ਨੌਜਵਾਨ ਨੇ ਨਸ਼ਾ ਲੈਣਾ ਬੰਦ ਕੀਤਾ ਤਾਂ ਕਰ 'ਤਾ ਕਤਲ, ਜਨਮਦਿਨ ਵਾਲੇ ਦਿਨ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

Monday, Aug 19, 2024 - 06:38 PM (IST)

ਨੌਜਵਾਨ ਨੇ ਨਸ਼ਾ ਲੈਣਾ ਬੰਦ ਕੀਤਾ ਤਾਂ ਕਰ 'ਤਾ ਕਤਲ, ਜਨਮਦਿਨ ਵਾਲੇ ਦਿਨ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

ਬਟਾਲਾ/ਗੁਰਦਾਸਪੁਰ(ਹਰਮਨ)- ਬਟਾਲਾ 'ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਬਟਾਲਾ ਦੇ ਸੇਖੜੀਆਂ ਮੁਹੱਲੇ ਦੇ ਰਹਿਣ ਵਾਲੇ ਨੌਜਵਾਨ  ਸੌਰਵ ਵੋਹਰਾ (32)  ਦਾ ਕੁਝ ਦਿਨ ਪਹਿਲਾਂ ਝਗੜਾ ਹੋਇਆ ਸੀ ਜਿਸ 'ਚ ਕੁਝ ਨੌਜਵਾਨਾਂ ਵੱਲੋਂ ਸੌਰਵ ਨੂੰ ਜ਼ਖ਼ਮੀ ਕਰ ਦਿੱਤਾ ਗਿਆ ਅਤੇ ਅੱਜ ਸੌਰਵ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ- ਰੱਖੜ ਪੁੰਨਿਆ 'ਤੇ CM ਮਾਨ ਦਾ ਪੰਜਾਬ ਵਾਸੀਆਂ ਲਈ ਖ਼ਾਸ ਤੋਹਫ਼ਾ, ਪੜ੍ਹੋ ਖ਼ਬਰ

ਦੱਸਿਆ ਜਾ ਰਿਹਾ ਹੈ ਕਿ ਸੌਰਵ ਦਾ ਅੱਜ ਹੀ ਜਨਮ ਦਿਨ  ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ 13 ਅਗਸਤ ਨੂੰ ਜਦੋਂ ਸਾਡਾ ਮੁੰਡਾ ਆਪਣੇ ਕੰਮ ਤੋਂ ਵਾਪਸ ਆਇਆ ਤੇ ਕੁਝ ਲੋਕਾਂ ਨੇ ਉਸ ਦੇ ਨਾਲ ਲੜਾਈ ਝਗੜਾ ਕੀਤਾ, ਜਿਸ ਦੌਰਾਨ ਉਹ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਪਹਿਲਾਂ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੋਂ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਸੌਰਵ ਦਾ ਕੁਝ ਦਿਨ ਇਲਾਜ ਚੱਲ ਰਿਹਾ ਸੀ ਪਰ ਅੱਜ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਰੱਖੜ ਪੁੰਨਿਆ 'ਤੇ ਮੱਥਾ ਟੇਕਣ ਜਾ ਰਹੇ ਨੌਜਾਵਾਨ ਦੀ ਹਾਦਸੇ 'ਚ ਮੌਤ, ਕੁਝ ਦਿਨ ਬਾਅਦ ਜਾਣਾ ਸੀ ਨਿਊਜ਼ੀਲੈਂਡ

ਮ੍ਰਿਤਕ ਦੀ ਭਾਬੀ ਨੇ ਰੋਂਦੇ ਹੋਏ ਕਿਹਾ ਕਿ ਮੇਰਾ ਭਰਾ ਵਰਗਾ ਦਿਓਰ ਸੀ ਜਿਸ ਦਾ ਕੁਝ ਨੌਜਵਾਨਾਂ ਨੇ ਕਤਲ ਕਰ ਦਿੱਤਾ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਪੁਲਸ ਵੱਲੋਂ ਬਣਦੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਭਰਾ ਦੇ ਕਤਲ ਦਾ ਇਨਸਾਫ ਨਹੀਂ ਮਿਲ ਰਿਹਾ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਸਾਡੇ ਮੁੰਡੇ ਦਾ ਇੰਨਾ ਕਸੂਰ ਸੀ ਕਿ ਉਸ ਨੇ ਉਕਤ ਹਮਲਾਵਰਾਂ ਕੋਲੋਂ ਨਸ਼ਾ ਲੈਣਾ ਬੰਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਹਮਲਾਵਰਾਂ ਨੂੰ ਅਜੇ ਵੀ ਕਾਨੂੰਨ ਦਾ ਕੋਈ ਡਰ ਨਹੀਂ ਅਤੇ ਉਹ ਸ਼ਰੇਆਮ ਸਾਨੂੰ ਮਾਰਨ ਦੀਆਂ ਧਮਕੀਆਂ ਰਹੇ ਹਨ। ਹਸਪਤਾਲ ਪਹੁੰਚੇ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਜਦੋਂ ਇਹਨਾਂ ਦੀ ਲੜਾਈ ਹੋਈ ਸੀ ਤਾਂ ਦੋਵੇਂ ਧਿਰਾਂ ਦੇ ਲੋਕ ਜ਼ਖ਼ਮੀ ਹੋਏ ਅਤੇ ਹਸਪਤਾਲ ਦਾਖ਼ਲ ਹੋਏ ਸੀ। ਉਦੋਂ ਇਹਨਾਂ ਦੇ ਰਾਜੀਨਾਮੇ ਦੀ ਵੀ ਗੱਲ ਚੱਲ ਰਹੀ ਸੀ ਪਰ ਅੱਜ ਇਸ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰ ਵਾਲੇ ਜੋ ਬਿਆਨ ਲਿਖਾਉਣਗੇ ਉਸਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਵਿਦੇਸ਼ ਗਏ ਮਾਪਿਆਂ ਦੇ ਇਕਲੌਤੇ ਪੁੱਤ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News