ਰਾਜਾਸਾਂਸੀ 'ਚ ਪੈਸਿਆਂ ਦੇ ਲਾਲਚ 'ਚ ਬਜ਼ੁਰਗ ਦਾ ਕਤਲ, ਕਬਰ 'ਚੋਂ ਕੱਢੀ ਗਈ ਲਾਸ਼

Thursday, Apr 06, 2023 - 10:56 AM (IST)

ਰਾਜਾਸਾਂਸੀ 'ਚ ਪੈਸਿਆਂ ਦੇ ਲਾਲਚ 'ਚ ਬਜ਼ੁਰਗ ਦਾ ਕਤਲ, ਕਬਰ 'ਚੋਂ ਕੱਢੀ ਗਈ ਲਾਸ਼

ਰਾਜਾਸਾਂਸੀ (ਰਾਜਵਿੰਦਰ) : ਪਿੰਡ ਲਦੇਹ ਵਿਖੇ 65 ਸਾਲਾ ਬਜ਼ੁਰਗ ਨੂੰ ਫਾਹਾ ਦੇ ਕੇ ਭੇਤਭਰੇ ਹਾਲਾਤ ’ਚ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਤੀਜੇ ਭੋਲਾ ਸਿੰਘ, ਪ੍ਰਿੰਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਚਾਚਾ ਬੱਗਾ ਸਿੰਘ 1 ਅਪ੍ਰੈਲ ਨੂੰ ਪੰਜਾਬ ਨੈਸ਼ਨਲ ਬੈਂਕ ਤੋਂ 30 ਹਜ਼ਾਰ ਰੁਪਏ ਕਢਵਾ ਕੇ ਲਿਆਇਆ ਸੀ। ਉਸ ਰਾਤ ਕਰੀਬ 8 ਵਜੇ ਜਦੋਂ ਮੈਂ ਆਪਣੇ ਬਜ਼ੁਰਗ ਚਾਚਾ ਨੂੰ ਰੋਟੀ ਦੇਣ ਗਿਆ ਤਾਂ ਦੇਖਿਆ ਕਿ ਉਹ ਮ੍ਰਿਤਕ ਹਾਲਤ 'ਚ ਪਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਸਾਨੂੰ ਸ਼ੱਕ ਹੈ ਕਿ ਕਿਸੇ ਨੇ ਪੈਸਿਆਂ ਦੇ ਲਾਲਚ ਵਿਚ ਉਸ ਦਾ ਕਤਲ ਕਰ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਪੁਲਸ ਥਾਣਾ ਰਾਜਾਸਾਂਸੀ ਵਿਖੇ ਦਰਖ਼ਾਸਤ ਵੀ ਦਿੱਤੀ।

ਇਹ ਵੀ ਪੜ੍ਹੋ- ਮਾਮੂਲੀ ਵਿਵਾਦ ਨੇ ਧਾਰਿਆ ਖੌਫ਼ਨਾਕ ਰੂਪ, ਜਲਾਲਾਬਾਦ 'ਚ 3 ਧੀਆਂ ਦੇ ਪਿਓ ਦਾ ਬੇਰਹਿਮੀ ਨਾਲ ਕਤਲ

ਇਸ ਸਬੰਧੀ ਥਾਣਾ ਮੁਖੀ ਸਬ ਇੰਸਪੈਕਟਰ ਮੈਡਮ ਰਮਨਦੀਪ ਕੌਰ ਬੰਦੇਸ਼ਾ ਨੇ ਦੱਸਿਆ ਕਿ ਮ੍ਰਿਤਕ ਬੱਗਾ ਸਿੰਘ ਪਿੰਡ ਲਦੇਹ ਦੇ ਪਰਿਵਾਰਕ ਮੈਂਬਰਾ ਦੀ ਦਰਖ਼ਾਸਤ ’ਤੇ ਜਗਸੀਰ ਸਿੰਘ ਤਹਿਸੀਲਦਾਰ ਰਾਜਾਸਾਂਸੀ ਤੇ ਪਿੰਡ ਦੇ ਮੋਹਤਬਾਰ ਵਿਅਕਤੀ ਸਾਬਕਾ ਚੇਅਰਮੈਨ ਰਾਜਵਿੰਦਰ ਸਿੰਘ ਰਾਜਾ ਲਦੇਹ ਦੀ ਹਾਜ਼ਰੀ ਵਿਚ ਦਫ਼ਨਾਈ ਗਈ ਲਾਸ਼ ਨੂੰ ਕਬਰ 'ਚੋਂ ਕੱਢ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਜੋ ਤੱਥ ਸਾਹਮਣੇ ਆਉਣਗੇ, ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਮੁੜ ਗਰਮਾਇਆ ਜ਼ੀਰਾ ਸ਼ਰਾਬ ਫੈਕਟਰੀ ਦਾ ਮੁੱਦਾ, ਭਰੇ ਗਏ ਸੈਂਪਲਾਂ ਦੀ ਰਿਪੋਰਟ ਆਈ ਸਾਹਮਣੇ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News