ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਰ'ਤਾ ਕਤਲ

Saturday, Sep 02, 2023 - 12:53 AM (IST)

ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਰ'ਤਾ ਕਤਲ

ਜੇਠੂਵਾਲ/ਮਜੀਠਾ (ਤੱਗੜ) : ਬੀਤੇ ਕੱਲ੍ਹ ਪਿੰਡ ਜੇਠੂਵਾਲ ਵਿਖੇ ਪਿੰਡ ਦੇ ਇਕ ਵਿਅਕਤੀ ਵੱਲੋਂ ਪੁਰਾਣੀ ਰੰਜਿਸ਼ ਦੇ ਚਲਦਿਆਂ ਤੇਜ਼ਧਾਰ ਹਥਿਆਰ ਨਾਲ ਇਕ ਨੌਜਵਾਨ ਨੂੰ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਜੇਠੂਵਾਲ ਵਿਖੇ ਮਾਮੂਲੀ ਤਕਰਾਰ ਤੋਂ ਬਾਅਦ ਨੌਜਵਾਨ ਬਿਕਰਮ ਸਿੰਘ ਬਿੱਕਾ ਨੂੰ ਇਸੇ ਹੀ ਪਿੰਡ ਦੇ ਰਹਿਣ ਵਾਲੇ ਕੁਲਦੀਪ ਸਿੰਘ ਕਾਲੂ ਨੇ ਦਾਤਰ ਨਾਲ ਉਸ ਸਮੇਂ ਕਤਲ ਕਰ ਦਿੱਤਾ, ਜਦੋਂ ਉਹ ਆਪਣੇ ਘਰ ਦੇ ਦਰਵਾਜ਼ੇ 'ਚ ਬੈਠਾ ਸੀ।

ਇਹ ਵੀ ਪੜ੍ਹੋ : ਦੁੱਖਦਾਈ ਖ਼ਬਰ: ਪੰਜਾਬੀ ਫ਼ਿਲਮ ਇੰਡਸਟਰੀ ਨੂੰ ਵੱਡਾ ਝਟਕਾ, ਸਦੀਵੀ ਵਿਛੋੜਾ ਦੇ ਗਿਆ ਇਹ ਗੀਤਕਾਰ

ਜ਼ਿਕਰਯੋਗ ਹੈ ਕਿ ਦੋਵਾਂ ਨੌਜਵਾਨਾਂ ਦੀ ਕੁਝ ਦਿਨ ਪਹਿਲਾਂ ਤਕਰਾਰ ਹੋਈ ਸੀ, ਜਿਸ ਕਰਕੇ ਰੰਜਿਸ਼ ਤਹਿਤ ਇਸ ਕਤਲ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਪੁਲਸ ਥਾਣਾ ਹੇਰ ਕੰਬੋਅ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News