ਗਲੀ ’ਚ ਖੜ੍ਹੇ ਵਾਹਨਾਂ ਨੂੰ ਲੈ ਕੇ ਹੋਇਆ ਝਗੜਾ, ਸਿਰ ’ਚ ਬੋਤਲਾਂ ਮਾਰ ਕੇ ਨੌਜਵਾਨ ਦਾ ਕਤਲ

Monday, Feb 27, 2023 - 10:16 PM (IST)

ਗਲੀ ’ਚ ਖੜ੍ਹੇ ਵਾਹਨਾਂ ਨੂੰ ਲੈ ਕੇ ਹੋਇਆ ਝਗੜਾ, ਸਿਰ ’ਚ ਬੋਤਲਾਂ ਮਾਰ ਕੇ ਨੌਜਵਾਨ ਦਾ ਕਤਲ

ਅੰਮ੍ਰਿਤਸਰ (ਸੰਜੀਵ) : ਵਰਿਆਮ ਸਿੰਘ ਕਾਲੋਨੀ ’ਚ ਘਰ ਦੇ ਬਾਹਰ ਖੜ੍ਹੀਆਂ ਗੱਡੀਆਂ ਨੂੰ ਲੈ ਕੇ ਹੋਏ ਝਗੜੇ ’ਚ ਕੱਚ ਦੀਆਂ ਬੋਤਲਾਂ ਮਾਰ ਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ।ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ’ਤੇ ਥਾਣਾ ਗੇਟ ਹਕੀਮਾ ਦੀ ਪੁਲਸ ਵੱਲੋਂ ਕਤਲ ਦਾ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੁੱਤ ਬਣਿਆ ਕਪੁੱਤ, ਕਹੀ ਮਾਰ ਕੇ ਕੀਤਾ ਮਾਂ ਦਾ ਕਤਲ, ਜਾਣੋ ਪੂਰਾ ਮਾਮਲਾ

ਥਾਣਾ ਗੇਟ ਹਕੀਮਾ ਅਧੀਨ ਪੈਂਦੇ ਖੇਤਰ ਵਰਿਆਮ ਸਿੰਘ ਕਾਲੋਨੀ ਵਿਚ ਰਹਿਣ ਵਾਲੇ ਬਲਵਿੰਦਰ ਸਿੰਘ ਬੱਲੂ ਦੇ ਘਰ ਪਾਰਟੀ ਚੱਲ ਰਹੀ ਸੀ ਅਤੇ ਉਹ ਘਰ ਬਾਹਰ ਖੜ੍ਹਾ ਸੀ, ਇਸ ਦੌਰਾਨ ਮੁਹੱਲੇ ਵਿਚ ਰਹਿਣ ਵਾਲੇ ਗੁਰਦੀਪ ਸਿੰਘ ਦੇ ਬੱਚੇ ਦੋ ਗੱਡੀਆਂ ਵਿਚ ਆਏ ਅਤੇ ਗਲੀ 'ਚ ਖੜ੍ਹੇ ਵਾਹਨਾਂ ਨੂੰ ਲੈ ਕੇ ਬਲਵਿੰਦਰ ਸਿੰਘ ਬੱਲੂ ਅਤੇ ਉਸ ਦੇ ਪਰਿਵਾਰ ਨਾਲ ਤੂੰ-ਤੂੰ, ਮੈਂ-ਮੈਂ ਹੋ ਗਈ, ਜਿਸ ਦੌਰਾਨ ਉਸ ਦੇ ਸਿਰ ’ਤੇ ਕੱਚ ਦੀ ਬੋਤਲਾਂ ਮਾਰ ਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ, ਜਿਸ ਦੌਰਾਨ ਬੱਲੂ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਮੌਕੇ ’ਤੇ ਦਮ ਤੋੜ ਗਿਆ। ਸੂਤਰਾਂ ਅਨੁਸਾਰ ਪਤਾ ਲੱਗਾ ਸੀ ਕਿ 3 ਮਹੀਨੇ ਬਾਅਦ ਮ੍ਰਿਤਕ ਦਾ ਵਿਆਹ ਸੀ ਅਤੇ ਘਰ ਵਿੱਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ।

ਕੀ ਕਹਿਣਾ ਹੈ ਬਲਵਿੰਦਰ ਦੀ ਮਾਂ ਦਾ?
 ਮ੍ਰਿਤਕ ਬਲਵਿੰਦਰ ਸਿੰਘ ਬੱਲੂ ਦੀ ਮਾਤਾ ਦਾ ਕਹਿਣਾ ਹੈ ਕਿ ਉਸ ਦੇ ਨੌਜਵਾਨ ਲੜਕੇ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਪੁਲਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।ਪੁਲਸ ਕਾਤਲਾਂ ਨੂੰ ਜਲਦੀ ਗ੍ਰਿਫ਼ਤਾਰ ਕਰੇ।

PunjabKesari

ਇਹ ਕਹਿਣਾ ਹੈ ਪੁਲਸ ਦਾ? 
ਥਾਣਾ ਗੇਟ ਹਕੀਮਾ ਦੇ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਬਲਵਿੰਦਰ ਸਿੰਘ ਦੇ ਘਰ ਸਮਾਗਮ ਚੱਲ ਰਿਹਾ ਸੀ ਅਤੇ ਉਸ ਦੀ ਗੱਡੀ ਘਰ ਦੇ ਬਾਹਰ ਖੜ੍ਹੀ ਸੀ ਤਾਂ ਗਲੀ ’ਚ ਰਹਿਣ ਵਾਲੇ ਕੁਝ ਵਿਅਕਤੀ ਆ ਗਏ ਅਤੇ ਇਸ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਦੌਰਾਨ ਬਲਵਿੰਦਰ ਸਿੰਘ ਦਾ ਕਤਲ ਹੋ ਗਿਆ। ਫਿਲਹਾਲ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।


author

Mandeep Singh

Content Editor

Related News