ਜਲੰਧਰ ਨੇੜਿਓਂ ਅਗਵਾ ਕੀਤੇ ਐੱਨ. ਆਰ. ਆਈ. ਦਾ ਕਤਲ
Tuesday, Sep 17, 2024 - 06:33 PM (IST)

ਜਲੰਧਰ/ਮੋਗਾ : ਜਲੰਧਰ ਜ਼ਿਲ੍ਹੇ ਦੇ ਪਿੰਡ ਕੰਗ ਸਾਹਬੂ ਤੋਂ ਅਣਪਛਾਤੇ ਕਾਰ ਸਵਾਰਾਂ ਨੇ ਇਕ ਐੱਨ. ਆਰ. ਆਈ. ਵਿਅਕਤੀ ਨੂੰ ਅਗਵਾ ਕਰ ਲਿਆ ਸੀ। ਜਿਸ ਦੀ ਹੁਣ ਕਤਲ ਕੀਤੀ ਲਾਸ਼ ਬਰਾਮਦ ਹੋਈ ਹੈ। ਸੂਤਰਾਂ ਮੁਤਾਬਕ ਇਸ ਮਾਮਲੇ ਵਿਚ 2 ਮੁਲ਼ਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਥਾਣਾ ਸਦਰ ਨਕੋਦਰ ਦੀ ਪੁਲਸ ਨੇ ਇਸ ਸੰਬੰਧੀ ਮਾਮਲਾ ਦਰਜ ਕੀਤਾ ਸੀ। ਸੂਤਰਾਂ ਅਨੁਸਾਰ ਐੱਨ. ਆਰ. ਆਈ. ਦਾ ਤੇਜ਼ਦਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ। ਜਿਸ ਦੀ ਲਾਸ਼ ਮੋਗਾ ਸਥਿਤ ਇਕ ਨਹਿਰ ਵਿਚੋਂ ਬਰਾਮਦ ਕੀਤੀ ਗਈ ਹੈ। ਲਾਸ਼ ਨੂੰ ਕਤਲ ਤੋਂ ਬਾਅਦ ਉਕਤ ਨਹਿਰ ਵਿਚ ਸੁੱਟਿਆ ਗਿਆ ਹੈ। ਜਲੰਧਰ ਦੇਹਾਤ ਪੁਲਸ ਦੀ ਟੀਮ ਮੋਗਾ ਵਿਚ ਲਾਸ਼ ਬਰਾਮਦਗੀ ਲਈ ਪਹੁੰਚ ਗਈ ਹੈ।
ਇਹ ਵੀ ਪੜ੍ਹੋ : ਬਠਿੰਡਾ 'ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਘਟਨਾ ਦੇਖ ਕੰਬ ਗਿਆ ਪੂਰਾ ਪਿੰਡ
ਕਾਰ ਨੂੰ ਟੱਕਰ ਮਾਰ ਕੀਤਾ ਸੀ ਅਗਵਾ
ਦੱਸਣਯੋਗ ਹੈ ਕਿ 75ਸਾਲਾ ਮੋਹਿੰਦਰ ਸਿੰਘ ਐਤਵਾਰ ਸ਼ਾਮ ਆਪਣੇ ਘਰ ਤੋਂ ਕੰਗ ਸਾਹਬੂ ਲਈ ਨਿਕਲਿਆ ਸੀ। ਸ਼ਾਮ ਲਗਭਗ 6 ਵਜੇ ਜਦੋਂ ਉਹ ਜਲੰਧਰ ਨਕੋਦਰ ਹਾਈਵੇਅ 'ਤੇ ਪਿੰਡ ਕੰਗ ਸਾਹਬੂ ਕੋਲ ਪਹੁੰਚਿਆ ਤਾਂ ਦੋ ਅਣਪਛਾਤੇ ਲੋਕਾਂ ਨੇ ਆਪਣੀ ਕਾਰ (ਪੀ. ਬੀ. 08 3878) ਵਿਚ ਮਹਿੰਦਰ ਸਿੰਘ ਨੂੰ ਅਗਵਾ ਕਰ ਲਿਆ ਅਤੇ ਉੱਥੋਂ ਫਰਾਰ ਹੋ ਗਏ। ਮਹਿੰਦਰ ਸਿੰਘ ਦਾ ਸਾਰਾ ਪਰਿਵਾਰ ਇੰਗਲੈਂਡ ਵਿਚ ਰਹਿੰਦਾ ਹੈ। ਉਹ ਕੰਗ ਸਾਹਬੂ ਵਿਚ ਇਕੱਲੇ ਹੀ ਰਹਿੰਦੇ ਸਨ।
ਇਹ ਵੀ ਪੜ੍ਹੋ : ਮੋਗਾ 'ਚ 22 ਸਾਲਾ ਮੁੰਡੇ ਦਾ ਕਤਲ, ਲਾਸ਼ ਨੂੰ ਲਗਾ ਦਿੱਤੀ ਅੱਗ
ਪਿੰਡ ਦੇ ਵਿਅਕਤੀ ਨੇ ਦੇਖਿਆ ਤਾਂ ਪੁਲਸ ਨੂੰ ਦਿੱਤੀ ਸੂਚਨਾ
ਪੁਲਸ ਵੱਲੋਂ ਦਰਜ ਕੀਤੀ ਗਈ ਐੱਫਆਈਆਰ ਅਨੁਸਾਰ ਪਿੰਡ ਕੰਗ ਸਾਹਬੂ ਦੇ ਰਹਿਣ ਵਾਲੇ ਦਲਜੀਤ ਸਿੰਘ ਨਾਮਕ ਵਿਅਕਤੀ ਨੇ ਥਾਣੇ 'ਚ ਫ਼ੋਨ ਕਰਕੇ ਇਸ ਮਾਮਲੇ ਦੀ ਸੂਚਨਾ ਦਿੱਤੀ ਸੀ। ਉਸਦੇ ਪਿੰਡ ਦੇ ਰਹਿਣ ਵਾਲੇ ਹਰਜੀਤ ਸਿੰਘ ਨੇ ਦੱਸਿਆ ਕਿ ਸਾਡੇ ਪਿੰਡ ਦੇ ਮਹਿੰਦਰ ਸਿੰਘ ਨਾਮਕ ਵਿਅਕਤੀ ਦੀ ਕਾਰ ਨੂੰ ਦੋਸ਼ੀਆਂ ਨੇ ਕਾਰ ਨਾਲ ਟੱਕਰ ਮਾਰ ਦਿੱਤੀ। ਇਸ ਦੌਰਾਨ ਜਦੋਂ ਮੋਹਿੰਦਰ ਸਿੰਘ ਨੇ ਆਪਣੀ ਕਾਰ ਰੋਕੀ ਤਾਂ ਦੋ ਨੌਜਵਾਨ ਨਿਕਲੇ ਅਤੇ ਮਹਿੰਦਰ ਨੂੰ ਜ਼ਬਰਨ ਆਪਣੀ ਕਾਰ ਵਿਚ ਬਿਠਾ ਕੇ ਲੈ ਗਏ।
ਇਹ ਵੀ ਪੜ੍ਹੋ : ਫਗਵਾੜਾ 'ਚ ਤਣਾਅਪੂਰਨ ਹੋਇਆ ਮਾਹੌਲ, ਵੱਡੀ ਗਿਣਤੀ 'ਚ ਪਹੁੰਚੀ ਪੁਲਸ ਫੋਰਸ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8