ਰੁਮਾਲ ਨਾਲ ਗਲਾ ਘੁੱਟ ਨੌਜਵਾਨ ਦਾ ਕੀਤਾ ਕਤਲ, ਮਗਰੋਂ ਮਿੱਟੀ ’ਚ ਦੱਬ ਦਿੱਤੀ ਲਾਸ਼

Thursday, May 09, 2024 - 04:16 PM (IST)

ਰੁਮਾਲ ਨਾਲ ਗਲਾ ਘੁੱਟ ਨੌਜਵਾਨ ਦਾ ਕੀਤਾ ਕਤਲ, ਮਗਰੋਂ ਮਿੱਟੀ ’ਚ ਦੱਬ ਦਿੱਤੀ ਲਾਸ਼

ਸੰਗਤ ਮੰਡੀ (ਜ.ਬ.) - ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪੈਂਦੇ ਪਿੰਡ ਗਹਿਰੀ ਬੁੱਟਰ ਵਿਖੇ ਬੀਤੀ ਰਾਤੀ ਇਕ ਨੌਜਵਾਨ ਦਾ ਕਤਲ ਕਰ ਕੇ ਕਾਤਲਾਂ ਵੱਲੋਂ ਸਬੂਤ ਮਿਟਾਉਣ ਦੇ ਇਰਾਦੇ ਨਾਲ ਲਾਸ਼ ਨੂੰ ਖਾਲੇ ’ਚ ਦੱਬ ਦਿੱਤਾ ਗਿਆ। ਕਤਲ ਦਾ ਪਿੰਡ ਵਾਸੀਆਂ ਨੂੰ ਉਸ ਸਮੇਂ ਪਤਾ ਲੱਗਿਆ ਜਦ ਉਹ ਸਵੇਰ ਸਮੇਂ ਆਪਣੇ ਕੰਮਾਂ ਲਈ ਖੇਤ ਜਾ ਰਹੇ ਸਨ। ਪਿੰਡ ਵਾਸੀਆਂ ਵੱਲੋਂ ਇਸ ਸਬੰਧੀ ਥਾਣਾ ਸੰਗਤ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਸ ’ਤੇ ਬਠਿੰਡਾ ਦਿਹਾਤੀ ਦੇ ਡੀ. ਐੱਸ. ਪੀ. ਮਨਜੀਤ ਸਿੰਘ ਅਤੇ ਥਾਣਾ ਮੁਖੀ ਸੰਦੀਪ ਸਿੰਘ ਭਾਟੀ ਮੌਕੇ 'ਤੇ ਆਪਣੀ ਪੁਲਸ ਪਾਰਟੀ ਸਮੇਤ ਪਹੁੰਚੇ। 

ਇਹ ਵੀ ਪੜ੍ਹੋ - ਰੈਪਰ ਨਸੀਬ ਨੇ ਦਿਲਜੀਤ ਦੋਸਾਂਝ 'ਤੇ ਸਾਧਿਆ ਨਿਸ਼ਾਨਾ, ਦਿਲਜੀਤ ਨੇ ਇੰਝ ਦਿੱਤਾ ਜਵਾਬ

ਘਟਨਾ ਸਥਾਨ 'ਤੇ ਪੁੱਜੀ ਪੁਲਸ ਨੇ ਮਿੱਟੀ ’ਚ ਦੱਬੀ ਲਾਸ਼ ਨੂੰ ਬਾਹਰ ਕੱਢਿਆ, ਜਿਸ ਦੀ ਪਛਾਣ ਪਿੰਡ ਦੇ ਹੀ ਅੰਗਰੇਜ਼ ਸਿੰਘ ਉਰਫ ਗੱਗੂ (30) ਪੁੱਤਰ ਹਰਬੰਸ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਗੁਰਮੀਤ ਸਿੰਘ ਅਤੇ ਸਰਪੰਚ ਮਨਪ੍ਰੀਤ ਕੌਰ ਦੇ ਪਤੀ ਨਿਰਮਲ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਫੈਕਟਰੀ ’ਚ ਕੰਮ ਕਰਦਾ ਸੀ। ਮ੍ਰਿਤਕ ਹਰ ਰੋਜ਼ ਸਵੇਰੇ ਕੰਮ 'ਤੇ ਜਾ ਕੇ ਸ਼ਾਮ ਨੂੰ ਘਰ ਵਾਪਸ ਆ ਜਾਂਦਾ ਸੀ। ਅੰਗਰੇਜ਼ ਸਿੰਘ ਹਾਲੇ ਕੁਆਰਾ ਸੀ। ਮ੍ਰਿਤਕ ਅੰਗਰੇਜ਼ ਸਿੰਘ ਦੇ ਬਜ਼ੁਰਗ ਮਾਤਾ–ਪਿਤਾ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਸਵੇਰੇ ਆਪਣੇ ਕੰਮ ’ਤੇ ਘਰੋਂ ਗਿਆ ਤੇ ਕੰਮ ਕਰ ਕੇ ਸ਼ਾਮ ਨੂੰ ਘਰ ਪਰਤ ਆਇਆ। 

