ਗੁਰਦਾਸਪੁਰ : ਮਾਮੂਲੀ ਤਕਰਾਰ ਤੋਂ ਬਾਅਦ ਚੱਲੀਆਂ ਗੋਲੀਆਂ, ਤਾਏ-ਭਤੀਜੇ ਦਾ ਕਤਲ

08/24/2016 12:54:51 PM

ਗੁਰਦਾਸਪੁਰ : ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ''ਚ ਸਥਿਤ ਪਿੰਡ ਸਿਬਲੀ ਵਿਚ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ ਜਦੋਂ ਦੋ ਧਿਰਾਂ ਵਿਚ ਪਸ਼ੂਆਂ ਨੂੰ ਲੈ ਮਾਮੂਲੀ ਤਕਰਾਰ ਹੋ ਗਿਆ, ਇਹ ਤਕਰਾਰ ਇੰਨਾ ਵੱਧ ਗਿਆ ਕਿ ਇਕ ਨੌਜਵਾਨ ਵਲੋਂ ਗੋਲੀ ਮਾਰ ਕੇ ਦੋ ਲੋਕਾਂ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਆਪਸ ਵਿਚ ਤਾਇਆ-ਭਤੀਜਾ ਦੱਸੇ ਜਾ ਰਹੇ ਹਨ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ''ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ''ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

Gurminder Singh

This news is Content Editor Gurminder Singh