ਰਿਸ਼ਤੇ ਹੋਏ ਤਾਰ-ਤਾਰ, ਜੀਜੇ ਨੇ ਸਾਲੇ ਨੂੰ ਉਤਾਰਿਆ ਮੌਤ ਦੇ ਘਾਟ

Thursday, Oct 10, 2024 - 05:58 PM (IST)

ਪੱਟੀ (ਸੌਰਭ)- ਪੰਜਾਬ 'ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਪੱਟੀ ਸ਼ਹਿਰ ਵਿਖੇ ਜੀਜੇ ਵੱਲੋਂ ਆਪਣੇ ਸਾਲੇ ਨੂੰ ਮੌਤ ਦੇ ਘਾਟ ਉਤਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਸੋਸ਼ਲ ਮੀਡੀਆ ਇਨਫਲੂਏਂਸਰ ਹਨੀ ਸੇਠੀ ਗ੍ਰਿਫ਼ਤਾਰ

ਜਾਣਕਾਰੀ ਮੁਤਾਬਕ ਮ੍ਰਿਤਕ ਗੁਰਪ੍ਰੀਤ ਸਿੰਘ ਪੁੱਤਰ ਪੰਜਾਬ ਸਿੰਘ ਅਤੇ ਮ੍ਰਿਤਕ ਦਾ ਜੀਜਾ ਗੁਰਪ੍ਰਤਾਪ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪੱਟੀ ਮਠਿਆਈ ਬਣਾਉਣ ਵਾਲੇ ਡਿੱਬੇ ਦਾ ਕੰਮ ਕਰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਜੀਜਾ ਗੁਰਪ੍ਰਤਾਪ ਸਿੰਘ ਵੱਲੋਂ ਸਾਲੇ ਗੁਰਪ੍ਰੀਤ ਸਿੰਘ ਨੂੰ ਮੌਤ ਦੇ ਘਾਟ ਉਤਾਰ ਕੇ ਲਾਸ਼ ਨੂੰ ਦਬਾਇਆ ਗਿਆ ਹੈ। ਫਿਲਹਾਲ ਇਸ ਬਾਰੇ ਪਤਾ ਨਹੀਂ ਚੱਲ ਸਕਿਆ ਕਿ ਕਤਲ ਕਿਉਂ ਕੀਤਾ ਗਿਆ ਹੈ। ਪੁਲਸ ਵੱਲੋਂ ਗੁਰਪ੍ਰਤਾਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਕਿੱਥੇ ਦੱਬਿਆ ਗਿਆ ਹੈ ਉਸ ਦਾ ਪਤਾ ਲਗਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਅਣਖ ਖਾਤਰ ਕੀਤੀ ਵੱਡੀ ਵਾਰਦਾਤ, ਭਰਾ ਨੇ ਭੈਣ ਤੇ ਪ੍ਰੇਮੀ ਦਾ ਕਰ 'ਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News