ਬਟਾਲਾ ''ਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨੌਜਵਾਨ ਦਾ ਕਤਲ
Monday, Jul 23, 2018 - 06:37 PM (IST)

ਬਟਾਲਾ (ਸੈਂਡੀ) : ਬੀਤੀ ਰਾਤ ਨਜ਼ਦੀਕੀ ਪਿੰਡ ਮਸਾਣੀਆ ਵਿਖੇ ਮਾਮੇ ਦੇ ਪੁੱਤ ਵੱਲੋਂ ਆਪਣੇ ਮਮੇਰੇ ਭਰਾ ਦਾ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਬਿੰਟੂ ਮਸੀਹ ਨੇ ਦੱਸਿਆ ਕਿ ਉਨ੍ਹਾਂ ਦੀ ਆਪਣੇ ਕੁਝ ਰਿਸ਼ਤੇਦਾਰਾਂ ਨਾਲ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ, ਜਿਸ ਦੇ ਚੱਲਦੇ ਬੀਤੀ ਰਾਤ ਮਾਮੇ ਦੇ ਲੜਕਿਆਂ ਨੇ ਮੇਰੇ ਲੜਕੇ ਹੀਰਾ ਪੁੱਤਰ (ਉਮਰ 20 ਸਾਲ) 'ਤੇ ਪਿੰਡ ਦੇ ਸ਼ਮਸ਼ਾਨਘਾਟ ਨੇੜੇ ਰੋਕ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਸੋਮਵਾਰ ਸਵੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਸ ਸਬੰਧੀ ਜਦੋਂ ਥਾਣਾ ਕਾਦੀਆਂ ਦੇ ਏ.ਐੱਸ.ਆਈ. ਜਤਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਮ੍ਰਿਤਕ ਦੇ ਪਿਤਾ ਬਿੱਟੂ ਮਸੀਹ ਦੇ ਬਿਆਨਾਂ 'ਤੇ ਉਕਤ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।