ਵੱਡੀ ਵਾਰਦਾਤ ਨਾਲ ਫਿਰ ਕੰਬਿਆ ਮੋਗਾ, ਦਿਨ-ਦਿਹਾੜੇ ਘਰ ’ਚ ਦਾਖਲ ਹੋ ਕੇ ਅੰਨ੍ਹੇਵਾਹ ਮਾਰੀਆਂ ਗੋਲ਼ੀਆਂ

Sunday, Jul 16, 2023 - 06:28 PM (IST)

ਵੱਡੀ ਵਾਰਦਾਤ ਨਾਲ ਫਿਰ ਕੰਬਿਆ ਮੋਗਾ, ਦਿਨ-ਦਿਹਾੜੇ ਘਰ ’ਚ ਦਾਖਲ ਹੋ ਕੇ ਅੰਨ੍ਹੇਵਾਹ ਮਾਰੀਆਂ ਗੋਲ਼ੀਆਂ

ਮੋਗਾ (ਗੋਪੀ ਰਾਊਕੇ) : ਮੋਗਾ ਵਿਚ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਵਾਰਡ ਨੰਬਰ 9 ਵਿਚ ਦਿਨ ਦਿਹਾੜੇ ਘਰ ਵਿਚ ਦਾਖਲ ਹੋ ਕੇ ਚਾਰ ਹਮਲਾਵਰਾਂ ਨੇ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸੰਤੋਖ ਸਿੰਘ 60 ਸਾਲ ਵਜੋਂ ਹੋਈ ਹੈ। ਤਿੰਨ ਤੋਂ ਚਾਰ ਗੋਲ਼ੀਆਂ ਲੱਗਣ ਕਾਰਣ ਸੰਤੋਖ ਸਿੰਘ ਦੀ ਮੌਤ ਹੋ ਗਈ। ਪ੍ਰਤੱਖਦਰਸ਼ੀਆਂ ਮੁਤਾਬਕ ਲਗਭਗ 12.15 ਵਜੇ ਚਾਰ ਅਣਪਛਾਤੇ ਹਮਲਾਵਰ ਘਰ ਵਿਚ ਦਾਖਲ ਹੋਏ ਅਤੇ ਅੰਨ੍ਹੇਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀ। ਇਸ ਗੋਲ਼ੀਬਾਰੀ ਵਿਚ ਸੰਤੋਖ ਸਿੰਘ ਜ਼ਖਮੀ ਹੋ ਗਿਆ, ਜਿਸ ਦੀ ਬਾਅਦ ਵਿਚ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ ਖੁੱਲ੍ਹਣ ਲੈ ਕੇ ਆਏ ਵੱਡੀ ਅਪਡੇਟ, ਸਿੱਖਿਆ ਮੰਤਰੀ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਵਾਰਦਾਤ ਤੋਂ ਬਾਅਦ ਪੁਲਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਕਤਲ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਇਸ ਵਾਰਦਾਤ ਦੀ ਇਕ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਹਥਿਆਰਾਂ ਨਾਲ ਲੈਸ ਚਾਰ ਹਮਲਾਵਰ ਪਹਿਲਾਂ ਘਰ ਵਿਚ ਦਾਖਲ ਹੁੰਦੇ ਹਨ ਅਤੇ ਫਿਰ ਅੰਨ੍ਹੇਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੰਦੇ ਹਨ। ਵਾਰਦਾਤ ਤੋਂ ਬਾਅਦ ਹਮਲਾਵਰ ਤੇਜ਼ੀ ਨਾਲ ਫਰਾਰ ਹੁੰਦੇ ਵੀ ਨਜ਼ਰ ਆਏ ਹਨ। 

ਇਹ ਵੀ ਪੜ੍ਹੋ : ਘਰਵਾਲੀ ਨੇ ਟੱਪੀਆਂ ਬੇਰਹਿਮੀ ਦੀਆਂ ਹੱਦਾਂ, ਆਸ਼ਿਕ ਨਾਲ ਮਿਲ ਕੇ ਪਤੀ ਨੂੰ ਦਿੱਤੀ ਰੂਹ ਕੰਬਾਊ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News