱਫ. ਦੇ ਜਵਾਨ ਦੀ ਕਰਤੂਤ, ਅਫਸਰ ਨਾਲ ਬਣਾਓ ਸੰਬੰਧ ਨਹੀਂ ਤਾਂ ਫਸਾਵਾਂਗੇ ਦੇਸ਼ ਧ੍ਰੋਹ ਦੇ ਕੇਸ ’ਚ

ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਪੁਲਸ ਇਸ ਕਤਲ ਕਾਂਡ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਪੁਲਸ ਵਲੋਂ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵੀ ਖੰਘਾਲੇ ਜਾ ਰਹੇ ਹਨ।

ਇਹ ਵੀ ਪੜ੍ਹੋ : ਜਲੰਧਰ ’ਚ ਹੋਏ ਬਾਊਂਸਰ ਸੋਨੂੰ ਰੁੜਕੀ ਦੇ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੀ ਵੱਡੀ ਧਮਕੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News