ਰਿਸ਼ਤੇ ਹੋਏ ਤਾਰ-ਤਾਰ, ਸਕੇ ਭਰਾ ਵਲੋਂ ਨਲਕੇ ਦੀ ਹੱਥੀ ਮਾਰ ਕੇ ਭਰਾ ਦਾ ਕਤਲ

Saturday, Feb 20, 2021 - 05:58 PM (IST)

ਤਲਵੰਡੀ ਸਾਬੋ (ਮੁਨੀਸ਼): ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਸੀਗੋਂ ਵਿਖੇ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਦੇ ਚੱਲਦੇ ਸਕੇ ਭਰਾ ਵਲੋਂ ਆਪਣੇ ਹੀ ਭਰਾ ਦਾ ਕਤਲ ਕਰਨ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਲਾਸ਼ ਨੂੰ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ’ਚ ਪੋਸਟਮਾਰਟਮ ਲਈ ਲਿਆਂਦਾ ਗਿਆ ਹੈ। ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਮੁੜ ਵਿਵਾਦਾਂ 'ਚ ਰਾਜਾ ਵੜਿੰਗ, ਹੁਣ ਦਰਜੀ ਨੂੰ ਗਾਲ੍ਹਾਂ ਕੱਢਦੇ ਦੀ ਆਡੀਓ ਹੋਈ ਵਾਇਰਲ

ਜਾਣਕਾਰੀ ਅਨੁਸਾਰ ਹਰਬੰਸ ਸਿੰਘ ਅਤੇ ਅੰਗਰੇਜ਼ ਸਿੰਘ ਦੋਵੇਂ ਸਕੇ ਭਰਾ ਸਨ। ਹਰਬੰਸ ਸਿੰਘ ਦਾ ਵਿਆਹ ਜਸਵਿੰਦਰ ਕੌਰ ਨਾਲ ਹੋਇਆ ਸੀ, ਜਦੋਂਕਿ ਜਸਵਿੰਦਰ ਕੌਰ ਦੀ ਸਕੀ ਭੈਣ ਗੁਰਵਿੰਦਰ ਕੌਰ ਦਾ ਵਿਆਹ ਅੰਗਰੇਜ਼ ਸਿੰਘ ਨਾਲ ਹੋਇਆ ਸੀ। ਹਰਬੰਸ ਸਿੰਘ ਦੇ ਕੋਈ ਵੀ ਔਲਾਦ ਨਹੀਂ ਸੀ ਅਤੇ ਅੰਗਰੇਜ਼ ਸਿੰਘ ਦੇ ਦੋ ਬੱਚੇ ਸਨ।ਮ੍ਰਿਤਕ ਹਰਬੰਸ ਸਿੰਘ ਦੀ ਪਤਨੀ ਜਸਵਿੰਦਰ ਕੌਰ ਵਲੋਂ ਪੁਲਸ ਕੋਲ ਲਿਖਵਾਏ ਬਿਆਨਾਂ ਅਨੁਸਾਰ ਉਸ ਦੇ ਘਰ ਵਾਲਾ ਕੋਠੜੀ ਵਾਲੇ ਕਮਰੇ ’ਚ ਸੁੱਤਾ ਪਿਆ ਸੀ ਤੇ ਉਹ ਘਰ ਦਾ ਕੰਮ ਕਰ ਰਹੀ ਸੀ ਕਿ ਮੇਰੇ ਦਿਉਰ ਅੰਗਰੇਜ਼ ਸਿੰਘ ਦੇ ਹੱਥ ’ਚ ਨਲਕੇ ਦੀ ਹੱਥੀ ਫੜੀ ਹੋਈ ਸੀ ਤੇ ਭੱਜ ਕੇ ਅੰਦਰ ਆਇਆ ਤੇ ਉਸਨੇ ਮੇਰੇ ਘਰ ਵਾਲੇ ਦੇ ਸਿਰ ’ਚ ਨਲਕੇ ਦੀ ਹੱਥੀ ਦੇ ਦੋ ਵਾਰ ਕਰ ਦਿੱਤੀ ਅਤੇ ਮੇਰੇ ਰੌਲਾ ਪਾਉਣ ’ਤੇ ਅੰਗਰੇਜ਼ ਸਿੰਘ ਭੱਜ ਗਿਆ। ਮੇਰੇ ਪਤੀ ਨੂੰ ਇਲਾਜ ਲਈ ਬਠਿੰਡਾ ਲੈ ਗਏ, ਜਿਥੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ।

ਇਹ ਵੀ ਪੜ੍ਹੋ:  ਗਲਵਾਨ ਘਾਟੀ ਦੇ ਸ਼ਹੀਦ ਗੁਰਤੇਜ ਸਿੰਘ ’ਤੇ ਬਣੇਗੀ ਹਿੰਦੀ ਫਿਲਮ 

ਸ਼ਿਕਾਇਤਕਰਤਾ ਨੇ ਦੱਸਿਆ ਕਿ ਮੇਰਾ ਦਿਉਰ ਅੰਗਰੇਜ਼ ਸਿੰਘ ਮੇਰੇ ਪਤੀ ਅਤੇ ਆਪਣੀ ਪਤਨੀ ਗੁਰਵਿੰਦਰ ਕੌਰ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ, ਜਿਸ ਕਰ ਕੇ ਉਸ ਨੇ ਰੰਜਿਸ਼ ’ਚ ਹਰਬੰਸ ਸਿੰਘ ਦੇ ਸਿਰ ’ਤੇ ਨਲਕੇ ਦੀ ਹੱਥੀ ਮਾਰ ਕੇ ਕਤਲ ਕਰ ਦਿੱਤਾ।ਤਲਵੰਡੀ ਸਾਬੋ ਪੁਲਸ ਨੇ ਮ੍ਰਿਤਕ ਹਰਬੰਸ ਸਿੰਘ ਦੀ ਪਤਨੀ ਜਸਵਿੰਦਰ ਕੌਰ ਦੇ ਬਿਆਨਾਂ ’ਤੇ ਅੰਗਰੇਜ਼ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਜਾਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਛਾਪਾਮਾਰੀ ਵੀ ਜਾਰੀ ਹੈ।


Shyna

Content Editor

Related News