ਇਹ ਵੀ ਪੜ੍ਹੋ - ਖੇਤੀ ਕਰਜ਼ੇ ਦਾ ਬੋਝ ਨਾ ਸਹਾਰ ਸਕਿਆ ਕਿਸਾਨ, ਜ਼ਹਿਰੀਲੀ ਚੀਜ਼ ਨਿਗਲ ਕੀਤੀ ਖ਼ੁਦਕੁਸ਼ੀ

ਉਹਨਾਂ ਨੇ ਦੱਸਿਆ ਕਿ ਸ਼ਾਮ ਦੇ ਸਮੇਂ ਗਲੀ ’ਚੋਂ ਅੰਗਰੇਜ਼ ਸਿੰਘ ਨੂੰ ਕੋਈ ਆਵਾਜ਼ ਮਾਰ ਕੇ ਲੈ ਗਿਆ ਅਤੇ ਮੁੜ ਉਹ ਘਰ ਨਹੀਂ ਆਇਆ। ਸਵੇਰੇ ਅੰਗਰੇਜ਼ ਦੇ ਕਤਲ ਬਾਰੇ ਉਨ੍ਹਾਂ ਨੂੰ ਪਿੰਡ ਵਾਸੀਆਂ ਤੋਂ ਪਤਾ ਲੱਗਿਆ। ਜਦ ਇਸ ਸਬੰਧੀ ਥਾਣਾ ਸੰਗਤ ਦੇ ਮੁਖੀ ਸੰਦੀਪ ਸਿੰਘ ਭਾਟੀ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਕਾਤਲਾਂ ਵੱਲੋਂ ਅੰਗਰੇਜ਼ ਸਿੰਘ ਦਾ ਕਤਲ ਰੁਮਾਲ ਨਾਲ ਗਲਾ ਘੁੱਟ ਕੇ ਅਤੇ ਸਿਰ ’ਚ ਕੋਈ ਭਾਰੀ ਚੀਜ਼ ਮਾਰ ਕੇ ਕੀਤਾ ਗਿਆ ਹੈ। ਕਾਤਲਾਂ ਵੱਲੋਂ ਅੰਗਰੇਜ਼ ਸਿੰਘ ਦਾ ਕਲਤ ਕਰ ਕੇ ਸਬੂਤ ਮਿਟਾਉਣ ਦੇ ਇਰਾਦੇ ਨਾਲ ਲਾਸ਼ ਨੂੰ ਮਿੱਟੀ ’ਚ ਦੱਬ ਦਿੱਤਾ ਗਿਆ ਸੀ। 

ਇਹ ਵੀ ਪੜ੍ਹੋ - Air India Express ਦੀਆਂ 90 ਉਡਾਣਾਂ ਰੱਦ, ਹਵਾਈ ਅੱਡੇ 'ਤੇ ਫਸੇ ਕਈ ਯਾਤਰੀ, ਅੱਖਾਂ 'ਚੋਂ ਨਿਕਲੇ ਹੰਝੂ

ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਕਾਤਲਾਂ ਨੂੰ ਫੜ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਕ ਵਾਰ ਪੁਲਸ ਵੱਲੋਂ ਮ੍ਰਿਤਕ ਅੰਗਰੇਜ਼ ਸਿੰਘ ਦੇ ਪਿਤਾ ਹਰਬੰਸ ਸਿੰਘ ਦੇ ਬਿਆਨਾ ’ਤੇ ਨਾਮੂਲਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅੰਗਰੇਜ਼ ਸਿੰਘ ਦੀ ਲਾਸ ਪੋਸਟਮਾਰਟਮ ਲਈ ਸੰਗਤ ਸਹਾਰਾ ਸੇਵਾ ਸੰਸਥਾ ਦੀ ਐਬੂਲੈਂਸ ਰਾਹੀਂ ਬਠਿੰਡਾ ਦੇ ਸਿਵਲ ਹਸਪਤਾਲ ਪਹੁੰਚਾ ਦਿੱਤਾ। ਨੌਜਵਾਨ ਦੇ ਕਤਲ ਕਾਰਨ ਪਿੰਡ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ - 'ਸੋਨੇ' ਤੋਂ ਜ਼ਿਆਦਾ ਰਿਟਰਨ ਦੇਵੇਗੀ 'ਚਾਂਦੀ', 1 ਲੱਖ ਰੁਪਏ ਪ੍ਰਤੀ ਕਿਲੋ ਤੱਕ ਹੋ ਸਕਦੀ ਹੈ 'ਕੀਮਤ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News