ਤਰਨਤਾਰਨ ''ਚ ਵੱਡੀ ਵਾਰਦਾਤ, ਨਜਾਇਜ਼ ਸਬੰਧਾਂ ਦੇ ਸ਼ੱਕ ''ਚ ਦੋ ਭੈਣਾਂ ਦੇ ਇਕਲੌਤੇ ਭਰਾ ਦਾ ਕਤਲ

05/14/2024 6:41:06 PM

ਤਰਨਤਾਰਨ (ਰਮਨ)- ਤਰਨਤਾਰਨ ਦੇ ਪਿੰਡ ਭੈਣੀ ਮੱਟੂਆਂ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਨਜਾਇਜ਼ ਸਬੰਧਾਂ ਨੂੰ ਲੈ ਦੋ ਭੈਣਾਂ ਦੇ ਇਕਲੌਤੇ ਭਰਾ ਦਾ ਕਤਲ ਕੀਤਾ ਗਿਆ ਹੈ।  ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਉਮਰ 20 ਸਾਲ ਪਿੰਡ ਭੈਣੀ ਮੱਟੂਆਂ ਵਜੋਂ ਹੋਈ ਹੈ। ਮ੍ਰਿਤਕ ਦੇ ਪਿੰਡ ਦੇ ਨਿਵਾਸੀ ਗੁਰਜੰਟ ਸਿੰਘ ਨੂੰ ਸ਼ੱਕ ਸੀ ਕਿ ਲਵਪ੍ਰੀਤ ਸਿੰਘ ਦਾ ਉਸ ਦੀ ਪਤਨੀ ਨਾਲ ਨਜਾਇਜ਼ ਸਬੰਧ ਹਨ। ਬੀਤੇ ਕੁਝ ਮਹੀਨਿਆਂ ਤੋਂ ਗੁਰਜੰਟ ਸਿੰਘ ਦੀ ਪਤਨੀ ਆਪਣੇ ਪਤੀ ਨਾਲ ਲੜਾਈ-ਝਗੜਾ ਹੋਣ ਦੇ ਚਲਦਿਆਂ ਆਪਣੇ ਪੇਕੇ ਘਰ ਰਹਿ ਰਹੀ ਸੀ।

ਇਹ ਵੀ ਪੜ੍ਹੋ- ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਦਿਲ ਦੇ ਰੋਗੀ ਤੇ ਬਲੱਡ ਪ੍ਰੈਸ਼ਰ ਦੇ ਮਰੀਜ਼ ਰਹਿਣ ਸਾਵਧਾਨ, ਜਾਰੀ ਹੋਈ ਐਡਵਾਈਜ਼ਰੀ

ਗੁਰਜੰਟ ਸਿੰਘ ਨੂੰ ਛੱਕ ਸੀ ਕਿ ਉਸ ਦੀ ਪਤਨੀ ਆਪਣੇ ਯਾਰ ਲਵਪ੍ਰੀਤ ਸਿੰਘ ਦੇ ਕਹਿਣ ਅਨੁਸਾਰ ਸਹੁਰੇ ਘਰ ਵਾਪਸ ਨਹੀਂ ਆ ਰਹੀ। ਇਸ ਦੌਰਾਨ ਦੋ ਬੱਚਿਆਂ ਦੇ ਪਿਤਾ ਗੁਰਜੰਟ ਸਿੰਘ ਨੇ ਗੁੱਸੇ ਵਿੱਚ ਆ ਬੀਤੇ ਕੱਲ੍ਹ ਦੇਰ ਸ਼ਾਮ ਲਵਪ੍ਰੀਤ ਸਿੰਘ ਨੂੰ ਉਸਦੇ ਘਰ ਬਾਹਰ ਮਾਂ ਦੀਆਂ ਅੱਖਾਂ ਸਾਹਮਣੇ ਸਿਰ ਵਿੱਚ ਇੱਟਾਂ ਦੇ ਲਗਾਤਾਰ 9 ਵਾਰ ਕਰਦੇ ਹੋਏ ਮੌਤ ਦੇ ਘਾਟ ਉਤਾਰ ਦਿੱਤਾ।

ਇਹ ਵੀ ਪੜ੍ਹੋ-  ਵੱਡੀ ਖ਼ਬਰ: ਭਾਜਪਾ ਆਗੂ ਸਵਰਨ ਸਲਾਰੀਆ 'ਆਪ' 'ਚ ਸ਼ਾਮਲ

ਗਰੀਬ ਵਰਗ ਨਾਲ ਸਬੰਧਤ ਮ੍ਰਿਤਕ ਦਾ ਥਾਣਾ ਸਦਰ ਤਰਨ ਤਾਰਨ ਦੀ ਪੁਲਸ ਵੱਲੋਂ ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਦਕਿ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਲਹਿੰਦੇ ਪੰਜਾਬ 'ਚ ਨਾਬਾਲਗ ਕੁੜੀ ਦਾ ਨਿਕਾਹ ਕਰਵਾਉਣ ਵਾਲੇ ਰਜਿਸਟਰਾਰ 'ਤੇ ਹੁਣ ਹੋਵੇਗੀ ਕਾਰਵਾਈ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News