ਵੱਡੀ ਵਾਰਦਾਤ ਨਾਲ ਕੰਬਿਆ ਮੁਕਤਸਰ, ਬੱਸ ਸਟੈਂਡ ''ਤੇ ਭਰੇ ਬਾਜ਼ਾਰ ''ਚ ਨੌਜਵਾਨ ਦਾ ਕਤਲ

05/30/2024 7:07:35 PM

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਰੂਹੜਿਆਂਵਾਲੀ ਵਿਖੇ ਇਕ 22 ਸਾਲ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਪਿੰਡ ਦੇ ਬੱਸ ਸਟੈਂਡ 'ਤੇ ਖੜ੍ਹਾ ਸੀ, ਇਸ ਦੌਰਾਨ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ। 

ਇਹ ਵੀ ਪੜ੍ਹੋ : ਅੱਤ ਦੀ ਗਰਮੀ ਵਿਚਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ, ਮੌਸਮ ਵਿਭਾਗ ਨੇ ਸਾਂਝੀ ਕੀਤੀ ਵਿਸ਼ੇਸ਼ ਜਾਣਕਾਰੀ

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਾਸੀ ਹਰਪ੍ਰੀਤ ਸਿੰਘ (22) ਮਜ਼ਦੂਰੀ ਕਰਦਾ ਸੀ, ਅੱਜ ਦੇਰ ਸ਼ਾਮ ਕੰਮ ਤੋਂ ਬਾਅਦ ਉਹ ਘਰ ਵਾਪਿਸ ਆਇਆ ਤਾਂ ਘਰੋਂ ਉਹ ਪਿੰਡ ਦੇ ਬੱਸ ਸਟੈਡ 'ਤੇ ਕੁਝ ਖਾਣ ਚਲਾ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਬੱਸ ਸਟੈਂਡ 'ਤੇ ਜਿੱਥੇ ਖਾਣ ਪੀਣ ਦੀਆਂ ਰੇਹੜੀਆਂ ਲੱਗਦੀਆਂ ਹਨ, ਖੜ੍ਹਾ ਸੀ ਕਿ ਪਿੰਡ ਦੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਪਹੁੰਚਾਇਆ, ਜਿੱਥੇ ਉਸਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਨੌਜਵਾਨ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ। ਪਿੰਡ ਦੇ ਹੀ ਕੁਝ ਵਿਅਕਤੀਆਂ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਧਰ ਇਸ ਸਬੰਧੀ ਸੂਚਨਾ ਮਿਲਣ 'ਤੇ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਪਿੰਡ ਢਿੱਲਵਾਂ ਵਿਖੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News