ਸੈਸਰਾ ਕਲਾਂ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਔਰਤ ਦਾ ਕਤਲ

Saturday, Feb 25, 2023 - 06:12 PM (IST)

ਸੈਸਰਾ ਕਲਾਂ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਔਰਤ ਦਾ ਕਤਲ

ਗੁਰੂ ਕਾ ਬਾਗ (ਭੱਟੀ)- ਬੀਤੀ ਰਾਤ ਪੁਲਸ ਥਾਣਾ ਝੰਡੇਰ ਅਧੀਨ ਆਉਦੇ ਪਿੰਡ ਸੈਸਰਾ ਕਲਾਂ ਵਿਖੇ ਇਕ ਬਜ਼ੁਰਗ ਔਰਤ ਦਾ ਤੇਜਧਾਰ ਹਥਿਆਰਾਂ ਨਾਲ ਕਤਲ ਹੋ ਗਿਆ। ਇਸ ਘਟਨਾਂ ਸਬੰਧੀ ਥਾਣਾ ਝੰਡੇਰ ਦੇ ਐੱਸ. ਐੱਚ. ਓ ਸਤਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਮ੍ਰਿਤਕ ਔਰਤ ਦੇ ਭਰਾ ਦਾ ਫੋਨ ਆਇਆ ਸੀ ਕਿ ਉਸ ਦੀ ਭੈਣ ਅਮਰਜੀਤ ਕੌਰ (70 ਸਾਲ) ਪਤਨੀ ਚੰਨਣ ਸਿੰਘ ਵਾਸੀ ਪਿੰਡ ਸੈਸਰਾ ਕਲਾਂ ਦਾ ਕਤਲ ਹੋ ਗਿਆ ਹੈ। ਜਿਸ 'ਤੇ ਉਨ੍ਹਾਂ ਵੱਲੋਂ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਵੇਖਿਆ ਕਿ ਔਰਤ ਦੇ ਗਲ ਤੇ ਛਾਤੀ 'ਤੇ ਤੇਜ਼ਧਾਰ ਹਥਿਆਰ ਦੇ ਨਿਸ਼ਾਨ ਸਨ ਜਿਸ 'ਤੇ ਤੁਰੰਤ ਹੀ ਪੁਲਸ ਨੇ ਖੂਨ ਨਾਲ ਲਿਬੜੇ ਹੋਏ ਕਪੜਿਆਂ ਨੂੰ ਕਬਜ਼ੇ ਵਿਚ ਲੈ ਲਿਆ ਤੇ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਬਾਬੇ ਨੇ ਪੋਟਲੀ ਸੁੰਘਾ ਕੇ ਔਰਤ ਨਾਲ ਕੀਤਾ ਵੱਡਾ ਕਾਂਡ, ਫ਼ਿਰ ਜੋ ਹੋਇਆ ਸੁਣ ਹੋਵੋਗੇ ਹੈਰਾਨ

ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਅਜਨਾਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ। ਪੁਲਸ ਨੇ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਉਪਰੰਤ ਹੀ ਅਗਲੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਉਧਰ ਮ੍ਰਿਤਕ ਔਰਤ ਅਮਰਜੀਤ ਕੌਰ ਦੇ ਭਰਾ ਮਹਿੰਦਰ ਸਿੰਘ ਬੱਲ ਵਾਸੀ ਪਿੰਡ ਬੱਲ ਸਚੰਦਰ ਥਾਣਾ ਰਾਜਾਸਾਂਸੀ ਨੇ ਪਰਿਵਾਰਿਕ ਮੈਬਰਾਂ 'ਤੇ ਆਪਣੀ ਭੈਣ ਦਾ ਕਤਲ ਕੀਤੇ ਜਾਣ ਦਾ ਸ਼ੱਕ ਜਤਾਂਉਦਿਆਂ ਕਿਹਾ ਕਿ ਪੁਲਸ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰੇ।

ਇਹ ਵੀ ਪੜ੍ਹੋ- ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਚਾਰਜਸ਼ੀਟ ਮਗਰੋਂ ਅਕਾਲੀ ਦਲ ਨੇ ਪੰਜਾਬ ਸਰਕਾਰ 'ਤੇ ਚੁੱਕੇ ਵੱਡੇ ਸਵਾਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News