ਭੇਤਭਰੇ ਹਾਲਾਤ ''ਚ ਔਰਤ ਦਾ ਬੇਰਹਿਮੀ ਨਾਲ ਕਤਲ, ਅਗਲੇ ਮਹੀਨੇ ਪੁੱਤਰ ਨੂੰ ਮਿਲਣ ਜਾਣਾ ਸੀ ਕੈਨੇਡਾ
Friday, Sep 08, 2023 - 05:53 AM (IST)
ਪਾਇਲ (ਵਿਨਾਇਕ) : ਪਾਇਲ ਦੇ ਰਾੜਾ ਸਾਹਿਬ ਰੋਡ 'ਤੇ ਰਹਿੰਦੀ ਇਕ ਔਰਤ ਦਾ ਉਸ ਦੇ ਘਰ ਦੇ ਅੰਦਰ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਕਾਤਲ ਨੇ ਫੋਨ 'ਤੇ ਮ੍ਰਿਤਕਾ ਦੇ ਵਿਦੇਸ਼ ਬੈਠੇ ਪਤੀ ਅਤੇ ਉਸ ਦੇ ਪੁੱਤਰ ਨੂੰ ਮਾਰ ਦੇਣ ਦੀਆਂ ਧਮਕੀਆਂ ਵੀ ਦਿੱਤੀਆਂ, ਉੱਥੇ ਹੀ ਘਰ ਦੀ ਕੰਧ 'ਤੇ ਔਰਤ ਦੇ ਜੇਠ ਦਾ ਨਾਂ ਲਿਖ ਕੇ ਹੇਠਾਂ ਕਤਲ ਕਰ ਦਿੱਤਾ ਗਿਆ, ਲਿਖ ਦਿੱਤਾ। ਮ੍ਰਿਤਕਾ ਦੀ ਪਛਾਣ ਰਣਜੀਤ ਕੌਰ (43) ਵਜੋਂ ਹੋਈ ਹੈ, ਜਿਸ ਦੀ ਲਾਸ਼ ਪੁਲਸ ਨੂੰ ਉਸ ਦੇ ਘਰ ਦੀ ਬੇਸਮੈਂਟ 'ਚੋਂ ਮਿਲੀ।
ਇਹ ਵੀ ਪੜ੍ਹੋ : ਨਾਬਾਲਗਾ ਦੀ ਫੇਕ ID ਬਣਾ ਕੇ ਇੰਸਟਾਗ੍ਰਾਮ 'ਤੇ ਅਪਲੋਡ ਕੀਤੀ ਅਸ਼ਲੀਲ ਵੀਡੀਓ, ਪੁਲਸ ਨੇ ਇਵੇਂ ਕੱਸਿਆ ਸ਼ਿਕੰਜਾ
ਜਾਣਕਾਰੀ ਅਨੁਸਾਰ ਰਣਜੀਤ ਕੌਰ ਦਾ ਪਤੀ ਇਟਲੀ ਰਹਿੰਦਾ ਹੈ ਅਤੇ ਇਕ ਪੁੱਤਰ ਕੈਨੇਡਾ 'ਚ ਤੇ ਦੂਜਾ ਪੁਰਤਗਾਲ ਵਿੱਚ ਹੈ। ਪਾਇਲ ਘਰ ਦੇ ਹੇਠਾਂ ਦੁਕਾਨਾਂ ਕਿਰਾਏ 'ਤੇ ਦਿੱਤੀਆਂ ਹੋਈਆਂ ਹਨ। ਰਣਜੀਤ ਕੌਰ ਘਰ 'ਚ ਇਕੱਲੀ ਰਹਿੰਦੀ ਸੀ। 4 ਸਤੰਬਰ ਸ਼ਾਮ ਨੂੰ ਆਂਢ-ਗੁਆਂਢ ਦੇ ਲੋਕਾਂ ਨੇ ਰਣਜੀਤ ਕੌਰ ਨੂੰ ਠੀਕ-ਠਾਕ ਦੇਖਿਆ ਪਰ ਉਸ ਤੋਂ ਬਾਅਦ ਉਹ ਨਜ਼ਰ ਨਹੀਂ ਆਈ। 