ਪੰਜਾਬ ''ਚ ਫਿਰ ਖੂਨੀ ਵਾਰਦਾਤ, ਪ੍ਰਾਇਮਰੀ ਸਕੂਲ ਦੇ ਆਧਿਆਪਕ ਦਾ ਕਤਲ, ਛਾਤੀ ''ਚ ਹੀ ਛੱਡ ਗਏ ਨੇਜਾ

Thursday, May 09, 2024 - 07:10 PM (IST)

ਪੰਜਾਬ ''ਚ ਫਿਰ ਖੂਨੀ ਵਾਰਦਾਤ, ਪ੍ਰਾਇਮਰੀ ਸਕੂਲ ਦੇ ਆਧਿਆਪਕ ਦਾ ਕਤਲ, ਛਾਤੀ ''ਚ ਹੀ ਛੱਡ ਗਏ ਨੇਜਾ

ਸ਼ੇਰਪੁਰ (ਵਿਜੈ ਕੁਮਾਰ ਸਿੰਗਲਾ) : ਬਲਾਕ ਸ਼ੇਰਪੁਰ ਅਧੀਨ ਪੈਂਦੇ ਪਿੰਡ ਵਜੀਦਪੁਰ ਬਧੇਸ਼ਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦਾ ਅੱਜ ਸਵੇਰੇ ਕਤਲ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਘਟਨਾ ਦਾ ਪਤਾ ਲੱਗਦੇ ਹੀ ਇਲਾਕੇ ਭਰ ਵਿਚ ਸਨਸਨੀ ਫੈਲ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਕਮਲਜੀਤ ਸਿੰਘ ਗਿੱਲ ਐੱਸ.ਐੱਚ.ਓ. ਥਾਣਾ ਸ਼ੇਰਪੁਰ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਸਾਹਿਬ ਸਿੰਘ ਵਾਸੀ ਜੁਝਾਰ ਸਿੰਘ ਨਗਰ ਮਾਲੇਰਕੋਟਲਾ ਦਾ ਰਹਿਣ ਵਾਲਾ ਸੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਜੀਦਪੁਰ ਬਧੇਸ਼ਾ ਵਿਖੇ ਪ੍ਰਾਇਮਰੀ ਅਧਿਆਪਕ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਸੀ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖਬਰ, ਲਗਾਤਾਰ ਤਿੰਨ ਛੁੱਟੀਆਂ

ਉਨ੍ਹਾਂ ਦੱਸਿਆ ਕਿ ਅੱਜ ਜਦੋਂ ਸਵੇਰੇ ਉਹ ਮਾਲੇਰਕੋਟਲਾ ਤੋਂ ਵਜੀਦਪੁਰ ਬਧੇਸ਼ਾ ਵਿਖੇ ਆਪਣੇ ਡਿਊਟੀ 'ਤੇ ਆ ਰਿਹਾ ਸੀ ਤਾਂ ਉਸਦਾ ਵਜੀਦਪੁਰ ਬਧੇਸ਼ਾ ਨਜ਼ਦੀਕ ਪੈਂਦੇ ਗੰਦੇ ਨਾਲੇ ਉੱਪਰ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਸਾਹਿਬ ਸਿੰਘ ਦੀ ਛਾਤੀ ਵਿਚ ਨੇਜੇ ਵਰਗਾ ਲੋਹੇ ਦਾ ਨੁਕੀਲਾ ਹਥਿਆਰ ਵਿਚ ਹੀ ਖੁੱਬਿਆ ਹੋਇਆ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਨਾਕ ਘਟਨਾ, ਪਹਿਲਾਂ ਪਿਓ ਨੇ ਲੁੱਟੀ ਧੀ ਦੀ ਪੱਤ, ਫਿਰ ਮਾਸੜ ਤੇ ਭਰਾ ਨੇ ਵੀ ਟੱਪੀਆਂ ਹੱਦਾਂ

ਉਨ੍ਹਾਂ ਕਿਹਾ ਕਿ ਇਸ ਮੌਕੇ ਪੁਲਸ ਪਾਰਟੀ ਵੱਲੋਂ ਮ੍ਰਿਤਕ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇੰਸਪੈਕਟਰ ਕਮਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਇਸ ਕਤਲ ਕੇਸ ਵਿਚ ਦੋਸ਼ੀ ਪਾਏ ਗਏ, ਉਨ੍ਹਾਂ ਖ਼ਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।  

ਇਹ ਵੀ ਪੜ੍ਹੋ : ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ, 25-26 ਮਈ ਨੂੰ ਹੋਣ ਵਾਲੇ ਸਤਿਸੰਗ ਪ੍ਰੋਗਰਾਮ ਰੱਦ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News