ਜ਼ਮੀਨੀ ਵਿਵਾਦ ਨੇ ਘਰ 'ਚ ਵਿਛਾਏ ਸੱਥਰ, ਫਾਜ਼ਿਲਕਾ 'ਚ ਬੇਰਹਿਮੀ ਨਾਲ ਨੌਜਵਾਨ ਦਾ ਕਤਲ

Tuesday, Jan 17, 2023 - 05:40 PM (IST)

ਜ਼ਮੀਨੀ ਵਿਵਾਦ ਨੇ ਘਰ 'ਚ ਵਿਛਾਏ ਸੱਥਰ, ਫਾਜ਼ਿਲਕਾ 'ਚ ਬੇਰਹਿਮੀ ਨਾਲ ਨੌਜਵਾਨ ਦਾ ਕਤਲ

ਮੰਡੀ ਲਾਧੂਕਾ (ਸੰਧੂ) : ਫਾਜ਼ਿਲਕਾ ਦੀ ਮੰਡੀ ਲਾਧੂਕਾ ਵਿੱਚ ਬੀਤੇ ਦਿਨ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ, ਜਿਸ ਦੀ ਲਾਸ਼ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੀ ਲਾਸ਼ ਨੂੰ ਫਾਜ਼ਿਲਕਾ ਦੇ ਫਲਾਈਓਵਰ ’ਤੇ ਰੱਖਕੇ ਧਰਨਾ ਦਿੱਤਾ ਅਤੇ ਦੋਸ਼ੀਆਂ ਖ਼ਿਲਾਫ਼ ਗ੍ਰਿਫ਼ਤਾਰੀ ਦੀ ਮੰਗ ਕੀਤੀ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਰੋਸ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। ਦੂਜੇ ਪਾਸੇ ਜਦੋਂ ਇਸ ਸਬੰਧੀ ਪੁਲਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਅਧੂਰਾ ਰਹਿ ਗਿਆ ਧੀ ਦੀ ਡੋਲ਼ੀ ਤੋਰਨ ਦਾ ਸੁਫ਼ਨਾ, ਸਪੇਨ ਗਏ ਪਿਤਾ ਦੀ ਅਚਾਨਕ ਹੋਈ ਮੌਤ

ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਵਾਰਸਾਂ ਜੰਗੀਰ ਕੌਰ ਅਤੇ ਮਲਕੀਤ ਸਿੰਘ ਨੇ ਦੱਸਿਆ ਕਿ ਗੁਰਜੀਤ ਸਿੰਘ ਵਾਸੀ ਲੱਖੇ ਦਾ ਬੀਤੇ ਦਿਨ ਕਤਲ ਕਰ ਦਿੱਤਾ ਗਿਆ ਸੀ ਪਰ ਪੁਲਸ ਪ੍ਰਸ਼ਾਸਨ ਉਨ੍ਹਾਂ ਕੋਈ ਸੁਣਵਾਈ ਨਹੀਂ ਕਰ ਰਿਹਾ। ਜਿਸ ਕਾਰਨ ਉਨ੍ਹਾਂ ਵੱਲੋਂ ਪੁਲ ਜਾਮ ਕਰ ਦਿੱਤਾ ਗਿਆ। ਉਸ ਨੇ ਦੱਸਿਆ ਕਿ ਗੁਰਜੀਤ ਸਿੰਘ ਵਾਸੀ ਲੱਖੇ ਉਤਾਡ਼ ਉੱਥੇ ਕੋਈ ਸੌਦਾ ਲੈਣ ਗਿਆ ਸੀ, ਜਿੱਥੇ ਮੁਲਜ਼ਮਾਂ ਨੇ ਉਸ ਦੇ ਸਿਰ ’ਤੇ ਕੋਈ ਭਾਰੀ ਚੀਜ਼ ਮਾਰ ਦਿੱਤੀ, ਜਿਸ ਕਾਰਨ ਗੁਰਜੀਤ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਦੀ ਮੰਗ ਹੈ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਜਦੋਂ ਤੱਕ ਪੁਲਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰਦੀ, ਉਦੋਂ ਤੱਕ ਉਹ ਇੱਥੋਂ ਲਾਸ਼ ਨਹੀਂ ਚੁੱਕਣਗੇ ਅਤੇ ਨਾ ਹੀ ਲਾਸ਼ ਦਾ ਸੰਸਕਾਰ ਕਰਨਗੇ।

ਇਹ ਵੀ ਪੜ੍ਹੋ- ਆਸਟ੍ਰੇਲੀਆ ਜਾਣ ਲਈ ਦੋ ਵਾਰ ਦਿੱਤਾ ILETS ਦਾ ਪੇਪਰ, ਨਾ ਸਫ਼ਲ ਹੋਇਆ ਤਾਂ ਚੁੱਕਿਆ ਖ਼ੌਫਨਾਕ ਕਦਮ

ਇਸ ਸਬੰਧੀ ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ ਜੁਗਰਾਜ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਛਿੰਦਰਪਾਲ ਸਿੰਘ ਉਰਫ਼ ਛਿੰਦੂ, ਹਰਜਿੰਦਰ ਸਿੰਘ ਉਰਫ਼ ਕਾਕੂ, ਮੰਗਤ ਸਿੰਘ ਉਰਫ਼ ਵਿੱਕੀ, ਸਿਕੰਦਰ ਸਿੰਘ ਵਾਸੀ ਲੱਖੇਕੇ ਉਤਾਡ਼ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 302, 148, ਤਹਿਤ ਪਰਚਾ ਦਰਜ ਕੀਤਾ ਗਿਆ ਹੈ। 149 ਥਾਣਾ ਸਦਰ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਦੂਜੇ ਪਾਸੇ ਡੀ. ਐੱਸ. ਪੀ. ਸੁਬੇਗ ਸਿੰਘ ਅਤੇ ਐੱਸ. ਪੀ. ਮੋਹਨ ਲਾਲ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦਾ ਭਰੋਸਾ ਦੇਣ ਮਗਰੋਂ ਧਰਨਾ ਦੁਪਹਿਰ 2 ਵਜੇ ਮੁਲਤਵੀ ਕਰ ਦਿੱਤਾ ਗਿਆ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News