5 ਸਤੰਬਰ ਦੀ ਸ਼ਾਮ ਨੂੰ ਰਣਜੀਤ ਕੌਰ ਦਾ ਫੋਨ ਵੱਜਦਾ ਰਿਹਾ। ਜਦੋਂ ਉਸ ਨੇ ਕੈਨੇਡਾ ਰਹਿੰਦੇ ਪੁੱਤਰ ਦਾ ਫੋਨ ਅਟੈਂਡ ਨਾ ਕੀਤਾ ਤਾਂ ਉਸ ਨੇ ਘਬਰਾਹਟ 'ਚ ਪਾਇਲ ਦੇ ਰਹਿਣ ਵਾਲੇ ਆਪਣੇ ਇਕ ਦੋਸਤ ਨੂੰ ਘਰ ਭੇਜਿਆ। ਨੌਜਵਾਨ ਨੇ ਉਥੇ ਪਹੁੰਚ ਘਰ ਦੀ ਬੇਸਮੈਂਟ ਨੇੜੇ ਖੂਨ ਨਾਲ ਲੱਥਪਥ ਲਾਸ਼ ਦੇਖੀ ਤਾਂ ਉਹ ਬੁਰੀ ਤਰ੍ਹਾਂ ਘਬਰਾ ਗਿਆ, ਜਿਸ ਤੋਂ ਬਾਅਦ ਘਟਨਾ ਦੀ ਸੂਚਨਾ ਪਰਿਵਾਰ ਦੇ ਹੋਰ ਮੈਂਬਰਾਂ ਅਤੇ ਪੁਲਸ ਨੂੰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਇਟਲੀ ਤੋਂ ਰਣਜੀਤ ਕੌਰ ਦਾ ਪਤੀ ਅਤੇ ਕੈਨੇਡਾ ਤੋਂ ਪੁੱਤਰ ਵੀਰਵਾਰ ਨੂੰ ਪਾਇਲ ਪਹੁੰਚ ਗਏ, ਜਿਸ ਤੋਂ ਬਾਅਦ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਅਨੁਸਾਰ ਕੰਧ 'ਤੇ ਮ੍ਰਿਤਕਾ ਦੇ ਜੇਠ ਦਾ ਨਾਂ ਲਿਖਿਆ ਹੋਇਆ ਹੈ, ਜਿਹੜਾ ਇਸ ਸਮੇਂ ਇਕ ਮਾਮਲੇ ਵਿਚ ਲੁਧਿਆਣਾ ਜੇਲ੍ਹ 'ਚ ਬੰਦ ਹੈ। ਪੁਲਸ ਉਸ ਨੂੰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਸਕਦੀ ਹੈ।
ਇਹ ਵੀ ਪੜ੍ਹੋ : ਇੰਡੋਨੇਸ਼ੀਆ ਤੋਂ ਦਿੱਲੀ ਪਰਤੇ PM ਮੋਦੀ, G20 ਸੰਮੇਲਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
ਮ੍ਰਿਤਕਾ ਦੇ ਫੋਨ ਤੋਂ ਕਾਤਲ ਦੀਆਂ ਧਮਕੀਆਂ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਣਜੀਤ ਕੌਰ ਦੇ ਕਤਲ ਤੋਂ ਬਾਅਦ ਘਰੋਂ ਕਾਫੀ ਸਾਮਾਨ ਗਾਇਬ ਸੀ। ਰਣਜੀਤ ਕੌਰ ਦਾ ਫੋਨ ਵੀ ਕਾਤਲ ਖੋਹ ਕੇ ਆਪਣੇ ਨਾਲ ਲੈ ਗਿਆ, ਜਿਸ ਤੋਂ ਬਾਅਦ ਉਸ ਦੀ ਸਿਮ ਬੰਦ ਕਰ ਦਿੱਤੀ ਗਈ। ਮ੍ਰਿਤਕਾ ਰਣਜੀਤ ਕੌਰ ਦੇ ਪਤੀ ਅਤੇ ਪੁੱਤਰ ਨੂੰ ਵਟਸਐਪ ਕਾਲ 'ਤੇ ਧਮਕੀਆਂ ਵੀ ਦਿੱਤੀਆਂ ਗਈਆਂ। ਉਨ੍ਹਾਂ ਨੂੰ ਦੱਸਿਆ ਗਿਆ ਕਿ ਰਣਜੀਤ ਕੌਰ ਦਾ ਕਤਲ ਕਰ ਦਿੱਤਾ ਗਿਆ ਹੈ। ਮੈਨੂੰ ਇਹ ਵੀ ਦੱਸੋ ਕਿ ਅੰਤਿਮ ਸੰਸਕਾਰ ਕਦੋਂ ਕਰਨਾ ਹੈ। ਰਿਸ਼ਤੇਦਾਰਾਂ ਨੇ ਮੰਗ ਕੀਤੀ ਹੈ ਕਿ ਕਾਤਲ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਇਸ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ ਜਾਵੇ।
ਇਹ ਵੀ ਪੜ੍ਹੋ : ਗੜ੍ਹੀ ਕਾਨੂੰਗੋਆਂ ਵਿਖੇ ਹੋਏ ਕਤਲ ਦੇ ਮਾਮਲੇ 'ਚ ਪੁਲਸ ਨੇ 2 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ, ਸ਼ੂਟਰ ਦੀ ਤਲਾਸ਼ ਜਾਰੀ
ਮ੍ਰਿਤਕਾ ਨੇ ਅਗਲੇ ਮਹੀਨੇ ਜਾਣਾ ਸੀ ਕੈਨੇਡਾ
ਮ੍ਰਿਤਕਾ ਰਣਜੀਤ ਕੌਰ ਪਾਇਲ ਵਿਖੇ ਇਕੱਲੀ ਰਹਿੰਦੀ ਸੀ। ਕੈਨੇਡਾ 'ਚ ਉਸ ਦੇ ਪੁੱਤਰ ਨੇ ਉਸ ਨੂੰ ਬੁਲਾਉਣ ਲਈ ਵੀਜ਼ਾ ਲਗਵਾਇਆ ਸੀ। ਅਗਲੇ ਮਹੀਨੇ ਰਣਜੀਤ ਕੌਰ ਆਪਣੇ ਪੁੱਤਰ ਨੂੰ ਮਿਲਣ ਕੈਨੇਡਾ ਜਾਣ ਵਾਲੀ ਸੀ ਪਰ ਇਸ ਤੋਂ ਪਹਿਲਾਂ ਹੀ ਉਸ ਦਾ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਲੜਕੀ ਨੇ ਸਪਾ ਸੈਂਟਰ 'ਚੋਂ ਫੜਿਆ ਮੰਗੇਤਰ, ਕੁੜੀਆਂ ਨਾਲ ਇਸ ਹਾਲਤ 'ਚ ਦੇਖ ਉੱਡੇ ਹੋਸ਼
3 ਡਾਕਟਰਾਂ ਦਾ ਬੋਰਡ ਕਰੇਗਾ ਪੋਸਟਮਾਰਟਮ
ਪਾਇਲ ਦੇ ਐੱਸਐੱਚਓ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਲੁੱਟ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। 3 ਡਾਕਟਰਾਂ ਦਾ ਬੋਰਡ ਲਾਸ਼ ਦਾ ਪੋਸਟਮਾਰਟਮ ਕਰੇਗਾ, ਜਿਸ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਲਦ ਹੀ ਇਸ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8