ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

Thursday, Nov 16, 2017 - 07:22 AM (IST)

ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

ਬਹਿਰਾਮ  (ਆਰ. ਡੀ. ਰਾਮਾ) - ਪਿੰਡ ਖੌਥੜਾਂ ਦੇ ਨੌਜਵਾਨ ਦਾ ਅਮਰੀਕਾ 'ਚ ਲੁਟੇਰਿਆਂ ਵੱਲੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਨੌਜਵਾਨ ਧਰਮਪ੍ਰੀਤ ਸਿੰਘ ਆਪਣੇ ਮਾਪਿਆਂ ਇੰਦਰਜੀਤ ਸਿੰਘ ਤੇ ਕਮਲਪ੍ਰੀਤ ਕੌਰ ਦਾ ਇਕਲੌਤਾ ਪੁੱਤਰ ਸੀ। ਉਹ 2 ਕੁ ਸਾਲ ਪਹਿਲਾਂ ਅਮਰੀਕਾ ਦੇ ਸ਼ਹਿਰ ਫ੍ਰੈਸਨੋ 'ਚ ਆਪਣੇ ਦਾਦਾ ਭਾਗ ਸਿੰਘ ਤੇ ਦਾਦੀ ਸਵਰਨ ਕੌਰ ਕੋਲ ਪੜ੍ਹਾਈ ਕਰਨ ਗਿਆ ਸੀ ਤੇ ਪੜ੍ਹਾਈ ਦੇ ਨਾਲ-ਨਾਲ ਇਕ ਸਟੋਰ 'ਚ ਪਾਰਟ ਟਾਈਮ ਕੰਮ ਵੀ ਕਰਦਾ ਸੀ। ਬੀਤੇ ਦਿਨੀਂ ਸਟੋਰ 'ਤੇ ਆਏ 4 ਲੁਟੇਰਿਆਂ ਵੱਲੋਂ ਲੁੱਟ-ਖੋਹ ਦੀ ਵਾਰਦਾਤ ਦੌਰਾਨ ਧਰਮਪ੍ਰੀਤ ਸਿੰਘ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।


Related News