ਸਾਲੇਹਾਰ ਨਾਲ ਨਾਜਾਇਜ਼ ਸੰਬੰਧਾਂ ''ਚ ਵੱਡੀ ਵਾਰਦਾਤ, ਜਵਾਈ ਨੇ ਕਿਰਚਾਂ ਮਾਰ ਕਤਲ ਕੀਤਾ ਸਹੁਰਾ
Tuesday, Apr 21, 2020 - 01:29 PM (IST)

ਮਾਨਸਾ (ਸੰਦੀਪ ਮਿੱਤਲ) - ਜ਼ਿਲਾ ਮਾਨਸਾ ਦੇ ਪਿੰਡ ਅਲੀਸ਼ੇਰ ਕਲਾਂ ਵਿਖੇ ਬੀਤੀ ਰਾਤ ਬਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਰੂੜੇਕੇ ਕਲਾਂ ਵੱਲੋਂ ਆਪਣੀ ਸਾਲੇਹਾਰ ਸੁਖਪ੍ਰੀਤ ਕੌਰ ਨਾਲ ਨਜਾਇਜ਼ ਸਬੰਧਾਂ ਵਿਚ ਅੜਿੱਕਾ ਬਣੇ ਆਪਣੇ ਸਹੁਰੇ ਬੰਤਾ ਸਿੰਘ ਪੁੱਤਰ ਬਚਨ ਸਿੰਘ ਵਾਸੀ ਅਲੀਸ਼ੇਰ ਕਲਾਂ ਦਾ ਕਤਲ ਕਰ ਦਿੱਤਾ ਗਿਆ। ਇਸ ਉਪਰੰਤ ਮੁਲਜ਼ਮ ਨੇ ਆਪਣੇ ਸਾਲੇ ਗੁਰਪ੍ਰੀਤ ਸਿੰਘ 'ਤੇ ਕਿਰਚ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਜ਼ਖਮੀ ਹੋ ਗਿਆ ਤੇ ਮੁਲਜ਼ ਮੌਕੇ ਤੋਂ ਫਰਾਰ ਹੋ ਗਿਆ। ਵਾਰਦਾਤ ਤੋਂ ਬਾਅਦ ਪੁਲਸ ਵਲੋਂ ਕੁੱਝ ਘੰਟਿਆਂ ਅੰਦਰ ਹੀ ਬਿੰਦਰ ਸਿੰਘ ਅਤੇ ਉਸਦੀ ਸਾਥਣ ਸੁਖਪ੍ਰੀਤ ਕੌਰ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਲਾਕਡਾਊਨ ''ਚ ਦੋਸਤ ਨੂੰ ਮਿਲਣ ਆਏ ਨੌਜਵਾਨਾਂ ਨਾਲ ਵਾਪਰਿਆ ਭਾਣਾ, ਦੋ ਦੀ ਮੌਤ
ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਜੋਗਾ ਵਿਖੇ ਮਲਕੀਤ ਕੌਰ ਪਤਨੀ ਬੰਤਾ ਸਿੰਘ ਵਾਸੀ ਅਲੀਸ਼ੇਰ ਕਲਾਂ ਨੇ ਬਿਆਨ ਲਿਖਵਾਇਆ ਕਿ ਉਸਦਾ ਲੜਕਾ ਗੁਰਪ੍ਰੀਤ ਸਿੰਘ ਜੋ ਕਰੀਬ 11 ਸਾਲ ਤੋਂ ਸੁਖਪ੍ਰੀਤ ਕੌਰ ਪੁੱਤਰੀ ਗੁਰਚਰਨ ਸਿੰਘ ਵਾਸੀ ਝੁਨੀਰ ਨਾਲ ਸ਼ਾਦੀਸ਼ੁਦਾ ਹੈ ਅਤੇ ਉਸਦੀ ਨੂੰਹ ਸੁਖਪ੍ਰੀਤ ਕੌਰ ਦੇ ਕਰੀਬ 4 ਸਾਲ ਤੋਂ ਉਸਦੇ ਜਵਾਈ ਬਿੰਦਰ ਸਿੰਘ ਨਾਲ ਨਜਾਇਜ਼ ਸਬੰਧ ਸਨ। ਬੀਤੀ ਰਾਤ ਕਰੀਬ 11.30 ਵਜੇ ਉਸਦਾ ਜਵਾਈ ਬਿੰਦਰ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਉਨ੍ਹਾਂ ਦੇ ਘਰ ਆਇਆ ਤਾਂ ਉਸਦੇ ਲੜਕੇ ਨੇ ਉਸਨੂੰ ਘਰ ਆਉਣ ਤੋਂ ਵਰਜਿਆ। ਉਨ੍ਹਾਂ ਦੱਸਿਆ ਕਿ ਫਿਰ ਉਸਦੇ ਜਵਾਈ ਬਿੰਦਰ ਸਿੰਘ ਅਤੇ ਉਸਦੇ ਲੜਕੇ ਗੁਰਪ੍ਰੀਤ ਸਿੰਘ ਵਿਚਕਾਰ ਤੂੰ-ਤੂੰ, ਮੈਂ-ਮੈਂ ਹੋ ਗਈ, ਉਸਦੇ ਜਵਾਈ ਬਿੰਦਰ ਸਿੰਘ ਦਾ ਸਾਥ ਕੋਲ ਖੜੀ ਉਸਦੀ ਨੂੰਹ ਸੁਖਪ੍ਰੀਤ ਕੌਰ ਨੇ ਦਿੱਤਾ। ਉਨ੍ਹਾਂ ਦੱਸਿਆ ਕਿ ਫਿਰ ਬਿੰਦਰ ਸਿੰਘ ਨੇ ਮਾਰ ਦੇਣ ਦੀ ਨੀਅਤ ਨਾਲ ਦਸਤੀ ਕਿਰਚ ਦੇ ਵਾਰ ਉਸਦੇ ਲੜਕੇ ਦੀ ਛਾਤੀ ਅਤੇ ਪੇਟ 'ਤੇ ਕੀਤੇ। ਇਸ ਦੌਰਾਨ ਵਿਚ ਬਚਾਅ ਲਈ ਜਦੋਂ ਉਸਦਾ ਘਰਵਾਲਾ ਬੰਤਾ ਸਿੰਘ ਅੱਗੇ ਵਧਿਆ ਤਾਂ ਬਿੰਦਰ ਸਿੰਘ ਨੇ ਕਿਰਚ ਉਸਦੇ ਪੇਟ ਵਿਚ ਮਾਰੀ ਅਤੇ ਸੱਟਾਂ ਮਾਰ ਕੇ ਬਿੰਦਰ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਸਮੇਤ ਹਥਿਆਰ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਉਸਦੇ ਪਤੀ ਬੰਤਾ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸਦੇ ਲੜਕੇ ਗੁਰਪ੍ਰੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਪਟਿਆਲਾ ਜ਼ਿਲੇ ''ਚ ਕੋਰੋਨਾ ਦਾ ਕਹਿਰ, 5 ਹੋਰ ਪਾਜ਼ੇਟਿਵ ਕੇਸ ਆਏ ਸਾਹਮਣੇ
ਕੀ ਕਹਿਣਾ ਹੈ ਐੱਸ. ਐੱਸ. ਪੀ. ਦਾ
ਐੱਸ.ਐੱਸ.ਪੀ. ਨੇ ਦੱਸਿਆ ਕਿ ਰੰਜਿਸ਼ ਦਾ ਕਾਰਨ ਇਹ ਸੀ ਕਿ ਬਿੰਦਰ ਸਿੰਘ ਅਤੇ ਸੁਖਪ੍ਰੀਤ ਕੌਰ ਆਪਣੇ ਨਜਾਇਜ਼ ਸਬੰਧਾਂ ਵਿਚ ਅੜਿੱਕਾ ਬਣੇ ਆਪਣੇ ਸਾਲੇ ਗੁਰਪ੍ਰੀਤ ਸਿੰਘ ਅਤੇ ਸਹੁਰੇ ਬੰਤਾ ਸਿੰਘ ਨੂੰ ਰਸਤੇ ਤੋਂ ਹਟਾਉਣਾ ਚਾਹੁੰਦੇ ਸਨ। ਉਨ੍ਹਾਂ ਦੱਸਿਆ ਕਿ ਜੋਗਾ ਪੁਲਸ ਵਲੋਂ ਡੀ.ਐੱਸ.ਪੀ ਸੱਤਪਾਲ ਸਿੰਘ ਦੀ ਅਗਵਾਈ ਹੇਠ ਕੁੱਝ ਘੰਟਿਆਂ ਬਾਅਦ ਹੀ ਬਿੰਦਰ ਸਿੰਘ ਅਤੇ ਉਸਦੀ ਸਾਥਣ ਸੁਖਪ੍ਰੀਤ ਕੌਰ ਨੂੰ ਉਸਦੇ ਘਰ ਵਿਚੋਂ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਸ਼ਿਵ ਸੈਨਾ ਨੇਤਾ ''ਤੇ ਫਾਇਰਿੰਗ ਕਰਨ ਵਾਲਾ ਮੁੱਖ ਮੁਲਜ਼ਮ ਗ੍ਰਿਫ਼ਤਾਰ