ਪੰਜਾਬ ’ਚ ਵੱਡੀ ਵਾਰਦਾਤ, ਬੀੜੀ ਪੀਣ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਨੌਜਵਾਨ ਦਾ ਕਤਲ
Wednesday, Feb 14, 2024 - 05:57 PM (IST)
ਹਰੀਕੇ ਪੱਤਣ (ਲਵਲੀ) : ਕਸਬੇ ਦੇ ਨਜ਼ਦੀਕ ਪਿੰਡ ਸਭਰਾ ਵਿਖੇ ਅੱਜ ਸਵੇਰੇ ਤੜਕਸਰ ਇਕ ਵਿਅਕਤੀ ਵੱਲੋਂ ਕ੍ਰਿਪਾਨ ਨਾਲ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਸੰਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਿਚੋਂ ਦਰਸ਼ਨ ਸਿੰਘ ਸਭਰਾ ਨੇ ਦੱਸਿਆ ਕਿ ਪਿੰਡ ਸਭਰਾ ਦਾ ਵਸਨੀਕ ਨੌਜਵਾਨ ਸੁਖਰਾਜ ਸਿੰਘ ਉਰਫ ਕਾਲੂ ਪੁੱਤਰ ਅਮਰੀਕ ਸਿੰਘ ਉਮਰ ਲੱਗਭਗ 38 ਸਾਲ ਜੋ ਆਪਣੇ ਕੰਮ ਲਈ ਘਰੋਂ ਬਾਹਰ ਨਿਕਲ ਕੇ ਹੀ ਗਿਆ ਸੀ ਤਾਂ ਅਚਾਨਕ ਪਿੰਡ ਦੇ ਵਿਅਕਤੀ ਸੁਖਚੈਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਸਭਰਾ ਵੱਲੋਂ ਇਸ ਕ੍ਰਿਪਾਨ ਨਾਲ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ’ਚ ਵੱਡਾ ਹਾਦਸਾ, ਸਕੂਲ ਵੈਨ ਦੀ ਭਿਆਨਕ ਟੱਕਰ, 5 ਸਾਲਾ ਬੱਚੇ ਦੀ ਮੌਤ
ਦੂਜੇ ਪਾਸੇ ਕਤਲ ਕਰਨ ਵਾਲੇ ਵਿਅਕਤੀ ਸੁਖਚੈਨ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਉਸ ਦੇ ਕੋਲ ਬੀੜੀ ਪੀ ਰਿਹਾ ਸੀ। ਇਸ ਦੌਰਾਨ ਉਸ ਨੇ ਸੁਖਰਾਜ ਨੂੰ ਬੀੜੀ ਥੋੜ੍ਹਾ ਦੂਰ ਹੋ ਕੇ ਪੀਣ ਲਈ ਕਿਹਾ। ਇਸ ’ਤੇ ਸੁਖਰਾਜ ਨੇ ਉਸ ਨਾਲ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ, ਜਿਸ ’ਤੇ ਗੁੱਸੇ ਵਿਚ ਆ ਕੇ ਉਸ ਨੇ ਕਿਰਪਾਨ ਨਾਲ ਸੁਖਰਾਜ ’ਤੇ ਦੋ ਵਾਰ ਕੀਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਉਧਰ ਵਾਰਦਾਤ ਤੋਂ ਬਾਅਦ ਮੌਕੇ ’ਤੇ ਪਹੁੰਚੇ ਜਾਂਚ ਐੱਸ. ਐੱਚ ਓ. ਪਰਮਜੀਤ ਸਿੰਘ ਨੇ ਦੋਵਾਂ ਵਿਅਕਤੀਆਂ ਵਿਚਾਲੇ ਕੋਈ ਰੰਜਿਸ਼ ਨਹੀਂ ਸੀ। ਬੀੜੀ ਪੀਣ ਲੈ ਕੇ ਹੋਈ ਤਕਰਾਰ ਤੋਂ ਬਾਅਦ ਇਹ ਕਤਲ ਕੀਤਾ ਗਿਆ ਹੈ। ਪੁਲਸ ਨੇ ਮੁਲਜ਼ਮ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਵਾਰਦਾਤ ਵਿਚ ਵਰਤੀ ਗਈ ਕ੍ਰਿਪਾਨ ਵੀ ਬਰਾਮਦ ਕਰ ਲਈ ਹੈ।
ਇਹ ਵੀ ਪੜ੍ਹੋ : ਚਾਵਾਂ ਨਾਲ ਪਾਲ਼ੀ ਧੀ ਦੀ ਸ਼ੱਕੀ ਹਾਲਤ ’ਚ ਮੌਤ, ਅਜਿਹੀ ਹਾਲਤ ’ਚ ਲਾਸ਼ ਦੇਖ ਉੱਡੇ ਸਭ ਦੇ ਹੋਸ਼
ਉਧਰ ਸਥਾਨਕ ਲੋਕਾਂ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਸੁਖਰਾਜ ਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਮੌਕੇ ’ਤੇ ਡੀ. ਐੱਸ. ਪੀ. ਪੱਟੀ ਅਤੇ ਐੱਸ. ਐੱਚ ਓ. ਪਰਮਜੀਤ ਸਿੰਘ ਪੱਟੀ ਮੌੜ ਘਟਨਾ ਸਥਾਨ ’ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਦੋਸ਼ੀ ਸੁਖਚੈਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਸਭਰਾ ਖ਼ਿਲਾਫ ਕੇਸ ਦਰਜ ਕਰਕੇ ਅਗੇਲਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਥਾਣਾ ਜਲਾਲਾਬਾਦ ਸਿਟੀ ’ਚ ਤਾਇਨਾਤ ਏ. ਐੱਸ. ਆਈ. ਗ੍ਰਿਫ਼ਤਾਰ, ਇੰਝ ਫਸਿਆ ਜਾਲ ਵਿਚ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8