ਮਾਲੇਰਕੋਟਲਾ 'ਚ ਚਿੱਟੇ ਦਿਨ ਵੱਡੀ ਵਾਰਦਾਤ, ਛੁਰਾ ਮਾਰ ਕੇ ਦੁਕਾਨਦਾਰ ਦਾ ਕਤਲ
Monday, Jan 16, 2023 - 03:42 PM (IST)
ਮਾਲੇਰਕੋਟਲਾ (ਜਹੂਰ/ਸ਼ਹਾਬੂਦੀਨ) : ਮਾਲੇਰਕੋਟਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦਿਨ-ਦਿਹਾੜੇ ਇਕ ਦੁਕਾਨਦਾਰ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਅੱਜ ਬਾਅਦ ਦੁਪਹਿਰ ਕਰੀਬ ਪੌਣੇ ਇਕ ਵਜੇ ਮਾਲੇਰਕੋਟਲਾ ਦੇ ਸ਼ਰਾਫਾ ਬਾਜ਼ਾਰ ਦੇ ਇਕ ਦੁਕਾਨਦਾਰ ਦਾ ਅਣਪਛਾਤੇ ਵਿਅਕਤੀ ਨੇ ਛੁਰਾ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮੁਹੰਮਦ ਸ਼ਕੀਲ (40) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨੇ ਇਸ ਵਾਰਦਾਤ ਨੂੰ ਉਸ ਵੇਲੇ ਅੰਜਾਮ ਦਿੱਤਾ ਜਦੋਂ ਦੁਕਾਨਦਾਰ ਮੁਹੰਮਦ ਦੁਕਾਨ ਦੇ ਬਾਹਰ ਧੁੱਪ ਸੇਕ ਰਿਹਾ ਸੀ।
ਇਹ ਵੀ ਪੜ੍ਹੋ- ਚਾਈਨਾ ਡੋਰ ਨੇ ਮਚਾਇਆ ਚੀਕ-ਚੀਹਾੜਾ, ਲਪੇਟ 'ਚ ਆਉਣ ਕਾਰਨ ਖ਼ੂਨੋਂ-ਖ਼ੂਨ ਹੋਇਆ ਬੱਚਾ
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ। ਵਾਰਦਾਤ ਤੋਂ ਤੁਰੰਤ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਉਕਤ ਦੁਕਾਨਦਾਰ ਨੂੰ ਗੰਭੀਰ ਜ਼ਖ਼ਮੀ ਹਾਲਤ 'ਚ ਸਿਵਲ ਹਸਪਤਾਲ ਮਾਲੇਰਕੋਟਲਾ ਪਹੁੰਚਾਇਆ ਗਿਆ ਪਰ ਉੱਥੇ ਜਾ ਕੇ ਉਸ ਨੇ ਦਮ ਤੋੜ ਦਿੱਤਾ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸ਼ਰਾਫਾ ਬਾਜ਼ਾਰ ਸ਼ਹਿਰ ਦਾ ਸਭ ਤੋਂ ਵੱਧ ਭੀੜ-ਭੱੜਕੇ ਵਾਲਾ ਬਾਜ਼ਾਰ ਹੈ।
ਇਹ ਵੀ ਪੜ੍ਹੋ- CM ਮਾਨ ਨੇ ਵਿਕਾਸ ਯੋਜਨਾਵਾਂ 'ਚ ਤੇਜ਼ੀ ਲਿਆਉਣ ਲਈ ਕੱਸੀ ਕਮਰ, ਤਿਆਰ ਕੀਤਾ ਬਲੂ ਪ੍ਰਿੰਟ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।