ਮੱਖੂ 'ਚ ਵੱਡੀ ਵਾਰਦਾਤ, ਦਰਗਾਹ ਦੇ ਸੇਵਾਦਾਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲੱਥਪੱਥ ਮਿਲੀ ਲਾਸ਼

Monday, May 22, 2023 - 05:42 PM (IST)

ਮੱਖੂ 'ਚ ਵੱਡੀ ਵਾਰਦਾਤ, ਦਰਗਾਹ ਦੇ ਸੇਵਾਦਾਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲੱਥਪੱਥ ਮਿਲੀ ਲਾਸ਼

ਮੱਖੂ (ਵਾਹੀ) : ਪੁਲਸ ਥਾਣਾ ਮੱਖੂ ਅਧੀਨ ਪੈਂਦੇ ਪਿੰਡ ਖੰਨਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਮੁੰਡੇ ਹਰਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਗੁਰਾ ਸਿੰਘ ਪੁੱਤਰ ਰਾਮ ਸਿੰਘ ਪੀਰਾਂ ਦੀ ਦਰਗਾਹ 'ਤੇ ਸੇਵਾ ਕਰਦਾ ਸਨ। ਬੀਤੀ ਰਾਤ ਉਸਦੇ ਪਿਤਾ ਰੋਜ਼ਾਨਾ ਦੀ ਤਰ੍ਹਾਂ ਰਾਤ ਨੂੰ ਰੋਟੀ ਖਾਣ ਉਪਰੰਤ ਬਾਬਾ ਦਾਂਦੂ ਸ਼ਾਹ ਦੀ ਦਰਗਾਹ 'ਤੇ ਸੌਂਣ ਲਈ ਚਲੇ ਗਏ। ਹਰਦੀਪ ਸਿੰਘ ਨੇ ਦੱਸਿਆ ਕਿ ਸਵੇਰੇ ਸਾਢੇ 6 ਵਜੇ ਦੇ ਕਰੀਬ ਜਦੋਂ ਉਹ ਕੰਮ 'ਤੇ ਜਾਣ ਵੇਲੇ ਪਿਤਾ ਨੂੰ ਮਿਲਣ ਗਿਆ ਤਾਂ ਉਸ ਦੇ ਪਿਤਾ ਦੀ ਦਰਗਾਹ 'ਤੇ ਬਣੇ ਕਮਰੇ ਦੇ ਬਾਹਰ ਖ਼ੂਨ ਨਾਲ ਲੱਥਪੱਥ ਲਾਸ਼ ਪਈ ਸੀ। 

ਇਹ ਵੀ ਪੜ੍ਹੋ- ਲਾਰੈਂਸ ਬਿਸ਼ਨੋਈ ਗੈਂਗ ਦੇ 4 ਸ਼ੂਟਰ ਹਥਿਆਰਾਂ ਸਣੇ ਗ੍ਰਿਫ਼ਤਾਰ, ਵਿਰੋਧੀਆਂ 'ਤੇ ਹਮਲਾ ਕਰਨ ਦੀ ਫਿਰਾਕ 'ਚ ਸਨ ਮੁਲਜ਼ਮ

ਮ੍ਰਿਤਕ ਦੇ ਪੁੱਤਰ ਵੱਲੋਂ ਕਤਲ ਦੀ ਜਾਣਕਾਰੀ ਆਪਣੇ ਪਰਿਵਾਰ ਅਤੇ ਪਿੰਡ ਦੇ ਸਾਬਕਾ ਸਰਪੰਚ ਕਰਮ ਸਿੰਘ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਪਿੰਡ ਦੇ ਸਾਬਕਾ ਸਰਪੰਚ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਣ 'ਤੇ ਪੁਲਸ ਥਾਣਾ ਮੱਖੂ ਦੇ ਇੰਚਾਰਜ ਜਤਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤੇ ਉਨ੍ਹਾਂ ਨੇ ਵਾਰਦਾਤ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ। ਪੁਲਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਉਨ੍ਹਾਂ ਵੱਲੋਂ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਵੱਡੀ ਪ੍ਰਾਪਤੀ : 34 ਸਾਲਾਂ ’ਚ 6 ਲੱਖ ਤੋਂ ਵੀ ਵੱਧ ਕਿਲੋਮੀਟਰ ਦੀ ਸਾਈਕਲ ਯਾਤਰਾ ਕਰ ਚੁੱਕੇ ਰਾਜਿੰਦਰ ਗੁਪਤਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News