ਸ੍ਰੀ ਮੁਕਤਸਰ ਸਾਹਿਬ 'ਚ ਮਾਪਿਆਂ ਦੇ ਇਕਲੌਤੇ ਪੁੱਤ ਦਾ ਕਤਲ, ਕਿਡਨੈਪਰਾਂ ਨੇ ਪਰਿਵਾਰ ਤੋਂ ਮੰਗੇ ਸਨ 30 ਲੱਖ ਰੁਪਏ

Saturday, Dec 17, 2022 - 09:26 AM (IST)

ਸ੍ਰੀ ਮੁਕਤਸਰ ਸਾਹਿਬ 'ਚ ਮਾਪਿਆਂ ਦੇ ਇਕਲੌਤੇ ਪੁੱਤ ਦਾ ਕਤਲ, ਕਿਡਨੈਪਰਾਂ ਨੇ ਪਰਿਵਾਰ ਤੋਂ ਮੰਗੇ ਸਨ 30 ਲੱਖ ਰੁਪਏ

ਸ੍ਰੀ ਮੁਕਤਸਰ ਸਾਹਿਬ - ਸ੍ਰੀ ਮੁਕਤਸਰ ਸਾਹਿਬ ਤੋਂ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ 25 ਨਵੰਬਰ ਨੂੰ ਸ੍ਰੀ ਮੁਕਤਸਰ ਦੇ ਪਿੰਡ ਕੋਟ ਭਾਈ ਤੋਂ ਅਗਵਾ ਕੀਤੇ ਗਏ 20 ਸਾਲਾ ਹਰਮਨ ਨਾਮ ਦੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਹਰਮਨ ਮਾਪਿਆਂ ਦਾ ਇਕਲੌਤਾ ਪੁੱਤ ਸੀ। ਦੱਸਿਆ ਜਾ ਰਿਹਾ ਹੈ ਕਿ ਅਗਵਾਕਾਰਾਂ ਵੱਲੋਂ ਹਰਮਨ ਦੇ ਘਰ ਕਈ ਚਿੱਠੀਆਂ ਸੁੱਟੀਆਂ ਗਈਆਂ ਸਨ, ਜਿਸ ਵਿਚ ਉਨ੍ਹਾਂ ਨੇ ਹਰਮਨ ਦੇ ਬਦਲੇ ਵਿਚ 30 ਲੱਖ ਫਿਰੌਤੀ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਸ਼ਹੀਦ ਸਿਪਾਹੀ ਮਨਦੀਪ ਸਿੰਘ ਦੇ ਪਰਿਵਾਰ ਲਈ ਇਕ ਕਰੋੜ ਦੀ ਗ੍ਰਾਂਟ ਕਰਵਾਈ ਰਿਲੀਜ਼

 

ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਇਸ ਗੈਂਗ ਵੱਲੋਂ ਪਹਿਲਾਂ ਵੀ ਫਿਰੌਤੀ ਦੇ ਪੈਸੇ ਨਾ ਦੇਣ 'ਤੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ। ਹਰਮਨ ਦੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਸੀ ਪਰ ਹੁਣ ਪੁਲਸ ਨੂੰ ਉਸ ਦੀ ਲਾਸ਼ ਬਰਾਮਦ ਹੋਈ ਹੈ। ਇਸ ਮਾਮਲੇ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਐੱਸ.ਐੱਸ.ਪੀ. ਅੱਜ ਪ੍ਰੈੱਸ ਕਾਨਫਰੰਸ ਕਰਨਗੇ। 

ਇਹ ਵੀ ਪੜ੍ਹੋ: ਸਿੱਖਿਆ ਵਿਭਾਗ ਦਾ ਅਹਿਮ ਫੈਸਲਾ, ਅਧਿਆਪਕਾਂ ਨੂੰ ਨਹੀਂ ਮਿਲੇਗੀ ਚਾਇਲਡ ਕੇਅਰ ਤੇ ਵਿਦੇਸ਼ੀ ਛੁੱਟੀ


author

cherry

Content Editor

Related News