ਪੰਜਾਬ ਦੇ ਮਸ਼ਹੂਰ ਕਬੱਡੀ ਕੋਚ ਦਾ ਮਨੀਲਾ ’ਚ ਗੋਲ਼ੀਆਂ ਮਾਰ ਕੇ ਕਤਲ

Tuesday, Jan 03, 2023 - 06:21 PM (IST)

ਪੰਜਾਬ ਦੇ ਮਸ਼ਹੂਰ ਕਬੱਡੀ ਕੋਚ ਦਾ ਮਨੀਲਾ ’ਚ ਗੋਲ਼ੀਆਂ ਮਾਰ ਕੇ ਕਤਲ

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਰਣਜੀਤ ਬਾਵਾ) : ਮੋਗਾ ਜ਼ਿਲ੍ਹੇ ਦੇ ਪਿੰਡ ਪੱਖਰਵੱਡ ਦੇ ਮਸ਼ਹੂਰ ਕਬੱਡੀ ਕੋਚ ਦਾ ਮਨੀਲਾ ਵਿਚ ਗੋਲ਼ੀਆਂ ਮਾਰ ਕੇ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਕਬੱਡੀ ਕੋਚ ਗੁਰਪ੍ਰੀਤ ਸਿੰਘ ਕਈ ਵਰ੍ਹੇ ਪਹਿਲਾਂ ਰੋਜ਼ਗਾਰ ਅਤੇ ਸੁਹਨਿਰੀ ਭਵਿੱਖ ਲਈ ਫਿਲਪੀਨ ਦੇ ਸ਼ਹਿਰ ਮਨੀਲਾ ਵਿਚ ਗਿਆ ਸੀ। ਜਿੱਥੇ ਉਹ ਆਪਣੇ ਕੰਮਕਾਰ ਦੇ ਨਾਲ-ਨਾਲ ਨੌਜਵਾਨਾਂ ਨੂੰ ਕਬੱਡੀ ਦੀ ਕੋਚਿੰਗ ਵੀ ਦੇ ਰਿਹਾ ਸੀ।

ਇਹ ਵੀ ਪੜ੍ਹੋ- ਅਜ਼ੀਜ਼ ਖਾਨ ਦੀ ਮੌਤ ਮਗਰੋਂ ਸਾਹਮਣੇ ਆਇਆ ਪਰਿਵਾਰ, ਦੱਸੀ ਹਾਦਸੇ ਦੀ ਵਜ੍ਹਾ, ਖੜ੍ਹੇ ਕੀਤੇ ਵੱਡੇ ਸਵਾਲ

ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਜਦੋਂ ਆਪਣੇ ਕੰਮ ਤੋਂ ਵਾਪਸ ਆ ਰਿਹਾ ਸੀ, ਇਸ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਉਸਦਾ ਕਤਲ ਕਰ ਦਿੱਤੀ। ਇਸ ਦੁਖਦਾਈ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ-  ਅਬੋਹਰ 'ਚ 7 ਭਰਾ-ਭੈਣਾਂ 'ਚੋਂ ਸਭ ਤੋਂ ਛੋਟੇ ਲਾਡਲੇ ਭਰਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਦੇਖ ਨਿਕਲਿਆ ਤ੍ਰਾਹ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News