ਮੁਕੰਦਪੁਰ ਵਿਖੇ ਖੂਹ 'ਚੋਂ ਮਿਲੀ ਔਰਤ ਦੀ ਲਾਸ਼, ਸੋਸ਼ਲ ਮੀਡੀਆ 'ਤੇ ਸ਼ੱਕੀ ਕਾਤਲ ਦੀਆਂ ਤਸਵੀਰਾਂ ਵਾਇਰਲ

Thursday, Nov 25, 2021 - 06:16 PM (IST)

ਮੁਕੰਦਪੁਰ ਵਿਖੇ ਖੂਹ 'ਚੋਂ ਮਿਲੀ ਔਰਤ ਦੀ ਲਾਸ਼, ਸੋਸ਼ਲ ਮੀਡੀਆ 'ਤੇ ਸ਼ੱਕੀ ਕਾਤਲ ਦੀਆਂ ਤਸਵੀਰਾਂ ਵਾਇਰਲ

 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮਜਾਰਾ ਨੌ ਆਬਾਦ ਵਿਖੇ ਇੱਕ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਡੀ. ਐੱਸ. ਪੀ. ਗੁਰਪ੍ਰੀਤ ਸਿੰਘ ਨੇ ਘਟਨਾ ਸਥਾਨ ’ਤੇ ਪੁੱਜ ਕੇ ਘਟਨਾ ਦਾ ਜਾਇਜ਼ਾ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਜਸਵੀਰ ਕੌਰ ਦੀ ਕੱਲ੍ਹ ਦੀ ਭਾਲ ਕੀਤੀ ਜਾ ਰਹੀ ਸੀ। ਵੀਰਵਾਰ ਸਵੇਰੇ ਕਿਸੇ ਦਾ ਫੋਨ ਆਇਆ ਕਿ ਪਿੰਡ ਦੇ ਇਕ ਬੇ ਆਬਾਦ ਖੂਹ ’ਚ ਇੱਕ ਲਾਸ਼ ਦਿਖਾਈ ਦੇ ਰਹੀ ਹੈ। ਤੁਰੰਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਾਹਰ ਕੱਢਿਆ ਗਿਆ। ਗੱਲਬਾਤ ਦੌਰਾਨ ਡੀ. ਐੱਸ. ਪੀ. ਨੇ ਦੱਸਿਆ ਕਿ ਮ੍ਰਿਤਕ ਔਰਤ ਜਸਵੀਰ ਕੌਰ ਦਾ ਗਲ ਘੁੱਟ ਕੇ ਕਤਲ ਕੀਤਾ ਗਿਆ ਲੱਗਦਾ ਹੈ ਪਰ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਆਉਣ ’ਤੇ ਹੀ ਪਤਾ ਲੱਗੇਗਾ।

ਇਹ ਵੀ ਪੜ੍ਹੋ : ਬਾਘਾ ਪੁਰਾਣਾ ’ਚ ਮੁੱਖ ਮੰਤਰੀ ਚੰਨੀ ਦੇ ਆਉਣ ਤੋਂ ਪਹਿਲਾਂ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ ਸ਼ੁਰੂ

PunjabKesari

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਜਸਵੀਰ ਕੌਰ ਦਾ ਪਤੀ ਸੋਹਣ ਲਾਲ ਇਟਲੀ ’ਚ ਰਹਿੰਦਾ ਹੈ। ਜਸਵੀਰ ਕੌਰ ਦਾ ਪਿੰਡ ਜੱਬੋਵਾਲ ਹੈ ਅਤੇ ਵਿਆਹ ਮੂਸਾਪੁਰ ਵਿਖੇ ਹੋਇਆ ਹੈ। ਮ੍ਰਿਤਕ ਆਪਣੀ ਧੀ ਅੰਮ੍ਰਿਤ (8 ਸਾਲ), ਨੂੰ ਸਕੂਲ ਛੱਡਣ ਤੋਂ ਬਾਅਦ ਤੋਂ ਲਾਪਤਾ ਸੀ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜਸਵੀਰ ਕੌਰ ਜੋ ਨਵੀਂ ਇਮਾਰਤ ਪਿੰਡ ਮਜਾਰਾ ਨੌ ਅਬਾਦ ਵਿਖੇ ਬਣਾ ਰਹੀ ਸੀ ਉਸ ਵਾਸਤੇ ਬੈਂਕ ’ਚੋਂ ਪੈਸੇ ਕਢਵਾ ਕੇ ਲੈ ਕੇ ਆਈ ਸੀ।ਪਿੰਡ ਵਾਸੀਆਂ ਵੱਲੋਂ ਪ੍ਰਵਾਸੀ ਮਜ਼ਦੂਰ ’ਤੇ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਉਸ ਵਲੋਂ ਹੀ ਇਹ ਕਤਲ ਕੀਤਾ ਗਿਆ ਹੈ। ਪਿੰਡ ਵਾਸੀਆਂ ਵਲੋਂ ਸ਼ੱਕੀ ਵਿਅਕਤੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਕਰ ਦਿੱਤੀਆਂ ਹਨ।ਪੁਲਸ ਵੱਲੋਂ ਮੁਕੱਦਮਾ ਦਰਜ ਕਰਕੇ ਦੋਸ਼ੀ ਦੀ ਭਾਲ ਜਾਰੀ ਹੈ।   

ਇਹ ਵੀ ਪੜ੍ਹੋ : ਡੇਰਾ ਮੁਖੀ ਤੋਂ ਬਾਅਦ ਸਿਟ ਡੇਰਾ ਸਿਰਸਾ ਦੀ ਚੇਅਰਪਰਸਨ ਤੇ ਵਾਈਸ ਚੇਅਰਪਰਸਨ ਤੋਂ ਵੀ ਕਰੇਗੀ ਪੁੱਛਗਿੱਛ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
  

 


author

Anuradha

Content Editor

Related News