ਬਠਿੰਡਾ ਵਿਖੇ ਖ਼ੌਫਨਾਕ ਵਾਰਦਾਤ, ਗੁਰਦੁਆਰਾ ਸਾਹਿਬ ਜਾ ਰਹੇ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Monday, Mar 20, 2023 - 03:16 PM (IST)

ਬਠਿੰਡਾ ਵਿਖੇ ਖ਼ੌਫਨਾਕ ਵਾਰਦਾਤ, ਗੁਰਦੁਆਰਾ ਸਾਹਿਬ ਜਾ ਰਹੇ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਗੋਨਿਆਣਾ (ਗੋਰਾ ਲਾਲ) : ਨਜ਼ਦੀਕੀ ਪਿੰਡ ਨਾਥੇਆਣਾ (ਮਹਿਮਾ ਸਰਜਾ) ਵਿਖੇ ਬੀਤੀ ਰਾਤ ਪਿੰਡ ਦੇ ਸ਼ਮਸਾਨਘਾਟ ਕੋਲ ਤੇਜ਼ਧਾਰ ਹਥਿਆਰਾਂ ਨਾਲ ਇਕ ਬਜ਼ੁਰਗ ਵਿਅਕਤੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ (75) ਪੁੱਤਰ ਰਾਮ ਸਿੰਘ ਵਾਸੀ ਪਿੰਡ ਸਵੀਆ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਪਿੰਡ ਕੋਠੇ ਨਾਥੇਆਣਾ ਵਿਖੇ ਭਾਈ ਜੀਤਾ ਗੁਰਦੁਆਰਾ ਸਾਹਿਬ ਵਿਖੇ ਰਹਿ ਰਿਹਾ ਸੀ।

ਇਹ ਵੀ ਪੜ੍ਹੋ- ਮਲੋਟ ’ਚ ਵੱਡੀ ਵਾਰਦਾਤ, ਕੁੜੀ ਦੇ ਪ੍ਰੇਮ ਵਿਆਹ ਤੋਂ ਖ਼ਫ਼ਾ ਪਰਿਵਾਰ ਨੇ ਨੌਜਵਾਨ ਨੂੰ ਦਿੱਤੀ ਰੂਹ ਕੰਬਾਊ ਮੌਤ

ਦੱਸਿਆ ਜਾ ਰਿਹਾ ਹੈ ਬੀਤੀ ਰਾਤ ਜਦੋਂ ਸੁਖਦੇਵ ਸਿੰਘ ਗੁਰਦੁਆਰਾ ਸਾਹਿਬ ਜਾ ਰਿਹਾ ਸੀ ਤਾਂ ਇਸ ਦੌਰਾਨ ਕਿਸੇ ਵਿਅਕਤੀ ਨੇ ਉਸ ਦਾ ਕਤਲ ਕਰ ਦਿੱਤਾ। ਸੂਚਨਾ ਮਿਲਣ ’ਤੇ ਥਾਣਾ ਨੇਹੀਆਂ ਵਾਲਾ ਦੇ ਮੁੱਖ ਅਫ਼ਸਰ ਤਰੁਣਦੀਪ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਵਾਲੀ ਥਾਂ ਪਹੁੰਚ ਕੇ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੁ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀ ਕਾਂਡ : ਹੁਣ ਸਾਬਕਾ IG ਉਮਰਾਨੰਗਲ ਨੇ ਅਦਾਲਤ 'ਚ ਦਾਇਰ ਕੀਤੀ ਅਗਾਊਂ ਜ਼ਮਾਨਤ ਅਰਜ਼ੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News