ਪੰਜਾਬੀ ਨੌਜਵਾਨ ਦਾ ਮਨੀਲਾ 'ਚ ਕਤਲ, 4 ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼
Monday, Nov 06, 2023 - 10:16 PM (IST)

ਫਿਰੋਜ਼ਪੁਰ (ਚੋਪੜਾ) : ਵਿਦੇਸ਼ਾਂ 'ਚ ਪੰਜਾਬੀ ਨੌਜਵਾਨਾਂ ਦੇ ਕਤਲ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਫਿਰੋਜ਼ਪੁਰ ਦੇ ਪਿੰਡ ਉਗੋਕੇ ਦੇ ਇਕ ਹੋਰ ਨੌਜਵਾਨ ਲਖਵਿੰਦਰ ਸਿੰਘ ਦਾ ਅੱਜ ਮਨੀਲਾ ਵਿੱਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉੱਥੇ ਹੀ ਆਪਣੇ ਪੁੱਤ ਦੇ ਕਤਲ ਬਾਰੇ ਸੁਣ ਕੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰ ਇਨਸਾਫ਼ ਦੀ ਮੰਗ ਕਰ ਰਹੇ ਹਨ ਕਿ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ ਪੁਲਸ ਤੇ ਸ਼ੂਟਰਾਂ ਵਿਚਾਲੇ ਮੁੱਠਭੇੜ, ਚੱਲੀਆਂ ਤਾਬੜਤੋੜ ਗੋਲ਼ੀਆਂ, ਇਕ ਦਬੋਚਿਆ
ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਖਵਿੰਦਰ ਸਿੰਘ (27) 4 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਮਨੀਲਾ ਗਿਆ ਸੀ ਤੇ ਉਥੇ ਦੋਵੇਂ ਪਤੀ-ਪਤਨੀ ਰਹਿ ਰਹੇ ਸਨ। ਉਨ੍ਹਾਂ ਦੱਸਿਆ ਕਿ ਲਖਵਿੰਦਰ ਉੱਥੇ ਫਾਈਨਾਂਸ ਦਾ ਕੰਮ ਕਰਦਾ ਸੀ, ਜਿਸ ਨੂੰ ਅੱਜ ਜਦੋਂ ਉਹ ਸਵੇਰੇ ਕੰਮ 'ਤੇ ਜਾ ਰਿਹਾ ਸੀ ਤਾਂ ਰਸਤੇ 'ਚ ਕਿਸੇ ਨੇ ਗੋਲ਼ੀ ਮਾਰ ਦਿੱਤੀ। ਇਹ ਕਤਲ ਲੁੱਟ-ਖੋਹ ਦੇ ਲਈ ਨਹੀਂ ਕੀਤਾ ਗਿਆ ਕਿਉਂਕਿ ਲਖਵਿੰਦਰ ਦੀ ਲਾਸ਼ ਕੋਲ ਪੈਸੇ ਪਏ ਹੋਏ ਸਨ।
ਇਹ ਵੀ ਪੜ੍ਹੋ : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਨਹੀਂ ਮਿਲੀ ਰਾਹਤ, ਜੇਲ੍ਹ 'ਚ ਹੀ ਮਨਾਉਣਗੇ ਦੀਵਾਲੀ
ਉਨ੍ਹਾਂ ਸ਼ੱਕ ਜਤਾਇਆ ਕਿ ਇਹ ਕਤਲ ਰੰਜਿਸ਼ ਦੇ ਚੱਲਦਿਆਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਲਖਵਿੰਦਰ ਨੇ ਇਕ ਵਾਰ ਉਨ੍ਹਾਂ ਨੂੰ ਦੱਸਿਆ ਸੀ ਕਿ ਉਸ ਨੂੰ ਲੱਗਦਾ ਹੈ ਜਿਵੇਂ ਕੋਈ ਉਸ ਦੀ ਸੀ.ਆਈ.ਡੀ. ਰਿਹਾ ਹੈ ਅਤੇ ਅੱਜ ਉਸ ਦਾ ਕਤਲ ਕਰ ਦਿੱਤਾ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਘਰ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰ ਇਨਸਾਫ਼ ਦੀ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਕਰਨ ਵਾਲੇ ਲੋਕਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਉਸ ਦੀ ਲਾਸ਼ ਪੰਜਾਬ ਲਿਆਉਣ ਵਿੱਚ ਮਦਦ ਕੀਤੀ ਜਾਵੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8